ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਤੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਖਟਕੜ ਕਲਾਂ : ਸ਼ਹੀਦ ਏ ਆਜ਼ਮ ਭਗਤ ਸਿੰਘ ਜੀ ਦੀ 115ਵੇਂ ਜਨਮ ਵਰ੍ਹੇਗੰਢ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਪੂਰੀਆਂ ਹੋ ਗਈਆਂ ਹਨ, ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਸਰਦਾਰ ਕਿਸ਼ਨ ਸਿੰਘ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਜਾਇਬ ਘਰ ਅਤੇ ਯਾਦਗਾਰ, ਖਟਕੜ ਕਲਾਂ ਵਿਖੇ ਸ਼ਰਧਾਂਜਲੀ ਭੇਟ ਕਰਨਗੇ। ਸੂਬਾ ਪੱਧਰੀ ਸਮਾਗਮ ਮਹਾਨ ਆਜ਼ਾਦੀ ਘੁਲਾਟੀਏ ਨੂੰ ਉਨ੍ਹਾਂ ਦੇ ਜਨਮ ਦਿਹਾੜੇ ਮੌਕੇ ਸੂਬਾ ਸਰਕਾਰ ਵੱਲੋਂ ਨਿਮਰ ਅਤੇ ਢੁਕਵੀਂ ਸ਼ਰਧਾਂਜਲੀ ਹੋਵੇਗੀ। ਸ਼ਹੀਦ ਭਗਤ ਸਿੰਘ ਨੇ 23 ਸਾਲ ਦੀ ਉਮਰ ਵਿੱਚ ਆਪਣੀ ਜਾਨ ਨਿਛਾਵਰ ਕਰਨ ਵਾਲੇ ਆਪਣੇ ਮਹਾਨ ਸਪੂਤ ਦੀ ਕੁਰਬਾਨੀ ਅਤੇ ਸ਼ਹਾਦਤ ਨੂੰ ਯਾਦ ਰੱਖਣਾ ਚਾਹੀਦਾ ਹੈ। ਸਮਾਗਮ ਵਿੱਚ ਪ੍ਰਸਿੱਧ ਪੰਜਾਬੀ ਗਾਇਕ ਲਖਵਿੰਦਰ ਵਡਾਲੀ ਸੰਗੀਤਕ ਢੰਗ ਨਾਲ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨਗੇ। ਅੱਜ ਦੇਰ ਰਾਤ ਨੂੰ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ  ਲਾਈਟਾਂ ਨਾਲ ਸਜਾਇਆ ਮਿਊਜ਼ੀਅਮ ਅਤੇ ਘਰ ਖਟਕੜ ਕਲਾਂ ਇਕ ਵੱਖਰੇ ਅੰਦਾਜ਼ ਵਿਚ ਆਪਣੀ ਆਜ਼ਾਦੀ ਦਾ ਚਾਨਣ ਦੇ ਰਿਹਾ ਸੀ।