ਅੰਮ੍ਰਿਤਸਰ, 09 ਮਾਰਚ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਆਪਣੇ ਜਹਾਜ਼ ਰਾਹੀਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ ਇਸ ਤੋਂ ਬਾਅਦ ਉਹ ਸਿੱਧਾ ਹਰਿਮੰਦਰ ਸਾਹਿਬ ਲਈ ਰਵਾਨਾ ਹੋਏ। ਜਿੱਥੇ ਗੁਰੂਘਰ 'ਚ ਮੱਥਾ ਟੇਕਣ ਤੋਂ ਬਾਅਦ ਉਹ ਸ਼ਹੀਦਾਂ ਨੂੰ ਮੱਥਾ ਟੇਕਣ ਲਈ ਜਲਿਆਂਵਾਲਾ ਬਾਗ ਪਹੁੰਚਣਗੇ। ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਦ੍ਰੋਪਦੀ ਮੁਰਮੂ ਦੀ ਇਹ ਪਹਿਲੀ ਪੰਜਾਬ ਫੇਰੀ ਹੈ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਮ੍ਰਿਤਸਰ ਸ਼ਹਿਰ ਨੂੰ 5 ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਆਪਣੇ 4 ਘੰਟੇ ਦੇ ਅੰਮ੍ਰਿਤਸਰ ਦੌਰੇ ਦੌਰਾਨ ਰਾਸ਼ਟਰਪਤੀ ਹਰਿਮੰਦਰ ਸਾਹਿਬ, ਜਲਿਆਂਵਾਲਾ ਬਾਗ, ਦੁਰਗਿਆਣਾ ਮੰਦਰ ਅਤੇ ਸ਼੍ਰੀ ਰਾਮਤੀਰਥ ਦੇ ਦਰਸ਼ਨ ਕਰਨਗੇ। ਜਿਸ ਕਾਰਨ ਦੁਪਹਿਰ 1 ਤੋਂ 4 ਵਜੇ ਤੱਕ ਪੂਰੇ ਸ਼ਹਿਰ ਦੀ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ।