- ਜ਼ਿਲ੍ਹਾ ਪੁਲਿਸ ਨਸ਼ਿਆਂ ਨੂੰ ਰੋਕਣ ਲਈ ਦ੍ਰਿੜ ਸੰਕਲਪ, ਨਸ਼ਿਆਂ ਦੀ ਭੈੜੀ ਅਲਾਮਤ ਨੂੰ ਖਤਮ ਕਰਨ ਵਿੱਚ ਲੋਕਾਂ ਦੇ ਸਹਿਯੋਗ ਦੀ ਅਹਿਮ ਭੂਮਿਕਾ-ਐੱਸ. ਐੱਸ. ਪੀ.
- ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਦੀ ਪ੍ਰਧਾਨਗੀ ਹੇਠ ਹੋਈ ਨਾਰਕੋ ਕੋਆਰਡੀਨੇਸ਼ਨ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ
ਤਰਨ ਤਾਰਨ, 05 ਸਤੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਅਤੇ ਐਸ. ਐੱਸ. ਪੀ. ਸ੍ਰੀ ਗੁਰਮੀਤ ਸਿੰਘ ਚੌਹਾਨ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹੇ ’ਚ ਨਸ਼ਾ ਰੋਕ¨ ਗਤੀਵਿਧੀਆਂ ਨਾਲ ਸਬੰਧਿਤ ਨਾਰਕੋ ਕੋਆਰਡੀਨੇਸ਼ਨ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਕੀਤੀ ਹੋਈ। ਮੀਟਿੰਗ ਦੌਰਾਨ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਰੋਕਥਾਮ, ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਅਤੇ ਹੁਣ ਤੱਕ ਨਸ਼ਿਆਂ ਖਿਲਾਫ ਕੀਤੇ ਗਏ ਕੰਮਾਂ ਸਬੰਧੀ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆਂ, ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ ਅਤੇ ਐੱਸ. ਪੀ. ਸ੍ਰੀ ਵਿਸ਼ਾਲਜੀਤ ਸਿੰਘ ਤੋਂ ਇਲਾਵਾ ਸਮੂਹ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਮੇਟੀ ਦੇ ਮੈਂਬਰ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਨਸ਼ਿਆਂ ਦੀ ਭਿਆਨਕ ਬਿਮਾਰੀ ਤੋਂ ਬਚਾਉਣ ਲਈ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਤੇਜ਼ ਕਰਨ ਦੀ ਲੋੜ ਹੈ ਅਤੇ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਆਪਣੀ ਨੈਤਿਕ, ਸਮਾਜਿਕ ਜਿੰਮੇਵਾਰੀ ਸਮਝਦੇ ਹੋਏ ਅੱਗੇ ਹਰ ਨਾਗਿਰਕ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਈ ਸ਼ੱਕੀ ਅਨਸਰ ਵਿਖਾਈ ਦਿੰਦਾ ਹੈ ਤਾਂ ਉਸ ਸਬੰਧੀ ਜਾਣਕਾਰੀ ਆਪਣੇ ਨੇੜਲੇ ਪੁਲਿਸ ਥਾਣੇ ਵਿੱਚ ਜ਼ਰ¨ਰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸ¨ਚਨਾ ਦੇਣ ਵਾਲੇ ਵਿਅਕਤੀ ਦਾ ਨਾਮ, ਪਤਾ ਆਦਿ ਗੁਪਤ ਰੱਖਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਭਾਰਤ-ਪਾਕਿ ਸਰਹੱਦ ਉੱਪਰ ਡਰੋਨ ਦੀਆਂ ਗਤੀਵਿਧੀਆਂ ਰੋਕਣ ਲਈ ਬੀ. ਐਸ. ਐੱਫ ਪ¨ਰੀ ਤਰ੍ਹਾਂ ਚੌਕਸ ਹੈ। ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸ¨ਬਾ ਬਣਾਉਣ ਲਈ ਸਕ¨ਲਾਂ/ਕਾਲਜਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰ¨ਕਤਾ ਪੈਦਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰ¨ਕ ਕਰਨ ਲਈ ਸਟੇਜ ਨਾਟਕ, ਸਕਿੱਟ ਜਾਂ ਹੋਰ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਣਾ ਚਾਹੀਦਾ ਹੈ।ਉਨ੍ਹਾਂ ਸਿਹਤ ਵਿਭਾਗ ਨੂੰ ਆਦੇਸ਼ ਦਿੱਤੇ ਕਿ ਨਸ਼ਿਆਂ ਨੂੰ ਰੋਕਣ ਲਈ ਮੈਡੀਕਲ ਸਟੋਰਾਂ ਤੇ ਛਾਪੇ ਮਾਰੇ ਜਾਣ ਅਤੇ ਉਨ੍ਹਾਂ ਨੂੰ ਸਖæਤ ਹਦਾਇਤ ਵੀ ਕੀਤੀ ਜਾਵੇ ਕਿ ਬਿਨ੍ਹਾਂ ਡਾਕਟਰ ਦੀ ਪਰਚੀ ਤੋਂ ਕਿਸੇ ਨੂੰ ਸਰਿੰਜ਼ ਆਦਿ ਨਾ ਦਿੱਤੀ ਜਾਵੇ। ਮੀਟਿੰਗ ਦੌਰਾਨ ਐੱਸ. ਐੱਸ. ਪੀ. ਸ੍ਰੀ ਗੁਰਮੀਤ ਸਿੰਘ ਚੌਹਾਨ ਦੱਸਿਆ ਗਿਆ ਕਿ ਜਨਵਰੀ 2023 ਤੋਂ ਹੁਣ ਤੱਕ ਜ਼ਿਲ੍ਹੇ ’ਚ ਨਸ਼ਾ ਵੇਚਣ ਵਾਲਿਆਂ ਖਿਲਾਫ 399 ਮੁਕੱਦਮੇ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 531 ਦੋਸ਼ੀ ਗ੍ਰਿਫ਼ਤਾਰ ਕੀਤੇ ਗਏ ਹਨ।ਉਹਨਾਂ ਕਿਹਾ ਜ਼ਿਲ੍ਹਾ ਪੁਲਿਸ ਨਸ਼ਿਆਂ ਨੂੰ ਰੋਕਣ ਦ੍ਰਿੜ ਸੰਕਲਪ ਹੈ। ਉਹਨਾਂ ਕਿਹਾ ਕਿ ਨਸ਼ਿਆਂ ਦੀ ਭੈੜੀ ਅਲਾਮਤ ਨੂੰ ਖਤਮ ਕਰਨ ਵਿੱਚ ਲੋਕਾਂ ਦੇ ਸਹਿਯੋਗ ਦੀ ਅਹਿਮ ਭੂਮਿਕਾ ਹੈ।ਉਹਨਾਂ ਕਿਹਾ ਕਿ ਜ਼ਿਲ੍ਹੇ ਦੇ 167 ਸਰਹੱਦੀ ਪਿੰਡਾਂ ਵਿੱਚ ਪਿੰਡ ਪੱਧਰੀ ਸੁਰੱਖਿਆ ਕਮੇਟੀਆਂ ਦਾ ਵੀ ਗਠਨ ਕੀਤਾ ਗਿਆ ਹੈ।