- ਕਿਸਾਨ ਮੰਡੀਆਂ ਅੰਦਰ ਝੋਨਾਂ ਪੂਰੀ ਤਰ੍ਹਾਂ ਸੁੱਕਾ ਕੇ ਹੀ ਲਿਆਉਂਣ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਚੋਂ ਨਾ ਕਰਨਾ ਪਵੇ ਇੰਤਝਾਰ : ਡਿਪਟੀ ਕਮਿਸਨਰ
- ਮੰਡੀਆਂ ਅੰਦਰ ਕਿਸਾਨਾਂ ਦੀਆਂ ਸੁਵਿਧਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤੇ ਜਾਣਗੇ ਯੋਗ ਪ੍ਰਬੰਧ
ਪਠਾਨਕੋਟ, 04 ਅਕਤੂਬਰ : ਜਿਵੈਂ ਕਿ ਪੂਰੇ ਪੰਜਾਬ ਅੰਦਰ ਝੋਨੇ ਦੀ ਖਰੀਦ ਦਾ ਸੀਜਨ ਸੁਰੂ ਹੋਣ ਵਾਲਾ ਹੈ ਅਤੇ ਜਿਲ੍ਹਾ ਪਠਾਨਕੋਟ ਨੀਮ ਪਹਾੜੀ ਖੇਤਰ ਹੋਣ ਕਰਕੇ ਪੂਰੇ ਪੰਜਾਬ ਨਾਲੋਂ ਕੂਝ ਸਮਾਂ ਦੇਰੀ ਨਾਲ ਝੋਨੇ ਦੀ ਖਰੀਦ ਦਾ ਸੀਜਨ ਸੁਰੂ ਹੁੰਦਾ ਹੈ, ਜਿਲ੍ਹਾ ਪਠਾਨਕੋਟ ਅੰਦਰ ਝੋਨੇ ਦੀ ਖਰੀਦ ਕਰਨ ਲਈ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਹ ਪ੍ਰਗਟਾਵਾ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਅੱਜ ਝੋਨੇ ਦੀ ਖਰੀਦ ਨੂੰ ਲੈ ਕੇ ਕੀਤੇ ਯੋਗ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਆਯੋਜਿਤ ਕੀਤੀ ਮੀਟਿੰਗ ਦੋਰਾਨ ਕੀਤਾ। ਇਸ ਮੋੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ(ਜ), ਗੁਰਇੰਦਰ ਸਿੰਘ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਪਠਾਨਕੋਟ, ਵਿਕਰਮਜੀਤ ਸਿੰਘ ਜਿਲ੍ਹਾ ਮੰਡੀ ਅਫਸਰ ਪਠਾਨਕੋਟ, ਫੂਡ ਸਪਲਾਈ ਇੰਸਪੈਕਟਰ ਅਤੇ ਡੀਲਰ ਹਾਜਰ ਸਨ। ਮੀਟਿੰਗ ਦੋਰਾਨ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਦੱਸਿਆ ਕਿ ਝੋਨੇ ਦੀ ਖਰੀਦ ਲਈ ਜਿਲ੍ਹਾ ਪਠਾਨਕੋਟ ਵਿੱਚ 14 ਮੰਡੀਆਂ ਹਨ । ਉਨ੍ਹਾਂ ਦੱਸਿਆ ਕਿ ਪਿਛਲੇ ਸਾਲ 2022-23 ਦੋਰਾਨ 83692 ਮੀਟਰਿਕ ਟਨ ਝੋਨੇ ਦੀ ਖਰੀਦ ਹੋਈ ਸੀ ਅਤੇ ਇਸ ਸਾਲ 2023-24 ਦੋਰਾਨ ਵੀ ਝੋਨੇ ਦੀ ਖਰੀਦ 83692 ਮੀਟਰਿਕ ਟਨ ਹੋਣ ਦੀ ਸੰਭਾਵਨਾਂ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ 6 ਰਾਈਸ ਮਿੱਲ ਹਨ ਜਿਨ੍ਹਾਂ ਦੀ ਅਲਾਟਮੈਂਟ ਅਤੇ ਲਿੰਕਿੰਗ ਦੀ ਪ੍ਰੀਕਿ੍ਰਆ ਵੀ ਕਰ ਲਈ ਗਈ ਹੈ। ਉਨ੍ਹਾਂ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਪਠਾਨਕੋਟ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਦੀ ਜਾਂਚ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਸਾਰੀਆਂ ਮੰਡੀਆਂ ਵਿੱਚ ਪੀਣ ਵਾਲਾ ਸਾਫ ਪਾਣੀ, ਪਖਾਨਿਆਂ ਦੀ ਵਿਵਸਥਾ, ਕਿਸਾਨਾਂ ਦੇ ਬੈਠਣ ਲਈ ਟੈਂਟ, ਝੋਨੇ ਅੰਦਰ ਨਮੀ ਦੀ ਮਾਤਰਾ ਦੀ ਜਾਂਚ ਲਈ ਉਪਕਰਨ ਆਦਿ ਸਾਰੇ ਯੋਗ ਪ੍ਰਬੰਧ ਮੁਕੰਮਲ ਹੋ ਗਏ ਹਨ। ਇਸ ਤੋਂ ਇਲਾਵਾ ਮੰਡੀਆ ਅੰਦਰ ਕਿਸਾਨਾਂ ਦੀ ਸੁਵਿਧਾ ਦੇ ਲਈ ਕੀਤੇ ਪ੍ਰਬੰਧਾਂ ਸਬੰਧੀ ਫਲੈਕਸ ਬੋਰਡ ਲਗਾ ਕੇ ਲਿਖਿਤ ਤੋਰ ਤੇ ਕਿਸਾਨਾਂ ਨੂੰ ਜਾਣੂ ਕਰਵਾਇਆ ਜਾਵੈ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਅੰਦਰ ਝੋਨਾਂ ਪੂਰੀ ਤਰ੍ਹਾਂ ਨਾਲ ਸੁਕਾ ਕੇ ਹੀ ਲਿਆਂਦਾ ਜਾਵੇ ਅਤੇ ਇਹ ਧਿਆਨ ਰੱਖਿਆ ਜਾਵੇ ਕਿ ਝੋਨੇ ਵਿੱਚ ਨਿਰਧਾਰਤ ਨਮੀ ਦੀ ਮਾਤਰਾ ਤੋਂ ਜਿਆਦਾ ਨਮੀ ਨਾ ਹੋਵੇ। ਉਨ੍ਹਾਂ ਕਿਹਾ ਕਿ ਨਮੀ ਦੀ ਮਾਤਰਾ ਝੋਨੇ ਅੰਦਰ ਜਿਆਦਾ ਹੋਣ ਕਰਕੇ ਕਿਸਾਨਾਂ ਦੇ ਝੋਨੇ ਦੀ ਖਰੀਦ ਲੇਟ ਕੀਤੀ ਜਾਂਦੀ ਹੈ ਅਤੇ ਇਸ ਨਾਲ ਕਿਸਾਨਾਂ ਨੂੰ ਵੀ ਪ੍ਰੇਸਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਯਕੀਨੀ ਬਣਾਇਆ ਜਾਵੇ ਕਿ ਝੋਨਾ ਸੁੱਕਾ ਕੇ ਹੀ ਮੰਡੀਆਂ ਅੰਦਰ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਅੰਦਰ ਬਾਹਰੀ ਜਿਲ੍ਹਿਆਂ ਅਤੇ ਪਠਾਨਕੋਟ ਦੇ ਨਾਲ ਲਗਦੇ ਸੂਬਾ ਜੰਮੂ ਕਸਮੀਰ ਅਤੇ ਹਿਮਾਚਲ ਪ੍ਰਦੇਸ ਤੋਂ ਝੋਨਾ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਨਾ ਆਉਂਣ ਦਿੱਤਾ ਜਾਵੇ ਇਸ ਲਈ ਵੀ ਯੋਗ ਪ੍ਰਬੰਧ ਕੀਤੇ ਗਏ ਹਨ ਅਤੇ ਇੰਟਰਸਟੇਟ ਨਾਕੇ ਵੀ ਲਗਾਏ ਜਾਣਗੇ।