- ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਕੀਤੀਆਂ ਹੱਲ
ਸ੍ਰੀ ਹਰਗੋਬਿੰਦਪੁਰ ਸਾਹਿਬ, 3 ਨਵੰਬਰ : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਅਤੇ ਆਪ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਆਪਣੇ 18 ਮਹਿਨਿਆਂ ਦੇ ਕਾਰਜਕਾਲ ਦੌਰਾਨ ਲੋਕਹਿੱਤ ਵਿੱਚ ਇਤਿਹਾਸਕ ਫੈਸਲੇ ਲਏ ਗਏ ਹਨ। ਵਿਧਾਇਕ ਅਮਰਪਾਲ ਸਿੰਘ ਨੇ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਦੀਆਂ ਮੁਸ਼ਇਲਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾਣ। ਉਨਾਂ ਕਿਹਾ ਕਿ ਉਨਾਂ ਵਲੋਂ ਜਿਥੇ ਹਲਕੇ ਅੰਦਰ ਚਹੁਪੱਖੀ ਵਿਕਾਸ ਕੰਮ ਕਰਵਾਇਆ ਜਾ ਰਹੇ ਹਨ, ਉਸ ਦੇ ਨਾਲ ਹਲਕਾ ਵਾਸੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਬੀਡੀਪਓ ਗੁਰਪ੍ਰੀਤ ਸਿੰਘ ਤੇ ਹਲਕਾ ਵਾਸੀ ਮੋਜਦੂ ਸਨ। ਗੱਲਬਾਤ ਦੌਰਾਨ ਉਨਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਵਾਈ ਹੇਠ ਸਿੱਖਿਆ, ਸਿਹਤ, ਖੇਤੀਬਾੜੀ, ਸਨਅਤੀਕਰਨ ਸਮੇਤ ਹਰ ਖੇਤਰ ਵਿੱਚ ਰਿਕਾਰਡ ਕੰਮ ਕੀਤੇ ਹਏ ਹਨ। ਉਨ੍ਹਾਂ ਦੱਸਿਆ ਕਿ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਮੰਤਵ ਨਾਲ ‘ਸਕੂਲ ਆਫ ਐਮੀਨੈਂਸ’ ਬਣਾਏ ਗਏ ਹਨ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਨੂੰ ਅਪ-ਗਰੇਡ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਹੈ। ਐਡਵੋਕੇਟ ਅਮਰਪਾਲ ਸਿੰਘ ਨੇ ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।