ਬਟਾਲਾ, 15 ਮਾਰਚ : ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਵਿੱਚ ਹੁੱਲੜਬਾਜ਼ਾਂ ਨੂੰ ਰੋਕਦੇ ਹੋਏ ਨਿਹੰਗ ਪਰਦੀਪ ਸਿੰਘ ਦਾ ਕਤਲ ਹੋਇਆ ਸੀ ਤੇ ਅੱਜ ਉਨ੍ਹਾਂ ਦੇ ਜੱਦੀ ਪਿੰਡ ਗਾਜ਼ੀਕੋਟ ਵਿਖੇ ਮ੍ਰਿਤਕ ਨਿਹੰਗ ਪ੍ਰਦੀਪ ਸਿੰਘ ਦੀ ਅੰਤਿਮ ਅਰਦਾਸ ਸਮਾਗਮ ਦੇ ਮੌਕੇ ਤੇ ਅਖੰਡ ਪਾਠ ਸਾਹਿਬ ਦਾ ਭੋਗ ਪਾਏ ਗਏ।ਪ੍ਰਦੀਪ ਸਿੰਘ ਦੀ ਅੰਤਿਮ ਅਰਦਾਸ ਸਮਾਗਮ ਵਿਚ ਵੱਖ ਵੱਖ ਨਿਹੰਗ ਜਥੇਬੰਦੀਆਂ ਦੇ ਆਗੂ ਪਹੁੰਚੇ ਉਥੇ ਹੀ ਹੀ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਪਹੁੰਚੇ ਸਨ। ਇਸ ਮੌਕੇ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਵਿਚ ਜੋੜ ਮੇਲਿਆਂ ਦੇ ਵਿਚ ਜੋ ਘਟਨਾਵਾਂ ਹੋਈਆਂ ਹਨ ਉਸ ਉੱਪਰ ਕਮੇਟੀ ਵੱਲੋਂ ਵਿਚਾਰ ਵਟਾਂਦਰੇ ਕੀਤੇ ਜਾ ਰਹੇ ਹਨ ਅਤੇ ਸਾਰਿਆਂ ਦਾ ਇਹ ਵਿਚਾਰ ਹੈ ਕਿ ਇਸ ਬਾਰੇ ਕਮੇਟੀ ਵੱਲੋਂ ਕੋਈ ਸਖਤ ਫੈਸਲਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਪ੍ਰਦੀਪ ਸਿੰਘ ਗੁਰਮਤਿ ਅਸੂਲਾਂ ਦੀ ਰੱਖਿਆ ਕਰਦੇ ਹੋਏ ਸ਼ਹੀਦ ਹੋਇਆ ਹੈ ਅਤੇ ਉਸ ਦੀ ਸ਼ਹਾਦਤ ਪੰਥ ਨੂੰ ਇੱਕ ਸੁਨੇਹਾ ਦੇ ਕੇ ਗਈ ਹੈ।ਆਉਣ ਵਾਲੇ ਸਮੇਂ ਵਿੱਚ ਜੋੜ ਮੇਲਿਆਂ ਵਿਚ ਗੁਰਮਤਿ ਮਰਿਆਦਾ ਦੀ ਉਲੰਘਣਾ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਦੀਪ ਸਿੰਘ ਦੀ ਆਉਣ ਵਾਲੀ ਬਰਸੀ ਦੇ ਵਿੱਚ ਇਸ ਤੋਂ ਵੀ ਵੱਧ ਚੜ੍ਹ ਕੇ ਪੰਥ ਵੱਲੋਂ ਹਾਜਰੀ ਲਗਵਾਈ ਜਾਵੇਗੀ।