- ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਵੋਟਾਂ ਬਣਾਉਣ ਦੀ ਮੁਹਿੰਮ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ
- ਯੋਗ ਕੇਸਾਧਾਰੀ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਉਣ - ਵਧੀਕ ਜ਼ਿਲ੍ਹਾ ਚੋਣ ਅਫ਼ਸਰ
ਗੁਰਦਾਸਪੁਰ, 8 ਅਗਸਤ 2024 : ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸੋਧੇ ਰਿਵਾਈਜਡ ਸ਼ਡਿਊਲ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਲਈ ਫਾਰਮ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ ਵਿੱਚ ਵਾਧਾ ਕਰਕੇ 16 ਸਤੰਬਰ 2024 ਤੱਕ ਕਰ ਦਿੱਤੀ ਗਈ ਹੈ। ਰਿਵਾਈਜ਼ਡ ਸ਼ਡਿਊਲ ਅਨੁਸਾਰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾਂ 9 ਅਕਤੂਬਰ 2024 ਨੂੰ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕਰਨ ਲਈ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਚੰਦਰ ਵੱਲੋਂ ਅੱਜ ਆਪਣੇ ਦਫ਼ਤਰ ਵਿੱਚ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀਆਂ ਤਿਆਰ ਲਈ ਚੱਲ ਰਹੀ ਮੁਹਿੰਮ ਵਿੱਚ ਤੇਜ਼ੀ ਲਿਆਉਣ ਅਤੇ ਸਾਰੇ ਯੋਗ ਵੋਟਰਾਂ ਦੀ ਵੋਟ ਤਹਿ ਸਮੇਂ ਅੰਦਰ ਵੋਟਰ ਸੂਚੀ ਵਿੱਚ ਸ਼ਾਮਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ 10 ਅਗਸਤ ਦਿਨ ਸ਼ਨੀਵਾਰ ਅਤੇ 11 ਅਗਸਤ ਦਿਨ ਐਤਵਾਰ ਨੂੰ ਬੂਥ ਲੈਵਲ 'ਤੇ ਵਿਸ਼ੇਸ਼ ਕੈਂਪ ਲਗਾਉਣ ਦੇ ਨਾਲ ਬੀ.ਐੱਲ.ਓਜ ਵੱਲੋਂ ਯੋਗ ਵੋਟਰਾਂ ਦੇ ਘਰ-ਘਰ ਜਾ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਾਂ ਬਣਾਈਆਂ ਜਾਣਗੀਆਂ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਜਿਹੜੇ ਬਿਨੈਕਾਰ ਸਿੱਖ ਗੁਰਦੁਆਰਾ ਬੋਰਡ ਰੂਲਜ਼ 1959 ਦੇ ਰੂਲ ਨੰਬਰ 3 ਅਧੀਨ ਸਾਰੀ ਸ਼ਰਤਾਂ ਪੂਰੀਆਂ ਕਰਦੇ ਹਨ ਉਹ ਵਿਅਕਤੀ ਹੀ ਫਾਰਮ ਨੰਬਰ 1 ਭਰਕੇ 16 ਸਤੰਬਰ 2024 ਤੱਕ ਦੇ ਸਕਦੇ ਹਨ । ਉਨ੍ਹਾਂ ਦੱਸਿਆ ਕਿ ਮੁੱਢਲੀ ਪ੍ਰਕਾਸ਼ਿਤ ਵੋਟਰ ਸੂਚੀ ਤੇ ਦਾਅਵੇ ਅਤੇ ਇਤਰਾਜ਼ 29 ਅਕਤੂਬਰ 2024 ਤੱਕ ਪ੍ਰਾਪਤ ਕੀਤੇ ਜਾਣਗੇ ਇਸ ਉਪਰੰਤ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ 26 ਨਵੰਬਰ 2024 ਨੂੰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰੇਕ 21 ਸਾਲ ਤੋਂ ਵੱਧ ਉਮਰ ਦਾ ਯੋਗ ਵੋਟਰ ਗੁਰਦੁਆਰਾ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰ.1 (ਕੇਸਾਧਾਰੀ ਸਿੱਖ ਲਈ) ਭਰ ਕੇ ਪਿੰਡਾਂ/ਸ਼ਹਿਰਾਂ ਵਿੱਚ ਪਟਵਾਰੀਆਂ, ਬੀ.ਐੱਲ.ਓ, ਡੈਜ਼ੀਗਨੇਟਿਡ ਕਰਮਚਾਰੀਆਂ ਨੂੰ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਵੋਟ ਬਣਾਉਣ ਵਾਲੇ ਵਿਅਕਤੀ ਦੀ ਆਸਥਾ ਸਿੱਖ ਧਰਮ ਵਿੱਚ ਹੋਣੀ ਚਾਹੀਦੀ ਹੈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਹੀ ਵੋਟ ਬਣਾ ਸਕਦਾ ਹੈ। ਉਨ੍ਹਾਂ ਕੇਸਾਧਾਰੀ ਸਿੱਖ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਫਾਰਮ ਫ਼ਰਮ ਸਮੇਂ ਕੁਝ ਜ਼ਰੂਰੀ ਹਦਾਇਤਾਂ ਦਾ ਖ਼ਾਸ ਧਿਆਨ ਰੱਖਣ ਨੂੰ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਫਾਰਮਾਂ ਦੇ ਨਾਲ ਇੱਕ ਪਾਸਪੋਰਟ ਸਾਈਜ਼ ਫ਼ੋਟੋ ਦੇ ਨਾਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਈ.ਸੀ.ਆਈ. ਵੱਲੋਂ ਜਾਰੀ ਵੋਟਰ ਆਈ.ਡੀ. ਕਾਰਡ (ਫ਼ੋਟੋ ਵਾਲਾ), ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੰਸ, ਕਰਮਚਾਰੀਆਂ ਨੂੰ ਜਾਰੀ ਸਰਵਿਸ ਆਈ.ਡੀ. ਕਾਰਡ ਫ਼ੋਟੋ ਸਮੇਤ ਜਿਸ ਨੂੰ ਕੇਂਦਰ/ਰਾਜ ਸਰਕਾਰ/ਪੀ.ਐੱਸ.ਯੂ/ਪਬਲਿਕ ਲਿਮਟਿਡ ਕੰਪਨੀ ਵੱਲੋਂ ਜਾਰੀ ਕੀਤਾ ਹੋਵੇ, ਬੈਂਕ/ਡਾਕਖ਼ਾਨੇ ਵੱਲੋਂ ਜਾਰੀ ਪਾਸ-ਬੁੱਕ ਫ਼ੋਟੋ ਸਮੇਤ, ਪੈਨ ਕਾਰਡ, ਐਨ.ਪੀ.ਆਰ. ਅਧੀਨ ਆਰ.ਜੀ.ਆਈ. ਵੱਲੋਂ ਜਾਰੀ ਸਮਾਰਟ ਕਾਰਡ, ਮਨਰੇਗਾ ਜਾਬ ਕਾਰਡ, ਮਿਨਿਸਟਰੀ ਆਫ਼ ਲੇਬਰ ਵੱਲੋਂ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਸਰਕਾਰੀ ਪੈਨਸ਼ਨ ਦਸਤਾਵੇਜ਼ ਸਮੇਤ ਫ਼ੋਟੋ, ਐਮ.ਪੀਜ਼, ਐਮ.ਐਨ.ਏਜ਼ ਅਤੇ ਐਮ.ਐਨ.ਸੀਜ਼ ਨੂੰ ਜਾਰੀ ਦਫ਼ਤਰੀ ਸ਼ਨਾਖ਼ਤੀ ਕਾਰਡ ਵਿੱਚੋਂ ਕੋਈ ਵੀ ਇੱਕ ਦਸਤਾਵੇਜ਼ ਨਾਲ ਨੱਥੀ ਕਰਨਾ ਲਾਜ਼ਮੀ ਹੈ। ਮੀਟਿੰਗ ਦੌਰਾਨ ਐੱਸ.ਡੀ.ਐੱਮ. ਕਲਾਨੌਰ ਸ੍ਰੀਮਤੀ ਜਯੋਤਸਨਾ ਸਿੰਘ, ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਬਾਜਵਾ, ਤਹਿਸੀਲਦਾਰ ਡੇਰਾ ਬਾਬਾ ਨਾਨਕ ਲਖਵਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਪ੍ਰੈੱਸ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਵਿਸ਼ੇਸ਼ ਕੈਂਪ ਲਗਾ ਕੇ ਬੱਚਿਆਂ ਤੱਕ ਆਪਣੀ ਪਹੁੰਚ ਬਣਾਉਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਕੋਵਿਡ ਦੌਰਾਨ ਕਈ ਬੱਚਿਆਂ ਦੇ ਮਾਪੇ ਨਹੀਂ ਰਹੇ ਅਤੇ ਸਾਡਾ ਸਭ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਇਨ੍ਹਾਂ ਬੱਚਿਆਂ ਨੂੰ ਸਰਕਾਰ ਦੁਆਰਾ ਦਿੱਤੀਆਂ ਜਾਂਦੀਆਂ ਸਹੂਲਤਾਂ ਮੁਹੱਈਆ ਕਰਵਾਈਏ। ਉਨ੍ਹਾਂ ਕਿਹਾ ਕਿ ਅੱਜ ਦੇਖਣ ਵਿੱਚ ਆਇਆ ਹੈ ਕਿ ਬਹੁਤੇ ਬੱਚੇ ਇਸ ਕੈਂਪ ਵਿੱਚ ਆਪਣਾ ਆਧਾਰ ਕਾਰਡ, ਦਿਵਿਆਂਗਤਾ ਸਰਟੀਫਿਕੇਟ ਨਾ ਬਣਨ ਦੀ ਸੂਰਤ ਵਿੱਚ ਇੱਥੇ ਪਹੁੰਚੇ ਹਨ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਬੱਚਿਆਂ ਦੇ ਆਧਾਰ ਕਾਰਡ, ਯੂ.ਡੀ.ਆਈ.ਡੀ. ਕਾਰਡ ਬਣਾਏ ਜਾਣ। ਜਿਸ ਤੇ ਅਮਲ ਕਰਦੇ ਹੋਏ ਬੱਚਿਆਂ ਦੇ ਮੌਕੇ 'ਤੇ ਹੀ ਆਧਾਰ ਕਾਰਡ, ਯੂ.ਡੀ.ਆਈ.ਡੀ. ਕਾਰਡ ਜਨਰੇਟ ਕੀਤੇ ਗਏ। ਇਸਤੋਂ ਇਲਾਵਾ ਬੱਚਿਆਂ ਦੀਆਂ ਪੈਨਸ਼ਨਾਂ ਦੇ ਫਾਰਮ ਵੀ ਭਰੇ ਗਏ। ਪ੍ਰੀਤੀ ਭਾਰਦਵਾਜ ਦਲਾਲ ਨੇ ਪੂਰੀ ਸੰਜੀਦਗੀ ਨਾਲ ਆਏ ਹੋਏ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਵੱਖ-ਵੱਖ ਵਿਭਾਗਾਂ ਦੀਆਂ ਸੇਵਾਵਾਂ ਨਾਲ ਸਬੰਧਿਤ ਅਰਜ਼ੀਆਂ ’ਤੇ ਵਿਚਾਰ ਕਰਦਿਆਂ ਪ੍ਰਸ਼ਾਸਨ ਨੂੰ ਕਿਹਾ ਕਿ ਇਨ੍ਹਾਂ ਕੈਂਪਾਂ ਰਾਹੀਂ ਵਿਭਾਗਾਂ ਦੇ ਅਧਿਕਾਰੀ ਮੌਕੇ ਤੇ ਹੀ ਬੱਚਿਆਂ ਲਈ ਲੋੜੀਂਦੀਆਂ ਸੇਵਾਵਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਮੁੱਖ ਤੌਰ ’ਤੇ ਬੱਚਿਆਂ ਦੇ ਬਹੁਤੇ ਮਸਲੇ ਸਿਹਤ ਵਿਭਾਗ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਖ਼ੁਰਾਕ ਤੇ ਸਿਵਲ ਸਪਲਾਈਜ਼, ਆਧਾਰ ਕਾਰਡ, ਸੇਵਾ ਕੇਂਦਰਾਂ ਆਦਿ ਨਾਲ ਸਬੰਧਿਤ ਹਨ, ਜਿਨ੍ਹਾਂ ਦੇ ਅਧਿਕਾਰੀ ਇਨ੍ਹਾਂ ਅਰਜ਼ੀਆਂ ਨੂੰ ਫ਼ੌਰੀ ਤੌਰ ’ਤੇ ਨਿਪਟਾਉਣ। ਉਨ੍ਹਾਂ ਨੇ ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਨੂੰ ਵਿਭਾਗ ਦੇ ਜ਼ਿਲ੍ਹੇ ਵਿਚ ਨੋਡਲ ਅਧਿਕਾਰੀ ਨੂੰ ਅਜਿਹੇ ਮਾਮਲਿਆਂ ਦੀ ਨਿਯਮਿਤ ਸਮੀਖਿਆ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਸਮੀਖਿਆ ਉਪਰੰਤ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਅਗਲੇਰੀ ਕਾਰਵਾਈ ਨੂੰ ਅਮਲ ਵਿਚ ਲਿਆਉਣਾ ਯਕੀਨੀ ਬਣਾਇਆ ਜਾਵੇ। ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਨੇ ਭਰੋਸਾ ਦਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸਹੂਲਤ ਲਈ ਪਿੰਡਾਂ ਵਿਚ ਵਿਸ਼ੇਸ਼ ਕੈਂਪਾਂ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਇਨ੍ਹਾਂ ਕੈਂਪਾਂ ਵਿਚ ਬਾਲ ਅਧਿਕਾਰਾਂ ਦੀ ਉਲੰਘਣਾ ਦੇ ਕੇਸਾਂ ਅਤੇ ਬੱਚਿਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ। ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਕੈਂਪ ਲਗਾ ਕੇ ਲੋਕਾਂ ਨੂੰ ਬੱਚਿਆਂ ਲਈ ਚਲਾਈਆਂ ਜਾਂਦੀਆਂ ਸਰਕਾਰੀ ਸਕੀਮਾਂ ਪ੍ਰਤੀ ਜਾਗਰੂਕ ਵੀ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਸੰਜੀਵ ਸ਼ਰਮਾ, ਡੀ.ਡੀ.ਪੀ.ਓ. ਸ੍ਰੀ ਸਤੀਸ਼ ਕੁਮਾਰ, ਡੀ.ਐੱਸ.ਓ. ਡਾ. ਕਿਰਤਪ੍ਰੀਤ ਕੌਰ, ਬਾਲ ਵਿਕਾਸ ਅਫ਼ਸਰ ਸੁਨੀਲ ਜੋਸ਼ੀ, ਐੱਲ.ਡੀ.ਐੱਮ. ਸ੍ਰੀ ਕੇਵਲ ਕਲਸੀ, ਐਕਸੀਅਨ ਹਰਜੋਤ ਸਿੰਘ, ਸਿਵਲ ਸਰਜਨ ਡਾ. ਵਿਮੀ ਮਹਾਜਨ, ਸੁੱਚਾ ਸਿੰਘ ਮੁਲਤਾਨੀ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।