ਅੰਮ੍ਰਿਤਸਰ, 10 ਜੁਲਾਈ : ਪੰਜਾਬ ਦੇ ਸਾਬਕਾ ਡਿਪਟੀ ਸੀਐੱਮ ਓਪੀ ਸੋਨੀ ਨੂੰ ਬੀਤੇ ਦਿਨੀਂ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ। ਇਹ ਗ੍ਰਿਫਤਾਰੀ ਆਮਦਨ ਤੋਂ ਵੱਧ ਮਾਮਲੇ ਵਿਚ ਕੀਤੀ ਗਈ ਸੀ। ਅੱਜ ਕੋਰਟ ਵਿਚ ਪੇਸ਼ੀ ਦੇ ਬਾਅਦ ਵਿਜੀਲੈਂਸ ਨੇ ਓਪੀ ਸੋਨੀ ਦਾ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ। ਰਿਮਾਂਡ ਮਿਲਦਿਆਂ ਹੀ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਦੀ ਸਿਹਤ ਵਿਗੜ ਗਈ। ਉਨ੍ਹਾਂ ਦੇ ਹਾਰਤ ਵਿਚ ਦਿੱਕਤ ਹੋ ਗਈ ਜਿਸ ਦੇ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਫੋਰਟਿਸ ਵਿਚ ਦਾਖਲ ਕਰਵਾਇਆ ਗਿਆ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਨੇ ਹਸਪਤਾਲ ਵਿੱਚ ਸੋਨੀ ਨਾਲ ਮੁਲਾਕਾਤ ਕੀਤੀ ਹੈ। ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਮਲੇ ਵਿਚ ਸਾਬਕਾ ਡਿਪਟੀ ਸੀਐੱਮ ਨੂੰ ਅਦਾਲਤ ਵਿਚ ਪੇਸ਼ ਕੀਤਾ ਸੀ। ਸਾਲ 2016 ਤੋਂ ਲੈ ਕੇ 2022 ਤੱਕ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਵਿਜੀਲੈਂਸ ਨੇ ਐਤਵਾਰ ਦੀ ਦੇਰ ਸ਼ਾਮ ਨੂੰ ਓਪੀ ਸੋਨੀ ਨੇ ਗ੍ਰਿਫਤਾਰ ਕੀਤਾ ਸੀ। ਐਤਵਾਰ ਨੂੰ ਸਾਬਕਾ ਡਿਪਟੀ ਸੀਐੱਮ ਸੋਨੀ ਨੂੰ ਵਿਜੀਲੈਂਸ ਨੇ 8 ਮਹੀਨਿਆਂ ਦੇ ਬਾਅਦ ਉੁਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤਾ। ਸੋਨੀ ‘ਤੇ ਦੋਸ਼ ਹੈ ਕਿ ਉਨ੍ਹਾਂ ਦਾ ਖਰਚ ਉਨ੍ਹਾਂ ਦੀ ਕਮਾਈ ਤੋਂ ਕਈ ਗੁਣਾ ਜ਼ਿਆਦਾ ਹੈ। 1 ਅਪ੍ਰੈਲ 2016 ਤੋਂ 31 ਮਾਰਚ 2022 ਤੱਕ ਸੋਨੀ ਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 4.52 ਕਰੋੜ ਰੁਪਏ ਸੀ ਜਦੋਂ ਕਿ ਖਰਚ 12.48 ਕਰੋੜ ਰੁਪਏ ਸੀ। ਖਰਚ ਆਮਦਨ ਦੇ ਸੋਰਸ ਤੋਂ 7.96 ਕਰੋੜ ਰੁਪਏ ਜ਼ਿਆਦਾ ਸੀ। ਇਸ ਦੌਰਾਨ ਸੋਨੀ ਨੇ ਆਪਣੀ ਪਤਨੀ ਸੁਮਨ ਸੋਨੀ ਤੇ ਬੇਟੇ ਰਾਘਵ ਸੋਨੀ ਦੇ ਨਾਂ ‘ਤੇ ਜਾਇਦਾਦਾਂ ਖਰੀਦੀਆਂ।