- ਨਾਮਜ਼ਦਗੀ ਪੱਤਰ ਭਰਨ ਤੋਂ ਲੈ ਕੇ ਪੋਲਿੰਗ ਤੱਕ ਸਾਰੇ ਪ੍ਰਬੰਧ ਮੁਕੰਮਲ - ਜ਼ਿਲ੍ਹਾ ਪੁਲਿਸ ਮੁਖੀ
- 27 ਸਤੰਬਰ ਤੋਂ 4 ਅਕਤੂਬਰ ਤੱਕ ਭਰੇ ਜਾਣਗੇ ਨਾਮਜ਼ਦਗੀ ਪੱਤਰ
- 5 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਹੋਵੇਗੀ ਪੜਤਾਲ
- 7 ਅਕਤੂਬਰ ਨੂੰ ਲਏ ਜਾ ਸਕਣਗੇ ਨਾਮਜ਼ਦਗੀ ਪੱਤਰ ਵਾਪਸ
- 15 ਅਕਤੂਬਰ ਨੂੰ ਪੈਣਗੀਆਂ ਵੋਟਾਂ ਤੇ ਐਲਾਨੇ ਜਾਣਗੇ ਨਤੀਜ਼ੇ
ਅੰਮ੍ਰਿਤਸਰ, 26 ਸਤੰਬਰ, 2024 : ਜ਼ਿਲ੍ਹੇ ’ਚ ਪੰਚਾਇਤੀ ਚੋਣਾਂ ਬਿਨਾਂ ਕਿਸੇ ਡਰ ਭੈਅ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ ਅਤੇ ਇਸ ਵਿੱਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪੰਚਾਇਤੀ ਚੋਣਾਂ ਸਬੰਧੀ ਤਿਆਰੀਆਂ ਦੇ ਮੱਦੇਨਜ਼ਰ, ਜਿਲਾ ਪੁਲਿਸ ਮੁਖੀ, ਆਰਓਜ਼ ਅਤੇ ਡੀ ਐਸ ਪੀਜ਼ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਆਰਓਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਾਮਜ਼ਦਗੀ ਪੱਤਰ ਭਰਨ ਤੋਂ ਲੈ ਕੇ ਪੋਲਿੰਗ ਤੱਕ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਲਈ 27 ਸਤੰਬਰ 2024 ਤੋਂ 4 ਅਕਤੂਬਰ 2024 ਤੱਕ ਨਾਮਜ਼ਦਗੀ ਪੱਤਰ ਭਰੇ ਜਾ ਸਕਣਗੇ। ਉਨ੍ਹਾਂ ਕਿਹਾ ਕਿ ਸਰਕਾਰੀ ਛੁੱਟੀ ਵਾਲੇ ਦਿਨ ਕੋਈ ਵੀ ਨਾਮਜ਼ਦਗੀ ਪੱਤਰ ਨਹੀਂ ਭਰਿਆ ਜਾਵੇਗਾ। ਇਸ ਤੋਂ ਇਲਾਵਾ ਭਰੇ ਗਏ ਨਾਮਜ਼ਦਗੀ ਪੱਤਰਾਂ ਦੀ 5 ਅਕਤੂਬਰ ਨੂੰ ਪੜਤਾਲ ਹੋਵੇਗੀ। 7 ਅਕਤੂਬਰ 2024 ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਉਨ੍ਹਾਂ ਦੱਸਿਆ ਕਿ 15 ਅਕਤੂਬਰ 2024 ਨੂੰ ਵੋਟਿੰਗ ਹੋਵੇਗੀ ਅਤੇ ਉਸੇ ਦਿਨ ਹੀ ਵੋਟਾਂ ਦੇ ਨਤੀਜ਼ੇ ਐਲਾਨੇ ਜਾਣਗੇ। ਇਸ ਮੌਕੇ ਜ਼ਿਲਾ ਪੁਲਿਸ ਮੁਖੀ ਸਰਦਾਰ ਚਰਨਜੀਤ ਸਿੰਘ ਨੇ ਕਿਹਾ ਕਿ ਸਾਡੀ ਪੰਚਾਇਤ ਚੋਣਾਂ ਨੂੰ ਲੈ ਕੇ ਪੂਰੀ ਤਿਆਰੀ ਹੈ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਮਾਹੌਲ ਖਰਾਬ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ।ਉਹਨਾਂ ਹਾਜ਼ਰ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜਿਲਾ ਮਜਿਸਟਰੇਟ ਵੱਲੋਂ ਜਾਰੀ ਹੋਏ ਹੁਕਮਾਂ ਦੀ ਤਮੀਲ ਕਰਦੇ ਹੋਏ ਸਾਰੇ ਲਾਸੰਸ ਹੋਲਡਰਾਂ ਕੋਲੋਂ ਅਸਲਾ ਜਮਾ ਕਰਵਾਉਣ ਇਸ ਤੋਂ ਇਲਾਵਾ ਪਿੰਡਾਂ ਵਿੱਚ ਮਾਹੌਲ ਖਰਾਬ ਕਰਨ ਵਾਲੇ ਵਿਅਕਤੀਆਂ ਉੱਤੇ ਨਜ਼ਰ ਰੱਖੀ ਜਾਵੇ ਅਤੇ ਉਹਨਾਂ ਦੀਆਂ ਸੂਚੀਆਂ ਤਿਆਰ ਕੀਤੀਆਂ ਜਾਣ। ਉਹਨਾਂ ਕਿਹਾ ਕਿ ਇਹ ਲੋਕਤੰਤਰ ਦੀ ਪਹਿਲੀ ਪੌੜੀ ਹੈ ਅਤੇ ਇਸ ਦੀ ਚੋਣ ਵਿੱਚ ਕੋਈ ਵੀ ਕੁਤਾਹੀ ਨਹੀਂ ਕਰ ਦਿੱਤੀ ਜਾਵੇਗੀ ਇਸ ਮੌਕੇ ਐਸਡੀਐਮ ਰਵਿੰਦਰ ਸਿੰਘ ਐਸਡੀਐਮ ਮਨ ਕਮਲ ਸਿੰਘ ਚਾਹਲ ਐਸਡੀਐਮ ਅਮਨਦੀਪ ਸਿੰਘ , ਸੈਕਟਰੀ ਆਰਟੀਏ ਖੁਸ਼ਦਿਲ ਸਿੰਘ ਵੀ ਹਾਜ਼ਰ ਸਨ।