ਭਗਵਾਨ ਵਾਲਮੀਕਿ ਜੀ ਦੇ ਦਰਸ਼ਾਏ ਗਏ ਰਸਤੇ ਤੇ ਚਲ ਕੇ ਹੀ ਜੀਵਨ ਨੂੰ ਬਣਾ ਸਕਦੇ ਖੁਸ਼ਹਾਲ  : ਡਿਪਟੀ ਕਮਿਸ਼ਨਰ

  • ਨਗਰ ਨਿਗਮ ਵਰਕਸ਼ਾਪ ਵਿੱਚ ਹੋਈ ਆਰਤੀ ਵਿੱਚ ਹੋਏ ਸ਼ਾਮਲ

ਅੰਮ੍ਰਿਤਸਰ 16 ਅਕਤੂਬਰ 2024 : ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਦੇ ਸਬੰਧ ਵਿੱਚ ਨਗਰ ਨਿਗਮ ਦੀ ਵਰਕਸ਼ਾਪ ਵਿਖੇ ਕਰਵਾਏ ਗਏ ਸਮਾਗਮ ਵਿੱਚ ਸ਼ਾਮਲ ਹੋਏ ਅਤੇ  ਭਗਵਾਨ ਵਾਲਮੀਕਿ ਜੀ ਦੀ ਆਰਤੀ ਕੀਤੀ। ਉਨਾਂ ਦੱਸਿਆ ਕਿ ਨਗਰ ਨਿਗਮ ਦੇ ਕਰਮਚਾਰੀਆਂ ਦਾਂ ਇਹ ਬਹੁਤ ਵਧੀਆ ਉਪਰਾਲਾ ਹੈ। ਉਨਾਂ ਕਿਹਾ ਕਿ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ ਕਿ ਅਸੀਂ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਗਏ ਰਸਤੇ ਤੇ ਚਲੀਏ ਅਤੇ ਆਪਣੇ ਜੀਵਨ ਨੂੰ ਖੁਸ਼ਹਾਲ ਬਣਾਈਏ।  ਉਨਾਂ ਕਿਹਾ ਕਿ ਨਗਰ ਨਿਗਮ ਦੇ ਕਰਮਚਾਰੀਆਂ ਵਲੋਂ ਇਹ ਬਹੁਤ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ ਕਿ ਲੋੜਵੰਦਾਂ ਨੂੰ ਗਰਮ ਸੂਟਾਂ ਦੀ ਵੰਡ ਕੀਤੀ ਗਈ ਹੈ। ਇਸ ਮੌਕੇ ਨਗਰ ਨਿਗਮ ਵਰਕਸ਼ਾਮ ਦੀ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ, ਨਗਰ ਨਿਗਮ ਕਮਿਸ਼ਨਰ ਸ: ਗੁਲਪ੍ਰੀਤ ਸਿੰਘ ਔਲਖ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ । ਇਸ ਮੌਕੇ ਸ੍ਰੀ ਵਿਸ਼ਾਲ ਵਧਾਵਨ, ਰਿਟਾ: ਸਿਵਲ ਸਰਜਨ ਡਾ. ਚਰਨਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨਗਰ ਨਿਗਮ ਦੇ ਕਰਮਚਾਰੀ ਹਾਜ਼ਰ ਸਨ।