ਬਟਾਲਾ, 11 ਸਤੰਬਰ 2024 : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਨੌਜਵਾਨਾਂ ਨੂੰ ਵੱਖ-ਵੱਖ ਸੈਕਟਰਾਂ ਵਿੱਚ ਰੋਜਗਾਰ ਮੁਹੱਈਆ ਕਰਵਾਉਣ ਹਿੱਤ ਲਗਾਏ ਜਾ ਰਹੇ ਪਲੇਸਮੈਂਟ ਕੈਂਪਾਂ ਤਹਿਤ ਅੱਜ ਬੀ.ਡੀ.ਪੀ.ਓ ਦਫ਼ਤਰ ਬਟਾਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ। ਕੈਂਪ ਵਿੱਚ ਐੱਸ.ਆਈ.ਐੱਸ ਸਕਿਓਰਿਟੀ ਕੰਪਨੀ ਵੱਲੋਂ ਸਕਿਓਰਿਟੀ ਗਾਰਡ (ਕੇਵਲ ਲੜਕੇ) ਦੀ ਭਰਤੀ ਕੀਤੀ ਗਈ। ਉਨਾਂ ਦੱਸਿਆ ਕਿ 25 ਲੜਕਿਆਂ ਵਿੱਚੋਂ 16 ਲੜਕਿਆਂ ਦੀ ਚੋਣ ਕੀਤੀ ਗਈ ਹੈ। ਐੱਸ.ਆਈ.ਐੱਸ ਸਕਿਓਰਿਟੀ ਕੰਪਨੀ ਦੇ ਨੁਮਾਇੰਦੇ ਸੰਤੋਖ ਸਿੰਘ ਨੇ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ 1 ਮਹੀਨੇ ਦੀ ਸਰਹੰਦ ਵਿਖੇ ਸਿਖਲਾਈ ਦਿੱਤੀ ਜਾਵੇਗੀ ਅਤੇ ਸਿਖਲਾਈ ਮੁਕੰਮਲ ਕਰਨ ਉਪੰਰਤ ਕਰੀਬ 17000 ਤੋਂ 19000 ਰੁਪਏ ਤਨਖਾਹ ਮਿਲਣਯੋਗ ਹੋਵੇਗੀ। ਇਸ ਤੋਂ ਇਲਾਵਾ ਕੰਪਨੀ ਵਲੋਂ ਫੰਡ ਤੇ ਬੋਨਸ ਆਦਿ ਵੀ ਦਿੱਤੇ ਜਾਂਦੇ ਹਨ। ਉਨਾਂ ਅੱਗੇ ਦੱਸਿਆ ਕਿ ਜਿਹੜੇ ਉਮੀਦਵਾਰ ਅੱਜ ਬਟਾਲਾ ਦਫਤਰ ਨਹੀਂ ਪਹੁੰਚ ਸਕੇ, ਉਹ ਕੱਲ੍ਹ 12 ਸਤੰਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਦੀਨਾਨਗਰ ਵਿਖੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ 13 ਸਤੰਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਦੋਰਾਂਗਲਾ, 16 ਸਤੰਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਫਤਿਹਗੜ੍ਹ ਚੂੜੀਆਂ, 17 ਸਤੰਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਡੇਰਾ ਬਾਬਾ ਨਾਨਕ, 18 ਸਤੰਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਕਲਾਨੌਰ, 19 ਸਤੰਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਸ੍ਰੀ ਹਰਗੋਬਿੰਦਪੁਰ ਸਾਹਿਬ, 20 ਸਤੰਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਕਾਦੀਆਂ ਅਤੇ 23 ਸਤੰਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਕਾਹਨੂੰਵਾਨ, ਵਿਖੇ ਪਲੇਸਮੈਂਟ ਕੈਂਪ ਲੱਗਣਗੇ।