
ਬਟਾਲਾ, 31 ਦਸੰਬਰ 2024 : ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਬਾਵਾ ਲਾਲ ਦੇ ਹਸਪਤਾਲ ਦੇ ਬਾਹਰ ਜੋਗੀਆ ਮਹੁੱਲਾ ਵਿਖੇ ਪਿੱਛਲੇ ਲੰਬੇ ਸਮੇਂ ਤੋਂ ਨਾਲੇ ਦੀ ਪੇਸ਼ ਆ ਰਹੀ ਸਮੱਸਿਆ ਨੂੰ ਹੱਲ ਕਰਨ ਲਈ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਯੋਗੀਆਂ ਮਹੁੱਲਾ ਦੇ ਲੋਕਾਂ ਵਲੋਂ ਕੀਤੇ ਗਏ ਉਪਰਾਲੇ ਤੋਂ ਵਿਧਾਇਕ ਸ਼ੈਰੀ ਕਲਸੀ ਦਾ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਅੰਦਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸ਼ਹਿਰ ਅੰਦਰ ਚਹੁਪੱਖੀ ਵਿਕਾਸ ਕਾਰਜ ਪਾਰਦਰਸ਼ੀ ਢੰਗ ਨਾਲ ਕਰਵਾਏ ਜਾ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਜਦੋਂ ਦੀ ਲੋਕਾਂ ਨੇ ਇਤਿਹਾਸਕ ਤੇ ਧਾਰਮਿਕ ਹਲਕੇ ਬਟਾਲਾ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਉਹ 24 ਘੰਟੇ ਹਲਕੇ ਦੇ ਵਿਕਾਸ ਲਈ ਵਚਨਬੱਧ ਹਨ। ਉਨ੍ਹਾਂ ਦੱਸਿਆ ਕਿ ਬਟਾਲਾ ਵਿਖੇ ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਨਵੇਂ ਤਹਿਸੀਲ ਕੰਪਲੈਕਸ ਬਟਾਲਾ ਦੀ ਉਸਾਰੀ ਕਰਵਾਈ ਜਾ ਰਹੀ ਹੈ, ਜੋ ਨਵੇਂ ਸਾਲ ਦੇ ਪਹਿਲੇ ਮਹੀਨੇ ਵਿੱਚ ਲੋਕ ਅਰਪਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੁੱਖਾ ਸਿੰਘ ਮਹਿਤਾਬ ਸਿੰਘ ਚੌਂਕ ਨੂੰ ਖੂਬਸੂਰਤ ਬਣਾਉਣ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਸ਼ਹਿਰ ਵਿਚਲੀਆਂ ਸੜਕਾਂ ਨੂੰ ਚੌੜਾ ਕਰਕੇ ਖੂਬਸੂਰਤ ਬਣਾਇਆ ਗਿਆ ਹੈ। ਸ਼ਹਿਰ ਵਿਚਲੇ ਵੱਖ-ਵੱਖ ਚੋਂਕਾਂ ਨੂੰ ਖੂਬਸੂਰਤ ਦਿੱਖ ਦਿੱਤੀ ਗਈ ਹੈ।