ਅੰਮ੍ਰਿਤਸਰ 26 ਅਕਤੂਬਰ : ਡਿਪਟੀ ਕਮਿਸ਼ਨਰ ਜਿਲ੍ਹਾ ਮੈਜਿਸਟਰੇਟ, ਘਨਸ਼ਾਮ ਥੋਰੀ, ਅੰਮ੍ਰਿਤਸਰ ਜ਼ਾਬਤਾ ਫੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ, ਜਿਲ੍ਹਾ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪੁਲਿਸ ਮੁੱਖੀ, ਅੰਮ੍ਰਿਤਸਰ(ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਦੇ ਸਬੰਧ ਵਿੱਚ ਕੱਢੀ ਜਾ ਰਹੀ ਸ਼ੋਭਾ ਯਾਤਰਾ ਵਾਲੇ ਦਿਨ 27 ਅਕਤੂਬਰ 2023 ਅਤੇ 28 ਅਕਤੂਬਰ 2023 ਨੂੰ ਸਮੂਹ ਸ਼ਰਾਬ ਦੇ ਠੇਕੇ ਦੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ 28 ਅਕਤੂਬਰ 2023 (ਦਿਨ ਸ਼ਨੀਵਾਰ)ਨੂੰ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪ੍ਰਗਟ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਇੱਕ ਸ਼ੋਭਾ ਯਾਤਰਾ ਇੱਕ ਦਿਨ ਪਹਿਲਾ ਕੱਢੀ ਜਾਵੇਗੀ। ਇਸ ਸਬੰਧ ਵਿੱਚ ਵੱਖ ਵੱਖ ਧਾਰਮਿਕ ਜੱਥੇਬੰਦੀਆਂ ਵੱਲੋਂ ਮੰਗ ਕੀਤੀ ਗਈ ਹੈ ਕਿ ਉਸ ਦਿਨ ਖੁੱਲ੍ਹੇ ਸ਼ਰਾਬ ਦੇ ਠੇਕੇ ਸ਼ਰਧਾਲੂਆਂ ਦੇ ਮਨਾਂ ਨੂੰ ਠੇਸ ਪਹੁੰਚਾਉਦੇ ਹਨ। ਇਸ ਲਈ ਮਿਤੀ 27.10.2023 ਅਤੇ 28.10.2023 ਵਾਲੇ ਦਿਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਲਈ ਸ਼ਰਾਬ ਦੇ ਠੇਕੇ ਦੀਆਂ ਦੁਕਾਨਾਂ ਬੰਦ ਕਰਨੀਆ ਜੂਰਰੀ ਹਨ। ਹੁਕਮ ਇੱਕ ਤਰਫਾ ਪਾਸ ਕੀਤਾ ਜਾਂਦਾ ਹੈ।