ਬਟਾਲਾ , 6 ਫਰਵਰੀ : ਊਰਜਾ ਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀ ਲਿਆਂਦੀ ਹੈ ਤੇ ਸੂਬੇ ਦੇ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਬਟਾਲਾ ਵਿਖੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਧਰਮਪੁਰਾ ਕਾਲੋਨੀ ਦੇ ਸਾਲਾਨਾ ਇਨਾਮ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਵਿਧਾਇਕ ਬਟਾਲਾ, ਸ੍ਰੀਮਤੀ ਸੋਹਿੰਦਰ ਕੋਰ ਧਰਮ ਪਤਨੀ ਕੈਬਨਿਟ ਮੰਤਰੀ ਹਰਭਜਨ ਸਿੰਘ, ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ, ਲਖਵਿੰਦਰ ਸਿੰਘ ਨਾਇਬ ਤਹਿਸਲੀਦਾਰ, ਰਮੇਸ਼ ਸਾਰੰਗਲ ਮੁੱਖ ਇੰਜੀਨਅਰ ਜਲੰਧਰ ਜ਼ੋਨ (ਪਾਵਰਕਾਮ), ਪਿ੍ਰੰਸੀਪਲ ਬਲਵਿੰਦਰ ਕੋਰ, ਪਾਇਲ ਗੁਪਤਾ, ਐਸ.ਪੀ ਬਟਾਲਾ ਜਗਬਿੰਦਰ ਸਿੰਘ ਮੋਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਕੂਲ ਦੇ ਅਧਿਆਪਕਾ ਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਕਿ ਉਨਾਂ ਦੇ ਸਕੂਲ ਨੇ ਸਿੱਖਿਆ ਦੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰੀਆਂ ਹਨ। ਉਨਾਂ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਪਹਿਲ ਦੇ ਆਧਾਰ ਤੇ ਵੱਡੀਆਂ ਉਪਲੱਬਧੀਆਂ ਹਾਸਲ ਕੀਤੀਆਂ ਹਨ ਅਤੇ ਮਹਿਜ 10 ਮਹਿਨਿਆਂ ਦੇ ਕਾਰਜਕਾਲ ਦੌਰਾਨ ਇਨਾਂ ਦੋਵਾਂ ਖੇਤਰਾਂ ਵਿੱਚ ਇਤਿਹਾਸਕ ਫੈਸਲੇ ਲਏ ਗਏ ਹਨ। ਉਨਾਂ ਅੱਗੇ ਕਿ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ 117 ‘ਸਕੂਲ ਆਫ ਐਮੀਨੈਂਸ’ ਸਥਾਪਤ ਕੀਤੇ ਜਾ ਰਹੇ ਹਨ। ਸੂਬੇ ਵਿੱਚ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਭਰ ਵਿੱਚ 500 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਹਨ। ਪਿ੍ਰੰਸੀਪਲਾਂ ਦੀ ਮੁਹਾਰਤ ਨੂੰ ਹੋਰ ਨਿਖਾਰਨ ਲਈ 36 ਪਿ੍ਰੰਸੀਪਲਾਂ ਦੇ ਪਹਿਲੇ ਬੈਚ ਨੂੰ ਪੇਸ਼ੇਵਰ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ ਹੈ। ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਵਿੱਚ ਪਿਛਲੇ 10 ਮਹੀਨਿਆਂ ਤੋਂ ਚੱਲ ਰਹੀ ਸਿੱਖਿਆ ਕ੍ਰਾਂਤੀ ਦੇ ਮੋਹਰੀ ਬਣਨ। ਉਨਾਂ ਕਿਹਾ ਕਿ ਅਧਿਆਪਕ ਰਾਸ਼ਟਰ ਨਿਰਮਾਤਾ ਹਨ, ਜੋ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕ ਸਕਦੇ ਹਨ। ਇਸ ਲਈ ਸੂਬਾ ਸਰਕਾਰ ਨੇ ਉਨ੍ਹਾਂ ਨੂੰ ਮਿਆਰੀ ਸਿਖਲਾਈ ਯਕੀਨੀ ਬਣਾ ਕੇ ਉਨ੍ਹਾਂ ਦੇ ਅਧਿਆਪਨ ਦੇ ਹੁਨਰ ਨੂੰ ਨਿਖਾਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਮਿਸਾਲੀ ਪਹਿਲਕਦਮੀ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਦੇ ਸੁਧਾਰ ਲਈ ਮੀਲ ਪੱਥਰ ਸਾਬਤ ਹੋਵੇਗੀ ਅਤੇ ਇਨ੍ਹਾਂ ਯਤਨਾਂ ਨਾਲ ਪੰਜਾਬ ਜਲਦੀ ਹੀ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣੇਗਾ। ਉਨਾਂ ਅੱਗੇ ਕਿਹਾ ਕਿ ਵਿਦਿਆਰਥੀ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਇਹ ਕਦਮ ਨਵੇਂ ਤੇ ‘ਰੰਗਲੇ ਪੰਜਾਬ’ ਦੀ ਸਵੇਰ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਨਾਲ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇਗਾ। ਉਨਾਂ ਪ੍ਰਗਤੀਸੀਲ ਅਤੇ ਖੁਸ਼ਹਾਲ ਪੰਜਾਬ ਨੂੰ ਯਕੀਨੀ ਬਣਾਉਣ ਲਈ ਸੂਬੇ ਦੇ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ। ਇਸ਼ ਤੋਂ ਪਹਿਲਾਂ ਸਕੂਲ ਦੀ ਪਿ੍ਰੰਸੀਪਲ ਬਲਵਿੰਦਰ ਕੋਰ ਨੇ ਸਕੂਲ ਦੀ ਸਲਾਨਾ ਰਿਪੋਰਟ ਪੜ੍ਹੀ ਅਤੇ ਸਕੂਲ ਵਲੋਂ ਹਾਸਲ ਕੀਤੀਆਂ ਉਪਲੱਬਧੀਆਂ ਤੋਂ ਜਾਣੂੰ ਕਰਵਾਇਆ। ਉਨਾਂ ਕਿਹਾ ਕਿ ਸਕੂਲ ਵਿੱਚ ਵਿਦਿਆਰਥਣਾਂ ਨੂੰ ਸਿੱਖਿਆ ਪੱਖੀ ਵਾਤਾਵਰਣ ਮੁਹੱਈਆ ਕਰਵਾਇਆ ਗਿਆ ਹੈ ਤੇ ਸਕੂਲ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਖੇਤਰਾਂ ਵਿੱਚ ਜ਼ਿਕਰਯੋਗ ਪ੍ਰਾਪਤੀਆਂ ਕਰਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ ਹੈ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਖੂਬਸੂਰਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਤੇ ਆਖਰ ਵਿੱਚ ਮੁੱਖ ਮਹਿਮਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਵਲੋਂ ਵਿਦਿਆਰਥਣਾਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਸਕੂਲ ਵਲੋਂ ਮੁੱਖ ਮਹਿਮਾਨ ਸਮੇਤ ਵੱਖ-ਵੱਖ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਸਟੇਜ ਸੰਚਾਚਨ ਲੈਕਚਰਾਰ ਹਰਪ੍ਰੀਤ ਸਿੰਘ ਵਲੋਂ ਕੀਤਾ ਗਿਆ। ਇਸ ਮੌਕੇ ਅਮਰਜੀਤ ਸਿੰਘ ਭਾਟੀਆ ਜ਼ਿਲਾ ਸਿੱਖਿਆ ਅਫਸਰ (ਸ/ ਪ), ਜੀਵਨ ਸਿੰਘ, ਹਰੀ ਕ੍ਰਿਸ਼ਨ, ਚਰਨਜੀਤ ਸਿੰਘ, ਅਜੇ ਅਰੋੜਾ, ਮੀਡੀਆ ਕੁਆਰਡੀਨੇਟਰ ਗਗਨਦੀਪ ਸਿੰਘ, ਨਵਦੀਪ ਸਿੰਘ ਹਰਪ੍ਰੀਤ ਮਾਨ, ਗੁਰਮੀਤ ਸਿੰਘ ਭੋਮਾ, ਹਰਪ੍ਰੀਤ ਸਿੰਘ, ਅਮਨਦੀਪ ਸਿੰਘ, ਹਰਮਿੰਦਰ ਕੋਰ, ਰਮਿੰਦਰ ਕੋਰ, ਗੁਰਬਿੰਦਰ ਕੋਰ, ਸੁਚੇਤਾ ਮਹਿਤਾ, ਰਜਨੀ ਕੁਮਾਰੀ, ਸੀਮਾ, ਨਿਧੀ, ਨਿਤੀ, ਸ਼ਰਨਜੀਤ ਕੋਰ, ਹਰਪ੍ਰੀਤ ਕੋਰ, ਮਨਦੀਪ ਕੋਰ, ਸ਼ਿਵਾਨੀ ਗੇਂਡ, ਰਾਜਬੀਰ ਕੋਰ ਸਮੇਤ ਸਕੂਲ ਦੀਆਂ ਵਿਦਿਆਰਥਣਾਂ ਤੇ ਉਨਾਂ ਦੇ ਮਾਪੇ ਮੋਜੂਦ ਸਨ।