ਮੰਡੀਆਂ ਵਿੱਚ ਝੋਨੇ ਦੀ ਖਰੀਦ ਵਿੱਚ ਕਿਸੇ ਨੂੰ ਵੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਵਿਧਾਇਕ ਡਾ: ਅਜੇ ਗੁਪਤਾ 

  • ਜੇਕਰ ਕਿਸੇ ਨੂੰ ਵੀ ਮੰਡੀਆਂ ਵਿੱਚ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਹੈਲਪਲਾਈਨ ਨੰਬਰ 7973867446 'ਤੇ ਸੰਪਰਕ ਕਰੇ।
  • ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 113207 ਟਨ ਝੋਨੇ ਦੀ ਆਮਦ ਹੋਈ ਹੈ ਅਤੇ ਕਿਸਾਨਾਂ ਨੂੰ 179.94 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ
  • ਸਮੂਹ ਐਸ.ਡੀ.ਐਮਜ਼ ਮੰਡੀਆਂ ਦਾ ਕਰਨ ਦੌਰਾ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 22 ਅਕਤੂਬਰ 2024 : ਪੰਜਾਬ ਦੇ ਮੁੱਖ ਮੰਤਰੀ ਮਾਨਯੋਗ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਤਹਿਸੀਲਦਾਰ ਰਾਜਵਿੰਦਰ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਅਮਨਦੀਪ ਸਿੰਘ ਅਤੇ ਹੋਰ ਅਧਿਕਾਰੀਆਂ ਨਾਲ ਦਾਣਾ ਮੰਡੀ ਭਗਤਾਵਾਲਾ ਦਾ ਨਿਰੀਖਣ ਕੀਤਾ।  ਵਿਧਾਇਕ ਡਾ: ਅਜੈ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਵੱਲ ਸਿੱਧੇ ਤੌਰ 'ਤੇ ਧਿਆਨ ਦੇ ਰਹੇ ਹਨ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਦੇ ਸਾਰੇ ਕੈਬਨਿਟ ਮੰਤਰੀ ਅਤੇ ਵਿਧਾਇਕ ਅਧਿਕਾਰੀਆਂ ਨਾਲ ਮੰਡੀਆਂ ਦਾ ਦੌਰਾ ਕਰ ਰਹੇ ਹਨ ਅਤੇ ਨਿਰੀਖਣ ਕਰ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।  ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ’ਤੇ ਉਹ ਅੱਜ ਅਧਿਕਾਰੀਆਂ ਸਮੇਤ ਮੰਡੀ ਪੁੱਜੇ ਹਨ।  ਉਨ੍ਹਾਂ ਦੱਸਿਆ ਕਿ ਮੰਡੀ ਵਿੱਚ ਕਿਸਾਨਾਂ ਨਾਲ ਗੱਲਬਾਤ ਦੌਰਾਨ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆ ਰਹੀ।  ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਕੁਝ ਕਿਸਾਨਾਂ ਨੇ ਕੁਝ ਸਮੱਸਿਆਵਾਂ ਪ੍ਰਗਟਾਈਆਂ ਹਨ ਅਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਬਣਾਏ ਗਏ ਹੈਲਪਲਾਈਨ ਸੈਂਟਰ ਦੇ ਨੰਬਰ 7973867446 ’ਤੇ ਸੰਪਰਕ ਕਰ ਸਕਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਮੰਡੀਆਂ ਵਿੱਚ ਵਾਧਾ ਹੋਇਆ ਹੈ। ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਦੌਰਾਨ ਕਿਸਾਨਾਂ ਨੂੰ ਅਦਾਇਗੀ ਕੀਤੀ ਜਾ ਰਹੀ ਹੈ।  ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ 113207 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ 179.94 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।  ਉਨ੍ਹਾਂ ਕਿਹਾ ਕਿ ਸ਼ੈਲਰ ਮਾਲਕ ਬਾਸਮਤੀ ਮੰਡੀਆਂ ਵਿੱਚੋਂ ਖਰੀਦ ਕੇ ਕਿਸਾਨਾਂ ਨੂੰ ਅਦਾ ਕਰ ਰਹੇ ਹਨ।  ਉਨ੍ਹਾਂ ਕਿਹਾ ਕਿ ਝੋਨੇ ਦੀ ਆਮਦ ਵਧਣ ਕਾਰਨ ਲਿਫਟਿੰਗ ਵਿੱਚ ਹੋਰ ਵਾਧਾ ਕੀਤਾ ਜਾ ਰਿਹਾ ਹੈ।  ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਉਹ ਰੋਜ਼ਾਨਾ ਖੁਦ ਮੰਡੀਆਂ ਦਾ ਦੌਰਾ ਕਰਨ ਅਤੇ ਲਿਫਟਿੰਗ ਵਿੱਚ ਹੋਰ ਤੇਜੀ ਲਿਆਉਣ। ਉਨਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨਾਂ ਦੀ ਫਸਲ ਦਾ ਇਕ –ਇਕ ਦਾਣਾ ਖਰੀਦ ਕੀਤਾ ਜਾਵੇਗਾ।