
ਤਰਨ ਤਾਰਨ, 26 ਮਾਰਚ 2025 : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ. ਏ. ਐਸ. ਦੇ ਦਿਸ਼ਾ-ਨਿਰਦੇਸ਼ਾ ਅਤੇ ਸ਼੍ਰੀ ਸੰਜੀਵ ਕੁਮਾਰ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ (ਪੇਡੂ ਵਿਕਾਸ.) ਤਰਨ ਤਾਰਨ ਦੀ ਰਹਿਨੁਮਾਈ ਹੇਠ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੁੰ ਰੋਜ਼ਗਾਰ ਮੁਹੱਇਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਸਵੈ-ਰੋਜਗਾਰ ਅਤੇ ਪਲੇਸਮੈਂਟ ਕੈਂਪ ਲਗਾਇਆ ਗਿਆ। ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਪੇਡੂ ਵਿਕਾਸ.) ਤਰਨ ਤਾਰਨ ਵੱਲੋਂ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਚੁਸਤ ਹਰਬਲ ਕੰਪਨੀ ਨੇ ਭਾਗ ਲਿਆ। ਸਵੈ ਰੋਜਗਾਰ ਕੈਂਪ ਵਿੱਚ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ, ਡਿਪਟੀ ਡਾਇਰੈਕਟਰ ਡੇਅਰੀ ਵਿਭਾਗ, ਡਿਪਟੀ ਡਾਇਰੈਕਟਰ ਮੱਛੀ ਪਾਲਣ , ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਜਿਲ੍ਹਾ ਮੈਨੇਜਰ ਐਸ.ਸੀ.ਐਫ.ਸੀ, ਲੀਡ ਜਿਲ੍ਹਾ ਮੈਨੇਜਰ ਤਰਨ ਤਾਰਨ ਨੇ ਭਾਗ ਲਿਆ । ਇਸ ਕੈਂਪ ਵਿਚ ਵੱਖ-ਵੱਖ ਵਿਭਾਗਾਂ ਵੱਲੋਂ ਉਪਲੱਬਧ ਸਵੈ-ਰੋਜ਼ਗਾਰ ਸਕੀਮਾਂ / ਟ੍ਰੇਨਿੰਗ / ਰੋਜ਼ਗਾਰ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਕੈਂਪ ਵਿੱਚ 106 ਪ੍ਰਾਰਥੀਆ ਨੇ ਭਾਗ ਲਿਆ ਜਿਸ ਵਿੱਚੋ 45 ਪ੍ਰਾਰਥੀਆਂ ਦੀ ਚੋਣ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਵਿਕਰਮ ਜੀਤ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ, ਵਿਕਾਸ ਅਤੇ ਸਿਖਲਾਈ ਅਫਸਰ, ਤਰਨ ਤਾਰਨ ਵੱਲੋਂ ਕਿਹਾ ਗਿਆ ਕਿ ਇਹ ਰੋਜ਼ਗਾਰ ਕੈਂਪ ਹਰ ਹਫਤੇ ਅਤੇ ਮਹੀਨਾ ਵਾਰ ਸਵੈ-ਰੋਜਗਾਰ ਕੈਂਪ ਦਫਤਰ ਵਿਖੇ ਲਗਾਏ ਜਾਂਦੇ ਹਨ ਅਤੇ ਨੌਜਵਾਨਾਂ ਨੂੰ ਇਨ੍ਹਾਂ ਕੈਂਪਾਂ ਦੇ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ।