
ਅੰਮ੍ਰਿਤਸਰ, 08 ਫਰਵਰੀ 2025 : ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵਲੋਂ ਇੱਕ ਨਿਵੇਕਲੀ ਪਹਿਲ ਕਰਦਿਆਂ ਹੋਇਆਂ ਪ੍ਰਤਿਭਾਸ਼ਾਲੀ ਵਿਅਕਤੀਆਂ ਨੂੰ ਲੋੜੀਂਦਾ ਮੰਚ ਦੇਣ ਲਈ ਸ਼ੁਰੂ ਕੀਤੇ ਗਏ ‘ਫ਼ਿਊਚਰ ਟਾਈਕੁਨ’ ਪ੍ਰੋਗਰਾਮ ਵਿੱਚ ਨੌਜਵਾਨਾਂ ਨੂੰ ਵੱਧ-ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ।ਇਸ ਗੱਲ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਸ.ਹਰਭਗਵੰਤ ਸਿੰਘ ਨੇ ਕੀਤਾ।ਉਹ ਇਸ ਪ੍ਰੋਗਰਾਮ ਬਾਰੇ ਸਥਾਨਕ ਖਾਲਸਾ ਕਾਲਜ ਆਫ਼ ਐਜੂਕੇਸ਼ਨ, ਰਣਜੀਤ ਐਵੀਨਿਊ ਵਿਖੇ ਕੱਢੀ ਗਈ ਸਾਈਕਲ ਰੈਲੀ ਨੂੰ ਹਰੀ ਝੰਡੀ ਦੇਣ ਲਈ ਉਚੇਚੇ ਤੌਰ ਤੇ ਪਹੁੰਚੇ ਹੋਏ ਸਨ।ਉਹਨਾਂ ਕਿਹਾ ਕਿ ਨਸ਼ਾ ਸਾਡੇ ਸਮਾਜ ਉੱਤੇ ਕਲੰਕ ਹੈ ਅਤੇ ‘ਫ਼ਿਊਚੲ ਟਾਈਕਨ’ ਵਰਗੇ ਪ੍ਰੋਗਰਾਮ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵੱਲ ਮੋੜਨ ਲਈ ਅਹਿਮ ਉਪਰਾਲਾ ਹੈ।ਉਹਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਵੱਲੋਂ ਇਸ ਤੋਂ ਪਹਿਲਾਂ ਇਹ ਪ੍ਰੋਗਰਾਮ ਬਤੌਰ ਡਿਪਟੀ ਕਮਿਸ਼ਨਰ ਪਟਿਆਲਾ ਅਤੇ ਲੁਧਿਆਣਾ ਵਿੱਚ ਸ਼ੁਰੂ ਕੀਤਾ ਗਿਆ ਸੀ ਜਿਸ ਨੂੰ ਵੱਡਾ ਹੁੰਗਾਰਾ ਮਿਲਿਆ ਸੀ।ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਦੀ ਕੋਸ਼ਿਸ਼ ਹੈ ਕਿ ਜ਼ਿਲ੍ਹੇ ਦੇ ਚਾਹਵਾਨ ਉਦਮੀਆਂ ਨੂੰ ਆਪਣਾ ਹੁਨਰ ਦਿਖਾਉਣ ਦਾ ਮੌਕਾ ਦਿੱਤਾ ਜਾਵੇ ਅਤੇ ਉਨ੍ਹਾਂ ਦੇ ਕਾਰੋਬਾਰ ਨੂੰ ਸਫ਼ਲ ਬਨਾਉਣ ਲਈ ਵਿੱਤੀ ਸਹਾਇਤਾ ਦਿਵਾਉਣ ਵਿੱਚ ਵੀ ਪੂਰੀ ਮੱਦਦ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਵੱਖ-ਵੱਖ ਸ਼੍ਰੇਣੀਆਂ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਪ੍ਰੋਜੈਕਟ ਨੂੰ 50 ਹਜ਼ਾਰ, ਦੂਸਰੇ ਸਥਾਨ ਨੂੰ 20 ਹਜ਼ਾਰ ਅਤੇ ਤੀਸਰੇ ਸਥਾਨ ਨੂੰ 10 ਹਜ਼ਾਰ ਦਾ ਨਗਦ ਇਨਾਮ ਵੀ ਦਿੱਤਾ ਜਾਵੇਗਾ।ਇਸ ਮੌਕੇ ਵਿਿਦਆਰਥੀਆਂ ਨੂੰ ਜਾਣਕਾਰੀ ਦੇਣ ਲਈ ਹੈਲਪ ਡੈਸਕ ਵੀ ਲਗਾਇਆ ਗਿਆ।ਇਸ ਸਾਈਕਲ ਰੈਲੀ ਵਿੱਚ ਵਿਦਿਆਰਥੀਆਂ ਤੋਂ ਇਲਾਵਾ ਖਾਲਸਾ ਕਾਲਜ਼ ਆਫ਼ ਐਜੂਕੇਸ਼ਨ ਦੇ ਪ੍ਰਿੰਸੀਪਲ ਸ਼੍ਰੀਮਤੀ ਮਨਦੀਪ ਕੌਰ, ਮੁੱਖ ਅਧਿਆਪਕ ਸ. ਨਰਿੰਦਰ ਸਿੰਘ, ਜ਼ਿਲ੍ਹਾ ਗਾਈਡੈਂਸ ਕਾਊਂਸਲਰ ਸ. ਸੁਖਪਾਲ ਸਿੰਘ ਵੀ ਹਾਜ਼ਰ ਸਨ।