ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ : ਵਿਧਾਇਕ ਸ਼ੈਰੀ ਕਲਸੀ

  • ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰ. 19 ਝਾੜੀਆਂਵਾਲ ‘ਚ  ਨਸ਼ਾ ਮੁਕਤ ਯਾਤਰਾ ਤਹਿਤ ਕੀਤੀ ਮੀਟਿੰਗ

ਬਟਾਲਾ, 19 ਮਈ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਨਸਾ ਮੁਕਤੀ ਯਾਤਰਾ ਦੀ ਆਰੰਭਤਾ ਕੀਤੀ ਗਈ ਹੈ। ਇਸੇ ਲੜੀ ਤਹਿਤ ਵਾਰਡ ਨੰ. 19 ਝਾੜੀਆਂਵਾਲ ’ਚ ਵਾਰਡ ਇੰਚਾਰਜ ਅਨੂੰ ਬਾਲਾ ਦੀ ਅਗਵਾਈ ਹੇਠ ਨਸ਼ਾ ਮੁਕਤ ਯਾਤਰਾ ਤਹਿਤ ਮੀਟਿੰਗ ਕੀਤੀ ਗਈ, ਜਿਸ ਵਿਚ ਪੰਜਾਬ ਦੇ ਕਾਰਜਕਾਰਈ ਪ੍ਰਧਾਨ ਅਤੇ ਹਲਕਾ ਬਟਾਲਾ ਦੇ ਵਿਧਾਇਕ ਵਲੋਂ ਵਿਸ਼ੇਸ ਤੌਰ ’ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਵਲੋਂ ਹਾਜ਼ਰੀਨ ਨੂੰ ਨਸ਼ਿਆਂ ਖਿਲਾਫ ਲੜਨ ਲਈ ਸਹੁੰ ਵੀ ਚੁਕਾਈ ਗਈ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਨੂੰ ਮੁਕੰਮਲ ਤੌਰ ’ਤੇ ਖਤਮ ਕਰ ਰਹੀ ਹੈ ਅਤੇ ਇਸ ਵਿੱਚ ਲੋਕਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ। ਉਹਨਾਂ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਵੱਡੇ ਪੱਧਰ ’ਤੇ ਨਸਾ ਤਸਕਰਾਂ ਨੂੰ ਗਿ੍ਰਫਤਾਰ ਕਰਕੇ ਜੇਲ ਭੇਜਿਆ ਗਿਆ ਹੈ ਪਰ ਲੋਕ ਵੀ ਨਸ਼ਾ ਤਸਕਰਾਂ ਦੀ ਸੂਚਨਾ ਪੁਲਿਸ ਨੂੰ ਦੇਣ। ਉਨਾਂ ਕਿਹਾ ਜੇਕਰ ਤੁਹਾਡੇ ਨਜਦੀਕ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਜੇਕਰ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਸ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ, ਸਰਕਾਰ ਵੱਲੋਂ ਉਸਦਾ ਨਸ਼ਾ ਛੁਡਾਉਣ ਲਈ ਮੁਫ਼ਤ ਇਲਾਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਲਕਾ ਬਟਾਲਾ ਦੇ ਸਰਬਪੱਖੀ ਵਿਕਾਸ ਲਈ ਯਤਨ ਅਰੰਭੇ ਗਏ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਜਰੀਏ ਕਰੋੜਾਂ ਰੁਪਏ ਖਰਚ ਕਰਕੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਵਿਕਸਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਦੇਣ ਵਿੱਚ ਸਹਾਈ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦਿੱਤੇ ਜਾ ਰਹੇ ਹਨ ਅਤੇ ਹੁਣ ਤੱਕ 56 ਹਜਾਰ ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਦੇ ਅਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਨਵੇਂ ਖੇਡ ਮੈਦਾਨ ਵੀ ਤਿਆਰ ਕੀਤੇ ਗਏ ਹਨ। ਇਸ ਮੌਕੇ ਵਾਰਡ ਇੰਚਾਰਜ ਅਨੂੰ ਬਾਲਾ ਨੇ ਵਿਧਾਇਕ ਸ਼ੈਰੀ ਕਲਸੀ ਨੂੰ ਭਰੋਸਾ ਦਿਵਾਇਆ ਕਿ ਵਾਰਡ ’ਚ ਨਸ਼ਾ ਕਿਸੇ ਵੀ ਕੀਮਤ ’ਤੇ ਵਿਕਣ ਨਹੀਂ ਦਿੱਤਾ ਜਾਵੇਗਾ ਅਤੇ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦਾ ਪੂਰਨ ਸਮਰਥਨ ਕੀਤਾ ਜਾਵੇਗਾ। ਇਸ ਮੌਕੇ ਅੰਮ੍ਰਿਤ ਕਲਸੀ, ਡਾਇਰੈਕਟਰ ਮਨਜੀਤ ਸਿੰਘ ਭੁੱਲਰ, ਬੱਗਾ ਬਾਜਵਾ, ਗੁਰਦੀਪ ਸਿੰਘ ਬੱਬੂ, ਅਸ਼ੋਕ ਕੁਮਾਰ, ਵਿੱਕੀ ਮਹੰਤ, ਕੁਲਦੀਪ ਸਿੰਘ, ਪਿ੍ਰੰਸ, ਪਿ੍ਰੰਸ ਰੰਧਾਵਾ, ਬਲਦੇਵ ਸ਼ਰਮਾ, ਪ੍ਰਾਣ ਨਾਥ ਸ਼ਰਮਾ, ਬੰਟੀ ਟਰੈਂਡਜ, ਵਿਜੈ ਤਰੇਹਨ, ਭੁਪਿੰਦਰ ਸਿੰਘ, ਐੱਸ.ਕੇ ਮਹਾਜਨ, ਜੋਗਾ ਸਿੰਘ, ਸ਼ਮਸ਼ੇਰ ਸਿੰਘ, ਸੁਨੀਲ ਦੱਤ, ਕੁਨਾਲ ਸ਼ਰਮਾ ਅਤੇ ਗਬਰ ਸਿੰਘ ਆਦਿ ਹਾਜ਼ਰ ਸਨ।