- ਓਮ ਪ੍ਰਕਾਸ਼ ਸੋਨੀ ਦੀ ਤਬੀਅਤ ਵੀ ਹੋਈ ਖ਼ਰਾਬ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਚ ਕੀਤਾ ਗਿਆ ਦਾਖਲ
ਅੰਮ੍ਰਿਤਸਰ, 10 ਜੁਲਾਈ : ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਅਤੇ ਅੰਮ੍ਰਿਤਸਰ ਦੇ ਵਿਧਾਇਕ ਓਮ ਪ੍ਰਕਾਸ਼ ਸੋਨੀ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਓਮਪ੍ਰਕਾਸ਼ ਸੋਨੀ ਨੂੰ ਅੱਜ ਅੰਮ੍ਰਿਤਸਰ ਦੀ ਮਾਨਯੋਗ ਕੋਰਟ ਵਿੱਚ ਪੇਸ਼ ਕੀਤਾ ਗਿਆ। ਅਤੇ ਵਿਜਿਲਸ ਵੱਲੋਂ 14 ਦਿਨ ਦੇ ਰਿਮਾਂਡ ਦੀ ਪੇਸ਼ਕਸ਼ ਕੀਤੀ ਗਈ ਓਮ ਪ੍ਰਕਾਸ਼ ਸੋਨੀ ਦੇ ਵਕੀਲ ਵੱਲੋਂ ਬਹਿਸ ਕਰਨ ਤੋਂ ਬਾਅਦ ਇਕ ਦਿਨ ਦਾ ਰਿਮਾਂਡ ਵਿਜੀਲੈਂਸ ਨੂੰ ਦਿੱਤਾ ਗਿਆ। ਉਥੇ ਹੀ ਉਹ ਪ੍ਰਕਾਸ਼ ਸੋਨੀ ਦੇ ਸਮਰਥਕਾਂ ਵੱਲੋਂ ਕੋਰਟ ਕੰਪਲੈਕਸ ਵਿੱਚ ਓਮ ਪ੍ਰਕਾਸ਼ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ ਅਤੇ ਉਸ ਤੋਂ ਬਾਅਦ ਕੌਮ ਪ੍ਰਕਾਸ਼ ਸੋਨੀ ਦੀ ਤਬੀਅਤ ਖਰਾਬ ਹੋਣ ਕਰਕੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।