ਕੈਰੋਂ, 7 ਅਕਤੂਬਰ 2024 : ਪੰਜਾਬ ਵਿੱਚ ਅਗਾਮੀ ਪੰਚਾਇਤੀ ਚੋਣਾਂ ਤੋਂ ਪਹਿਲਾਂ ਇੱਕ ਵੱਡੀ ਵਾਰਦਾਤ ਸਾਹਮਣੇ ਆਈ ਹੈ। ਪਿੰਡ ਠੱਕਰਪੁਰਾ ਦੀ ਚਰਚ ਨਜ਼ਦੀਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇਕ ਕਾਰ ਚਾਲਕ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਦੌਰਾਨ ਰਾਜਵਿੰਦਰ ਸਿੰਘ ਉਰਫ਼ ਰਾਜ ਤਲਵੰਡੀ ਦੀ ਮੌਕੇ 'ਤੇ ਮੌਤ ਹੋ ਗਈ ਤੇਜਦੋਂ ਕਿ 2 ਹੋਰ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਰਾਜਵਿੰਦਰ ਸਿੰਘ ਬਲਾਕ ਪੱਟੀ ਤੋਂ ਜਦ ਜਿੱਤ ਦੀ ਖੁਸ਼ੀ ਵਿਚ ਆਪਣੇ ਸਾਥੀਆਂ ਨਾਲ ਕਾਰ ਵਿਚ ਸਵਾਰ ਹੋ ਕੇ ਆਪਣੇ ਪਿੰਡ ਜਾ ਰਹੇ ਸਨ ਤਾਂ ਪਿੰਡ ਠੱਕਰਪੁਰਾ ਦੇ ਨਜ਼ਦੀਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇਨ੍ਹਾਂ ਦੀ ਗੱਡੀ ਨੂੰ ਰੋਕ ਕੇ ਰਾਜਵਿੰਦਰ ਸਿੰਘ ਨੂੰ ਸਰਪੰਚੀ ਦੀਆਂ ਵਧਾਈਆਂ ਦਿੱਤੀਆਂ ਤੇ ਨਾਲ ਹੀ ਉਹਨਾਂ ਉਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਰਾਜਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਤਲਵੰਡੀ ਮੋਹਰ ਸਿੰਘ ਦਾ ਐੱਸਸੀ ਸਰਪੰਚ ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤਾ ਗਿਆ ਸੀ ਜੋ ਕਿ ਰਾਜਵਿੰਦਰ ਸਿੰਘ ਦੇ ਧੜੇ ਨਾਲ ਆਮ ਆਦਮੀ ਪਾਰਟੀ ਨਾਲ ਸਬੰਧਤ ਸੀ। ਰਾਜਵਿੰਦਰ ਸਿੰਘ ਬਲਾਕ ਪੱਟੀ ਤੋਂ ਜਦ ਜਿੱਤ ਦੀ ਖੁਸ਼ੀ ਵਿਚ ਆਪਣੇ ਸਾਥੀਆਂ ਨਾਲ ਕਾਰ ਵਿਚ ਸਵਾਰ ਹੋ ਕੇ ਆਪਣੇ ਪਿੰਡ ਜਾ ਰਹੇ ਸਨ ਤਾਂ ਪਿੰਡ ਠੱਕਰਪੁਰਾ ਦੇ ਨਜ਼ਦੀਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇਨ੍ਹਾਂ ਦੀ ਗੱਡੀ ਨੂੰ ਰੋਕ ਕੇ ਰਾਜਵਿੰਦਰ ਸਿੰਘ ਨੂੰ ਸਰਪੰਚੀ ਦੀਆਂ ਵਧਾਈਆਂ ਦਿੱਤੀਆਂ ਤੇ ਨਾਲ ਹੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਵਿਚ ਰਾਜਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਇੱਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਕੈਬਨਿਟ ਮੰਤਰੀ ਨੇ ਇਸ ’ਤੇ ਦੁੱਖ ਪ੍ਰਗਟਾਇਆ ਹੈ।