ਤਰਨ ਤਾਰਨ, 14 ਮਾਰਚ : ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 15 ਮਾਰਚ, 2024 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਰਖਸ਼ਾ ਸਕਿਉਰਿਟੀ ਸਰਵਿਸਜ਼ ਲਿਮਟਿਡ (ਜੀ. ਐਮ. ਆਰ. ਗਰੁੱਪ ) ਅਤੇ ਅਤੇਜ਼ਾ ਵੈਲਨੈਸ ਪ੍ਰਾਈਵੇਟ ਲਿਮਟਿਡ ਕੰਪਨੀ ਭਾਗ ਲੈ ਰਹੀਆ ਹਨ। ਪਲੇਸਮੈਂਟ ਲਈ ਰਖਸ਼ਾ ਸਕਿਉਰਿਟੀ ਕੰਪਨੀ ਨੂੰ ਸਕਿਉਰਟੀ ਗਾਰਡ ਲਈ ਸਾਬਕਾ ਫੌਜੀਆਂ ਅਤੇ ਫਰੈਸ਼ਰ ਉਮੀਦਵਾਰਾਂ ਦੀ ਜਰੂਰਤ ਹੈ, ਸਾਬਕਾ ਫੋਜੀਆਂ ਲਈ ਯੋਗਤਾ ਘੱਟੋ-ਘੱਟ ਦਸਵੀਂ ਪਾਸ (ਤਨਖਾਹ 25000 ਰੁਪਏ ਸਮੇਤ ਈ. ਐੱਸ. ਆਈ+ਈ. ਪੀ. ਐੱਫ਼ ) ਉਮਰ ਹੱਦ ਵੱਧ ਤੋਂ ਵੱਧ 40 ਸਾਲ ਹੋਵੇ ਅਤੇ ਇਸ ਤੋਂ ਇਲਾਵਾ ਕੰਪਨੀ ਨੂੰ ਫਰੈਸ਼ਰ ਉਮੀਦਵਾਰਾਂ ਦੀ ਵੀ ਜਰੂਰਤ ਹੈ, ਘੱਟੋ-ਘੱਟ ਯੋਗਤਾ ਦਸਵੀਂ ਪਾਸ (ਤਨਖਾਹ 15000 ਤੋਂ 20000 ਰੁਪਏ ਈ. ਐੱਸ. ਆਈ+ਈ. ਪੀ. ਐੱਫ਼ )।ਇਨ੍ਹਾਂ ਅਸਾਮੀਆਂ ਲਈ ਲੜਕਿਆਂ ਦੀ ਲੰਬਾਈ 5 ਫੁੱਟ 6 ਇੰਚ ਅਤੇ ਲੜਕੀਆਂ ਦੀ ਲੰਬਾਈ 5 ਫੁੱਟ 2 ਇੰਚ ਉਮਰ ਹੱਦ 18 ਤੋਂ 35 ਸਾਲ ਹੈ। ਇਸ ਤੋਂ ਇਲਾਵਾ ਅਤੇਜ਼ਾ ਵੈਲਨੈਸ ਪ੍ਰਾਇਵੇਟ ਲਿਮਿਟੇਡ ਕੰਪਨੀ ਨੂੰ ਸੇਲਜ਼ ਅਫਸਰ ਲਈ ਉਮੀਦਵਾਰਾਂ ਦੀ ਜਰੂਰਤ ਹੈ, ਯੋਗਤਾ ਘੱਟੋ-ਘੱਟ ਬਾਰਵੀਂ ਅਤੇ ਗਰੈਜੂਏਸ਼ਨ ਪਾਸ (ਤਨਖਾਹ 10000 ਤੋਂ 15000 ਰੁਪਏ ਤਕ), ਉਮਰ ਹੱਦ 18 ਤੋਂ 30 ਸਾਲ ਹੋਵੇ, ਇਨ੍ਹਾਂ ਅਸਾਮੀਆਂ ਲਈ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ ਮਿਤੀ 15 ਮਾਰਚ, 2024 ਨੂੰ ਸਵੇਰੇ 9 ਵਜੇ ਤੋਂ ਦੁਪਿਹਰ 2 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਕਮਰਾ ਨੰਬਰ 115, ਪਹਿਲੀ ਮੰਜਿਲ ਡੀ. ਸੀ. ਦਫਤਰ ਕੰਪਲੈਕਸ, (ਪਿੰਡ ਪਿੱਦੀ) ਤਰਨ ਤਾਰਨ, ਵਿਖੇ ਆਪਣੇ ਪੜਾਈ ਦੇ ਸਰਟੀਫਿਕੇਟ, ਆਧਾਰ ਕਾਰਡ, ਹੋਰ ਦਸਤਾਵੇਜ, ਅਸਲ ਅਤੇ ਫੋਟੋ ਸਟੇਟ ਲੈ ਕੇ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ। ਸ੍ਰੀ ਵਿਕਰਮ ਜੀਤ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ, ਵਿਕਾਸ ਅਤੇ ਸਿਖਲਾਈ ਅਫਸਰ, ਤਰਨ ਤਾਰਨ ਵੱਲੋਂ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਪਲੇਸਮੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪ ਲਾਈਨ ਨੰਬਰ 7717397013 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।