- ਸਕਾਲਰਸ਼ਿਪ ਲਈ ਅਪਲਾਈ ਕਰਨ ਲਈ ਆਨਲਾਇਨ ਦਰਖਾਸਤਾਂ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ https://scholarships.punjab.gov.in ਤੇ ਲਈਆਂ ਜਾ ਰਹੀਆਂ ਹਨ
ਬਟਾਲਾ, 8 ਸਤੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ ਐਸ.ਸੀ ਵਰਗ ਦੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਲਈ ਪੋਸਟ ਮੈਟਰਿਕ ਸ਼ਕਾਲਰਸ਼ਿਪ ਇੰਡੀਆ ਸਕੀਮ’ 2023-24 ਤਹਿਤ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਉਚੇਰੀ ਸਿੱਖਿਆ ਵਿੱਚ ‘ਗਰੋਸ ਇੰਨਰੋਲਮੈਂਟ ਰੈਸ਼ੋ’ (Gross Enrolment Ratio (GER) ਵਿੱਚ ਵਾਧਾ ਕਰਨ ਲਈ ਸਕੀਮ ਚਲਾਈ ਜਾ ਰਹੀ ਹੈ। ਇਸ ਸਕੀਮ ਦਾ ਮੁੱਖ ਟੀਚਾ ਅਤਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ। ਪੰਜਾਬ ਸਰਕਾਰ ਵੱਲੋਂ ਇਸ ਸਕੀਮ ਤਹਿਤ 10ਵੀਂ ਜਮਾਤ ਤੋਂ ਬਾਅਦ ਉਚੇਰੀ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਨੂੰ ਫ੍ਰੀ-ਸ਼ਿਪ ਕਾਰਡ ਜਾਰੀ ਕਰਨ ਅਤੇ ਸਕਾਲਰਸ਼ਿਪ ਲਈ ਅਪਲਾਈ ਕਰਨ ਲਈ ਆਨਲਾਇਨ ਦਰਖਾਸਤਾਂ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ https://scholarships.punjab.gov.in ਤੇ ਲਈਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਹੈ ਕਿ ਵਿੱਦਿਆ ਯੋਗਤਾ ਅਨੁਸਾਰ, ਬਿਨੈਕਾਰ ਪੰਜਾਬ ਰਾਜ ਦਾ ਵਸਨੀਕ ਹੋਵੇ ਤੇ ਬਿਨੈਕਾਰ ਪੰਜਾਬ ਰਾਜ ਦੀ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਵੇ। ਵਿਦਿਆਰਥੀ ਦੇ ਮਾਤਾ ਪਿਤਾ/ਸਰਪ੍ਰਸਤ ਦੀ ਸਲਾਨਾ ਪਰਿਵਾਰਕ ਆਮਦਨ 2.5 ਲੱਖ ਰੁਪਏ ਤੋਂ ਵੱਧ ਨਾ ਹੋਵੇ। ਬਿਨੈਕਾਰ ਸਰਕਾਰੀ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਯੂਨੀਵਰਸਿਟੀ/ਕਾਲਜ/ਸਕੂਲ ਵਿੱਚ ਪੜ੍ਹਾਈ ਕਰਦਾ ਹੋਵੇ। ਇਸ ਦੇ ਨਾਲ ਹੀ ਅਪਲਾਈ ਕਰਨ ਦੀਆਂ ਹਦਾਇਤਾਂ ਫ੍ਰੀ-ਸ਼ਿਪ ਕਾਰਡ ਕੇਵਲ ਫਰੈਸ਼ (ਕੋਰਸ ਦਾ ਪਹਿਲਾ ਸਾਲ) ਵਿਦਿਆਰਥੀਆਂ ਨੂੰ ਹੀ ਜਾਰੀ ਕੀਤਾ ਜਾਣਾ ਹੈ। ਫ੍ਰੀ-ਸ਼ਿਪ ਕਾਰਡ ਅਪਲਾਈ ਕਰਨ ਲਈ ਵਿਧੀ ਪੋਰਟਲ ਦੇ ਹੈਲਪ ਮੀਨੂੰ ਵਿੱਚ Student Registration and freeship card Manual ਵਿੱਚ ਦਰਜ ਹੈ। ਰਿਨਿਉਅਲ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਲਈ ਅਪਲਾਈ ਕਰਨ ਦੀ ਜਰੂਰਤ ਨਹੀਂ ਹੁੰਦੀ, ਉਨਾਂ ਦੀਆਂ ਦਰਖਾਸਤਾਂ ਸੰਸਥਾਂ ਦੀ ਆਈ.ਡੀ. ਵਿੱਚ ਆਪਣੇ ਆਪ ਜਨਰੇਟ ਹੁੰਦੀਆਂ ਹਨ। ਜਿਸ ਅਨੁਸਾਰ ਸੰਸਥਾਵਾਂ ਵੱਲੋਂ ਵਿਦਿਆਰਥੀ ਦੀ ਦਰਖਾਸਤ ਫਾਰਵਰਡ ਕੀਤੀ ਜਾਂਦੀ ਹੈ। ਬਿਨਕਾਰ ਦਾ ਬੈਂਕ ਖਾਤਾ ਆਧਾਰ ਸੀਡਡ ਅਤੇ ਐਕਟਿਵ ਮੋਡ ਵਿਚ ਹੋਵੇ ਤਾਂ ਜੋ ਸਕਾਲਰਸ਼ਿਪ ਦੀ ਅਦਾਇਗੀ ਹੋ ਸਕੇ। ਇਸ ਤੋਂ ਇਲਾਵਾ ਆਮਦਨ ਸਰਟੀਫਿਕੇਟ (ਕੇਵਲ ਫਰੈਸ਼ ਵਿਦਿਆਰਥੀਆਂ ਲਈ ) ਕੰਪੀਟੈਂਟ ਅਥਾਰਟੀ (ਘੱਟੋ-ਘੱਟ ਤਹਿਸੀਲਦਾਰ/ਨਾਇਬ ਤਹਿਸੀਲਦਾਰ ) ਵੱਲੋਂ ਜਾਰੀ ਹੋਇਆ ਹੋਵੇ। ਸਕਾਲਰਸ਼ਿਪ ਅਪਲਾਈ ਕਰਦੇ ਸਮੇਂ ਵਿਦਿਆਰਥੀ ਵੱਲੋਂ ਆਪਣੀ ਡਿਟੇਲ ਨੂੰ ਪੂਰੀ ਤਰ੍ਹਾਂ ਚੈੱਕ ਕਰਨ ਉਪਰੰਤ ਹੀ ਲਾਕ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਭਲਾਈ ਅਫਸਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀਆਂ/ਕਾਲਜਾਂ/ਸਕੂਲਾਂ ਲਈ ਸਮੂਹ ਵਿਦਿਅਕ ਸੰਸਥਾਵਾਂ ਫ੍ਰੀ-ਸ਼ਿਪ ਕਾਰਡ ਵਾਲੇ ਵਿਦਿਆਰਥੀਆਂ ਨੂੰ ਬਿਨ੍ਹਾਂ ਦਾਖਲਾ ਫੀਸ ਲਏ ਆਪਣੀ ਸੰਸਥਾ ਵਿੱਚ ਦਾਖਲਾ ਦੇਣਗੀਆਂ। ਉਨਾਂ ਦੱਸਿਆ ਕਿ ਸਮੂਹ ਵਿਦਿਅਕ ਸੰਸਥਾਵਾਂ ਇਹ ਯਕੀਨੀ ਬਣਾਉਣ ਕਿ ਜਦੋਂ ਵੀ ਵਿਦਿਆਰਥੀ ਸੰਸਥਾ ਵਿੱਚ ਦਾਖਲਾ ਲੈਂਦਾ ਹੈ ਤਾਂ ਉਸ ਨੂੰ ਤੁਰੰਤ ਸਕਾਲਰਸ਼ਿਪ ਲਈ ਅਪਲਾਈ ਕਰਵਾਇਆ ਜਾਵੇ। ਸੰਸਥਾ ਵੱਲੋਂ ਸਕੀਮ ਅਧੀਨ ਪ੍ਰਵਾਨ ਕੀਤੇ ਵਿਦਿਆਰਥੀਆਂ ਦੇ ਮੁਕੰਮਲ ਦਸਤਾਵੇਜਾਂ ਦੀਆਂ ਕਾਪੀਆਂ ਆਪਣੇ ਕੋਲ ਰੱਖਣੀਆਂ ਅਤਿ ਜਰੂਰੀ ਹਨ। ਸੰਸਥਾਵਾਂ ਨੂੰ ਸਾਲ 2023-24 ਲਈ ਆਧਾਰ ਬੇਸਡ ਅਟੈਂਡੈਂਸ ਸਿਸਟਮ ਲਾਗੂ ਕਰਨਾ ਮੈਨਡੇਟਰੀ ਹੈ। ਹਰੇਕ ਸੰਸਥਾ ਸਕੀਮ ਨੂੰ ਹਰੇਕ ਯੋਗ ਵਿਦਿਆਰਥੀ ਨੂੰ ਲਾਭ ਦਿਵਾਉਣ ਸਬੰਧੀ ਫੈਸ਼ੀਲੇਸ਼ਨ ਸੈਂਟਰ ਸਥਾਪਿਤ ਕਰਨਾ ਯਕੀਨੀ ਬਣਾਵੇਗੀ।