- ਅਜਨਾਲੇ ਤੋਂ ਲੋਪੋਕੇ ਨੂੰ ਜਾਣ ਵਾਲੀ ਟੁੱਟੀ ਸੜਕ ਨੂੰ ਨਵੀਂ ਬਣਾਉਣ ਲਈ ਅੱਜ ਕੈਬਨਿਟ ਮੰਤਰੀ ਧਾਲੀਵਾਲ ਨੇ ਕੀਤਾ ਉਦਘਾਟਨ
ਅੰਮ੍ਰਿਤਸਰ, 13 ਜੁਲਾਈ 2024 : ਆਪ ਸਰਕਾਰ ਵੱਲੋਂ ਇੱਕ ਵਾਰ ਫਿਰ ਤੋਂ ਵਿਕਾਸ ਕਾਰਜਾਂ ਦੀ ਰਫਤਾਰ ਫੜਦੇ ਹੋਏ ਲਗਾਤਾਰ ਹੀ ਪੰਜਾਬ ਦੇ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਜਿਸ ਤੇ ਚਲਦੇ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਆਪਣੇ ਹਲਕੇ ਅਜਨਾਲਾ ਦੇ ਵਿੱਚ 25 ਸਾਲ ਤੋਂ ਟੁੱਟੀ ਸੜਕ ਨੂੰ ਨਵੀਂ ਬਣਾਉਣ ਦਾ ਉਦਘਾਟਨ ਕੀਤਾ ਗਿਆ। ਇਹ ਸੜਕ ਅਜਨਾਲੇ ਤੋਂ ਲੋਪੋਕੇ ਅਟਾਰੀ ਤੱਕ ਜਾਵੇਗੀ ਅਤੇ ਇਸ ਸੜਕ ਨੂੰ ਬਣਾਉਣ ਦੇ ਵਿੱਚ ਠੇਕੇਦਾਰ ਨੂੰ ਤਿੰਨ ਮਹੀਨੇ ਤੱਕ ਦਾ ਸਮਾਂ ਦਿੱਤਾ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਅਜਨਾਲੇ ਦੇ ਲੋਕਾਂ ਨੂੰ ਵੀ ਅਪੀਲ ਕਰਦੇ ਹਨ ਕਿ ਤਿੰਨ ਮਹੀਨੇ ਤੱਕ ਸੜਕ ਬਣਨ ਵੇਲੇ ਥੋੜੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ ਇਸ ਦੇ ਲਈ ਲੋਕ ਵੀ ਉਨਾਂ ਦਾ ਸਾਥ ਦੇਣ ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਜਲੰਧਰ ਜਮਨੀ ਚੋਣ ਦੇ ਵਿੱਚ ਅੱਜ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਮਿਲੀ ਹੈ। ਅਤੇ ਜੋ ਕਾਂਗਰਸੀ ਢੋਲ ਲੈ ਕੇ ਆਏ ਸਨ ਉਹ ਹੁਣ ਪ੍ਰਤਾਪ ਸਿੰਘ ਬਾਜਵਾ ਨੂੰ ਉਹਨਾਂ ਦੇ ਹਲਕੇ ਵਿੱਚ ਛੱਡਣ ਜਾ ਰਹੇ ਹਨ ਕਿਉਂਕਿ ਪ੍ਰਤਾਪ ਸਿੰਘ ਬਾਜਵਾ ਭਗਵੰਤ ਮਾਨ ਨੂੰ ਵਾਪਸ ਭੇਜਣ ਦੀਆਂ ਗੱਲਾਂ ਕਰਦੇ ਸਨ। ਲੇਕਿਨ ਜਲੰਧਰ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਤੇ ਭਰੋਸਾ ਜਤਾਇਆ ਹੈ। ਉਹਨਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੁਬਾਰਾ ਬਣੇਗੀ। ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਜੋ ਬੀਤੇ ਦਿਨ ਪੁਲਿਸ ਨੇ ਨਸ਼ੇ ਦੇ ਮਾਮਲੇ ਚ ਗ੍ਰਿਫਤਾਰ ਕੀਤਾ ਹੈ। ਉਹਨਾਂ ਕਿਹਾ ਕਿ ਕੋਈ ਵੀ ਵਿਅਕਤੀ ਨਸ਼ਾ ਕਰਦਾ ਅਗਰ ਪਾਇਆ ਗਿਆ ਤਾਂ ਪੁਲਿਸ ਉਸ ਦੇ ਉੱਪਰ ਆਪਣੀ ਕਾਰਵਾਈ ਕਰੇਗੀ। ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਦਾ ਕਹਿਣਾ ਹੈ ਕਿ 31 ਦਸੰਬਰ 2024 ਤੱਕ ਪੂਰੇ ਪੰਜਾਬ ਚੋਂ ਨਸ਼ਾ ਖਤਮ ਕੀਤਾ ਜਾਣਾ ਚਾਹੀਦਾ ਹੈ।