- ਅੰਮ੍ਰਿਤਸਰ ਦੇ ਵਿੱਚ ਪੁਲੀਸ ਅਤੇ ਨਸ਼ਾ ਤਸਕਰ ਵਿੱਚ ਹੋਈ ਮੁੱਠਭੇੜ ਪੁਲਿਸ ਨੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫਤਾਰ
- ਨਸ਼ਾ ਤਸਕਰ ਵੱਲੋਂ ਪਹਿਲਾਂ ਪੁਲਸ ਉੱਤੇ ਚਲਾਈਆਂ ਗਈਆਂ ਗੋਲੀਆਂ ਪੁਲਿਸ ਵੱਲੋਂ ਵੀ ਕੀਤਾ ਗਿਆ ਜਵਾਬੀ ਫਾਇਰ - ਪੁਲਸ ਅਧਿਕਾਰੀ
ਅੰਮ੍ਰਿਤਸਰ, 3 ਅਗਸਤ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬੇਸ਼ੱਕ ਪੰਜਾਬ ਵਿੱਚ ਨਸ਼ਾ ਖਤਮ ਕਰਨ ਅਤੇ ਗੈਂਗਸਟਰਾਂ ਉੱਤੇ ਕਾਬੂ ਪਾਉਣ ਦੀ ਗੱਲ ਕੀਤੀ ਜਾ ਰਹੀ ਹੈ ਉੱਥੇ ਹੀ ਦੂਸਰੇ ਪਾਸੇ ਕਈ ਵਿਅਕਤੀ ਨਸ਼ੇ ਦਾ ਬਿਜਨਸ ਧੜੱਲੇ ਦੇ ਨਾਲ ਕਰਦੇ ਹੋਏ ਨਜ਼ਰ ਆ ਰਹੇ ਹਨ ਉੱਥੇ ਹੀ ਅੰਮ੍ਰਿਤਸਰ ਦੇ ਅਤੇ ਤਰਨਤਾਰਨ ਦੀ ਸਰਹੱਦ ਉੱਤੇ ਪੁਲਿਸ ਵੱਲੋਂ ਇੱਕ ਮਹਿੰਦਰਾ ਥਾਰ ਦੇ ਵਿੱਚ ਨਸ਼ਾ ਸਮੱਗਲਰ ਕਰ ਰਹੇ ਸਮੱਗਲਰ ਦੇ ਵਿੱਚ ਪੰਜਾਬ ਪੁਲਿਸ ਵਿੱਚ ਮੁੱਠਭੇੜ ਹੋਣ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਵੱਲੋਂ ਵੀ ਪ੍ਰੈਸ ਵਾਰਤਾ ਕਰ ਇਸਦੀ ਸਾਰੀ ਜਾਣਕਾਰੀ ਦਿੱਤੀ ਗਈ ਹੈ। ਪੁਲਿਸ ਅਧਿਕਾਰੀ ਦੇ ਮੁਤਾਬਕ ਜਿਸ ਗੱਡੀ ਦੇ ਵਿਚ ਨਸ਼ਾ ਤਸਕਰ ਅਤੇ ਹਥਿਆਰ ਤਸਕਰੀ ਕੀਤੀ ਜਾ ਰਹੀ ਸੀ ਉਸ ਨੂੰ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਅਤੇ ਨਸ਼ਾ ਤਸਕਰ ਵਲੋਂ ਪੁਲਿਸ ਪਾਰਟੀ ਉੱਤੇ ਗੋਲੀਆਂ ਚਲਾਇਆ ਗਿਆ ਪੁਲਿਸ ਵੱਲੋਂ ਵੀ ਜਵਾਬੀ ਫਾਈਰਿੰਗ ਕੀਤੀ ਗਈ। ਉਥੇ ਹੀ ਗੁਰਪ੍ਰੀਤ ਸਿੰਘ ਸਹੋਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੰਮ੍ਰਿਤਸਰ ਦੀ ਪੁਲਿਸ ਨੂੰ ਮਿਲੀ ਸੀ ਕੀ ਇਕ ਤਸਕਰ ਜੋਂ ਕਿ ਨਸ਼ਾ ਅਤੇ ਹਥਿਆਰ ਤਸਕਰੀ ਕਰਨ ਵਾਸਤੇ ਝਬਾਲ ਰੋਡ ਤੋਂ ਆ ਰਿਹਾ ਹੈ ਅਤੇ ਪੁਲਿਸ ਵੱਲੋਂ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਗਈ ਜਿਸ ਤੋਂ ਬਾਅਦ ਪੁਲਸ ਵੱਲੋਂ ਜਵਾਬੀ ਫਾਇਰ ਕਰ ਉਸ ਤਸਕਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਇਸ ਤਸਕਰ ਦਾ ਪਾਕਿਸਤਾਨ ਦੇ ਵਿੱਚ ਦੱਸਿਆ ਜਾ ਰਿਹਾ ਹੈ। ਕਈ ਵਾਰ ਇਸ ਵੱਲੋਂ ਡਰਾਉਣ ਦੇ ਰਸਤੇ ਨਸ਼ਾ ਵੀ ਮੰਗਾਇਆ ਜਾ ਚੁੱਕਾ ਹੈ ਓਥੇ ਹਿ ਪੁਲਿਸ ਅਧਿਕਾਰੀ ਦਾ ਕਹਿਣਾ ਇਸ ਦਾ ਹੁਣ ਅਸੀਂ ਪੁਲਿਸ ਰਿਮਾਂਡ ਹਾਸਲ ਕਰ ਰਹੇ ਹਾਂ ਅਤੇ ਇਸ ਕੋਲੋਂ ਹੋਰ ਵੀ ਪੁੱਛ ਗਿੱਛ ਕੀਤੀ ਜਾਵੇਗੀ। ਹਾਲੇ ਤੱਕ ਇਸ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਸ਼ਮੂਲੀਅਤ ਪਾਕਿਸਤਾਨ ਤੋਂ ਨਸ਼ਾ ਮੰਗਵਾਉਣ ਵਿੱਚ ਜ਼ਰੂਰ ਸਾਹਮਣੇ ਆਈ ਹੈ। ਅਧਿਕਾਰੀ ਗੁਰਪ੍ਰੀਤ ਸਿੰਘ ਸਹੋਤਾ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਇਸ ਵੱਲੋਂ ਤਿੰਨ ਪੁਲਿਸ ਉੱਤੇ ਫਾਇਰਿੰਗ ਕੀਤੀ ਅਤੇ ਪੁਲਿਸ ਦੀਆਂ ਗੱਡੀਆਂ ਨੂੰ ਕਾਫ਼ੀ ਨੁਕਸਾਨ ਉੱਥੇ ਹੀ ਉਨ੍ਹਾਂ ਵਲੋਂ ਆਪਣੇ ਪੁਲਿਸ ਅਧਿਕਾਰੀਆਂ ਬਾਰੇ ਬੋਲਦੇ ਹੋਏ ਕਿਹਾ ਕੀ ਇਹਨਾਂ ਵੱਲੋਂ ਬਹੁਤ ਵਧੀਆ ਢੰਗ ਦੇ ਨਾਲ ਇਸ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਭਾਰਤ ਪਾਕਿਸਤਾਨ ਬਾਰਡਰ ਉੱਤੇ ਬਹੁਤ ਸਾਰੇ ਡਰੋਨ ਦੇ ਰਸਤੇ ਹੇ ਹੈਰੋਇਨ ਸਮੱਗਲਿੰਗ ਕਰਨ ਦਾ ਮਾਮਲਾ ਸਾਹਮਣੇ ਆ ਰਿਹਾ ਸੀ। ਜਿਸ ਤੋਂ ਬਾਅਦ ਹੁਣ ਪੁਲਿਸ ਨੂੰ ਪਹਿਲੀ ਕਾਮਯਾਬੀ ਮਿਲੀ ਹੈ ਜਿਸ ਵਿੱਚ ਵੱਲੋਂ ਇੱਕ ਅਰੋਪੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਸਦੇ ਤਾਲੋਕਾਤ ਪਾਕਿਸਤਾਨ ਦੇ ਨਾਲ ਦੱਸੇ ਜਾ ਰਹੇ ਓਥੇ ਹੀ ਪੁਲਿਸ ਦਾ ਕਹਿਣਾ ਹੈ ਇਸ ਕੋਲ ਪੁੱਛ ਗਿੱਛ ਕੀਤੀ ਜਾਵੇਗੀ ਅਤੇ ਜੋ ਹੋਰ ਖੁਲਾਸੇ ਹਨ ਉਹ ਵੀ ਜਲਦ ਕੀਤੇ ਜਾਣਗੇ। ਅਤੇ ਪੁਲਸ ਦੀ ਬਹੁਤ ਵੱਡੀ ਕਾਮਯਾਬੀ ਹੈ ਜਿਸ ਵੱਲੋਂ ਪਾਕਿਸਤਾਨ ਤੋਂ ਡਰੋਨ ਦੇ ਰਾਹੀਂ ਨਸ਼ਾ ਮੰਗਾਉਣ ਵਾਲੇ ਪਹਿਲੇ ਅਰੋਪੀ ਨੂੰ ਗਿਰਫ਼ਤਾਰ ਕੀਤਾ ਗਿਆ ਹੈ। ਅਤੇ ਪੁਲਿਸ ਦਾ ਕਹਿਣਾ ਹੈ ਕਿ ਇਸ ਤੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।