ਗੁਰਦਾਸਪੁਰ, 13 ਮਾਰਚ : ਜ਼ਿਲ੍ਹੇ ਵਿੱਚ ਅਮਨ ਕਾਨੂੰਨ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਜਾਨ-ਮਾਲ ਅਤੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਲਈ ਢੁਕਵੇਂ ਕਦਮ ਉਠਾਉਣ ਦੀ ਜਰੂਰਤ ਨੂੰ ਦੇਖਦੇ ਹੋਏ ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਪੰਜਾਬ ਵਿਲੇਜ ਤੇ ਸਮਾਲ ਟਾਊਨਜ਼ ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਮੂਹ ਧਾਰਮਿਕ ਅਸਥਾਨਾਂ ਤੇ ਅਗਲੇ ਹੁਕਮਾਂ ਤੱਕ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀ ਕਮੇਟੀਆਂ/ ਬੋਰਡ/ਟਰੱਸਟ ਦੇ ਮੁਖੀਆਂ ਦੀ ਜਿੰਮੇਵਾਰੀ ਲਗਾਈ ਹੈ। ਇਹ ਹੁਕਮ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਇਕ ਤਰਫ਼ਾ ਪਾਸ ਕੀਤਾ ਗਿਆ ਹੈ ਅਤੇ ਆਮ ਲੋਕਾਂ ਦੇ ਨਾਮ ਜਾਰੀ ਕੀਤਾ ਗਿਆ ਹੈ। ਪਾਬੰਦੀ ਦੇ ਇਹ ਹੁਕਮ 1 ਮਾਰਚ 2024 ਤੋਂ 29 ਅਪ੍ਰੈਲ 2024 ਤੱਕ ਲਾਗੂ ਰਹਿਣਗੇ।