ਵਿਧਾਇਕ ਸ਼ੈਰੀ ਕਲਸੀ ਵਲੋਂ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਕੀਤੀਆਂ ਜਾ ਰਹੀਆਂ ਨੇ ਹੱਲ

ਬਟਾਲਾ, 21 ਮਾਰਚ 2025 : ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ, ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਜਿਥੇ ਲੋਕਾਂ ਨਾਲ ਮਿਲਕੇ ਉਨਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ ਉਸ ਦੇ ਨਾਲ-ਨਾਲ ਉਨਾਂ ਵਲੋਂ ਹਲਕੇ ਅਤੇ ਖਾਸਕਰਕੇ ਬਟਾਲਾ ਸ਼ਹਿਰ ਅੰਦਰ ਮੁਸ਼ਕਿਲਾਂ ਹੱਲ ਕਰਨ ਦੇ ਨਾਲ ਵਿਕਾਸ ਕੰਮ ਤੇਜ਼ਗਤੀ ਨਾਲ ਕਰਵਾਏ ਜਾ ਰਹੇ ਹਨ। ਇਸ ਸਬੰਧੀ ਗੱਲ ਕਰਦਿਆਂ ਨਵ ਨਿਯੁਕਤ ਚੇਅਰਮੈਨ ਮਾਰਕਿਟ ਕਮੇਟੀ ਬਟਾਲਾ, ਮਾਣਿਕ ਮਹਿਤਾ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਉਨ੍ਹਾਂ ਵਲੋਂ ਲੋਕਾਂ ਨਾਲ ਰਾਬਤਾ ਬਣਾ ਕੇ ਉਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾ ਰਹੀਆਂ ਹਨ ਅਤੇ ਵਿਧਾਇਕ ਸ਼ੈਰੀ ਕਲਸੀ ਦੇ ਧਿਆਨ ਵਿੱਚ ਲਿਆ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਵਾਇਆ ਜਾਂਦਾ ਹੈ। ਉਨਾਂ ਦੱਸਿਆ ਕਿ ਵਾਰਡ ਵਾਸੀਆਂ ਵਲੋਂ ਗਲੀਆਂ ਬਣਾਉਣ ਸਬੰਧੀ, ਰਾਸ਼ਨ ਕਾਰਡ ਬਣਾਉਣ ਅਤੇ ਸੀਵਰੇਜ ਆਦਿ ਸਬੰਧੀ ਮੁਸ਼ਕਿਲਾਂ ਉਨਾਂ ਦੇ ਧਿਆਨ ਵਿੱਚ ਲਿਆਂਦੀਆਂ ਹਨ, ਜਿਨਾਂ ਨੂੰ ਜਲਦ ਹੱਲ ਕਰਵਾਇਆ ਜਾਵੇਗਾ। ਨਵ ਨਿਯੁਕਤ ਚੇਅਰਮੈਨ ਮਾਣਿਕ ਮਹਿਤਾ ਨੇ ਅੱਗੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਹਮੇਸ਼ਾ ਇਹੀ ਕੋਸ਼ਿਸ ਹੁੰਦੀ ਹੈ ਕਿ ਲੋਕਾਂ ਨਾਲ ਵੱਖ-ਵੱਧ ਤੋਂ ਸੰਪਰਕ ਬਣਾ ਤੇ ਉਨਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣ ਅਤੇ ਹਲਕੇ ਅੰਦਰ ਅਤੇ ਖਾਸਕਰਕੇ ਬਟਾਲਾ ਸ਼ਹਿਰ ਅੰਦਰ ਵੱਧ ਤੋਂ ਵੱਧ ਵਿਕਾਸ ਕੰਮ ਕਰਵਾਏ ਜਾਣ। ਉਨਾਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਤਰੱਕੀ ਦੀਆਂ ਰਾਹਾਂ ’ਤੇ ਹੈ ਅਤੇ ਲੋਕਹਿੱਤ ਵਿੱਚ ਇਤਿਹਾਸਕ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਵਿਕਾਸ ਕਾਰਜ ਨਿਰੰਤਰ ਜਾਰੀ ਹਨ।