
ਗੁਰਦਾਸਪੁਰ, 15 ਦਸੰਬਰ, 2024 : ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਵੱਲੋਂ ਸੰਭੂ ਬਾਰਡਰ ਤੋਂ ਦਿਲੀ ਜਾ ਰਹੇ ਕਿਸਾਨਾਂ ਉਤੇ ਹਰਿਆਣਾ ਸਰਕਾਰ ਵਲੋਂ ਅੱਥਰੂ ਗੈਸ ਦੇ ਗੋਲੇ ਅਤੇ ਵਾਟਰ ਕੈਨਲ ਦਾ ਇਸਤੇਮਾਲ ਕਰਕੇ ਅਨੇਕਾਂ ਕਿਸਾਨਾਂ ਨੂੰ ਜ਼ਖ਼ਮੀ ਕਰਨ ਦੀ ਹਰਿਆਣਾ ਸਰਕਾਰ ਅਤੇ ਹਰਿਆਣਾ ਪੁਲਿਸ ਦੀ ਇਸ ਵਹਿਸ਼ੀਆਨਾ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਕਿਹਾ ਕਿ ਜਿਹਨਾਂ ਪੰਜਾਬੀਆਂ ਅਤੇ ਕਿਸਾਨਾਂ ਉਪਰ ਮੋਦੀ ਸਰਕਾਰ ਜੁਲਮ ਕਰ ਰਹੀ ਹੈ ਇਹਨਾਂ ਸੂਰਬੀਰਾਂ ਨੇ ਹਰ ਦੁਸ਼ਮਣ ਨੂੰ ਡੱਟ ਕਿ ਟੱਕਰ ਦਿਤੀ ਅਤੇ ਪੰਜਾਬ ਦੇ ਕਿਸਾਨਾਂ ਨੇ ਅਣਥੱਕ ਮਿਹਨਤ ਕਰਕੇ ਦੇਸ਼ ਦੇ ਅੰਨ ਭੰਡਾਰ ਭਰੇ, ਅੱਜ ਮੋਦੀ ਸਰਕਾਰ ਨੇ ਜਵਾਨ ਅਤੇ ਕਿਸਾਨ ਦੋਨੋ ਬਰਬਾਦ ਕਰ ਦਿੱਤੇ ਹਨ। ਉਹਨਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨੂੰ ਮੁਖ਼ਾਤਿਬ ਹੁੰਦਿਆਂ ਕਿਹਾ ਕਿ ਮੋਦੀ ਜੀ ਪੰਜਾਬ ਦੇ ਕਿਸਾਨਾਂ ਉਤੇ ਇੰਨਾ ਅਤਿਆਚਾਰ ਨਾ ਕਰੋ, ਅਤੇ ਉਹਨਾਂ ਨੂੰ ਦੇਸ਼ ਧਰੋਹੀ ਨਾ ਸਮਝੋ। ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਅਤੇ ਧਰਮ ਨਿਰਪੱਖਤਾ ਲਈ ਸਭ ਤੋਂ ਵੱਧ ਪੰਜਾਬੀਆਂ ਨੇ ਕਾਲੇ ਪਾਣੀਆਂ ਦੀਆਂ ਸਜ਼ਾਵਾਂ ਭੁਗਤੀਆਂ ਤੇ ਫਾਂਸੀ ਦੇ ਰੱਸਿਆਂ ਨੂੰ ਚੁੰਮਿਆ ਹੈ ਉਹਨਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਕਿ ਕਿਸਾਨਾਂ ਦੇ ਸਬਰ ਦਾ ਬੰਨ ਟੁੱਟ ਚੁੱਕਾ ਹੈ ਹੁਣ ਹੋਰ ਸਮਾਂ ਗਵਾਏ ਬਿਨਾਂ ਕਿਸਾਨਾਂ ਦੀ ਘੱਟੋ ਘੱਟ ਸਮਰਥਨ ਮੁੱਲ ( ਐਮ ਐਸ ਪੀ ) ਅਤੇ ਕਰਜ਼ਾ ਮਾਫੀ ਸਮੇਤ ਬਾਕੀ ਮੰਗਾਂ ਨੂੰ ਤਰੁੰਤ ਮੰਨ ਕਿ ਇਸ ਨੂੰ ਕਾਨੂੰਨੀ ਮਾਨਤਾ ਦਿਤੀ ਜਾਵੇ ਤਾਂ ਕਿ ਕਿਸਾਨ, ਅਤੇ ਮਜ਼ਦੂਰ ਚੈਨ ਦੀ ਜ਼ਿੰਦਗੀ ਜੀਅ ਸੱਕਣ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।