- ਵੱਖ ਵੱਖ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਫਲਤਾਪੁਰਵਕ ਬਲਾਕ ਪੱਧਰੀ ਖੇਡਾਂ ਨੂੰ ਨੇਪਰੇ ਚਾੜਨ ਲਈ ਦਿੱਤੇ ਦਿਸਾ ਨਿਰਦੇਸ
- ਨੌਜਵਾਨਾਂ ਨੂੰ ਕੀਤੀ ਅਪੀਲ ਖੇਡਾਂ ਵਿੱਚ ਭਾਗ ਲੈਣ ਲਈ www.khedanwatanpunjabdia.com ਪੋਰਟਲ ’ਤੇ ਕਰੋ ਰਜਿਸਟ੍ਰੇਸਨ
- ਖੇਡਾਂ ਵਤਨ ਪੰਜਾਬ ਦੀਆਂ-2023 ਅਧੀਨ ਜਿਲ੍ਹਾ ਪਠਾਨਕੋਟ ਵਿੱਚ 1 ਸਤੰਬਰ ਤੋਂ ਸੁਰੂ ਕਰਵਾਏ ਜਾਣਗੇ ਬਲਾਕ ਪੱਧਰੀ ਖੇਡ ਮੁਕਾਬਲੇ
ਪਠਾਨਕੋਟ, 29 ਅਗਸਤ : ਖੇਡਾਂ ਵਤਨ ਪੰਜਾਬ ਦੀਆਂ 2023”ਦੇ ਸੀਜ਼ਨ-2 ਅਧੀਨ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਦੇ ਦਿਸਾ ਨਿਰਦੇਸਾਂ ਹੇਠ ਜਿਲ੍ਹਾ ਪਠਾਨਕੋਟ ਵਿੱਚ 1 ਸਤੰਬਰ ਤੋਂ ਬਲਾਕ ਪੱਧਰੀ ਖੇਡਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਅਤੇ ਇਸ ਤੋਂ ਬਾਅਦ ਜਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ। ਇਹ ਪ੍ਰਗਟਾਵਾ ਸ੍ਰੀ ਕਾਲਾ ਰਾਮ ਕਾਂਸਲ ਐਸ.ਡੀ.ਐਮ. ਪਠਾਨਕੋਟ ਨੇ ਵੱਖ ਵੱਖ ਸਬੰਧਤ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਅਪਣੇ ਦਫਤਰ ਡੀ.ਏ.ਸੀ. ਵਿਖੇ ਇੱਕ ਮੀਟਿੰਗ ਕਰਨ ਮਗਰੋਂ ਕੀਤਾ। ਇਸ ਮੋਕੇ ਤੇ ਸ੍ਰੀ ਤੇਜਦੀਪ ਸਿੰਘ ਸੈਣੀ ਐਸ.ਡੀ.ਐਮ. ਧਾਰ ਕਲ੍ਹਾ ਵੀ ਵਿਸੇਸ ਤੋਰ ਤੇ ਹਾਜਰ ਸਨ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਜਗਜੀਵਨ ਸਿੰਘ ਜਿਲ੍ਹਾ ਖੇਡ ਅਫਸਰ ਪਠਾਨਕੋਟ, ਰਾਜੇਸ ਕੁਮਾਰ ਜਿਲ੍ਹਾ ਸਿੱਖਿਆ ਅਫਸਰ ਪਠਾਨਕੋਟ (ਸੈਕੰਡਰੀ), ਰਾਜ ਕੁਮਾਰ ਨਾਇਬ ਤਹਿਸੀਲਦਾਰ ਪਠਾਨਕੋਟ, ਅਰੂਣ ਕੁਮਾਰ ਸਰਮਾ ਜਿਲ੍ਹਾ ਸਪੋਰਟਸ ਕੋਆਰਡੀਨੇਟਰ ਸਿੱਖਿਆ ਵਿਭਾਗ ਪਠਾਨਕੋਟ, ਯਸਪਾਲ ਸਿੰਘ ਬਾਜਵਾ ਨਾਇਬ ਤਹਿਸੀਲਦਾਰ ਅਤੇ ਬਲਾਕ ਵਿਕਾਸ ਅਧਿਕਾਰੀਆਂ ਤੋਂ ਇਲਾਵਾ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ। ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਸ੍ਰੀ ਕਾਲਾ ਰਾਮ ਕਾਂਸਲ ਐਸ.ਡੀ.ਐਮ. ਪਠਾਨਕੋਟ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ - 2023 ਦੇ ਸੀਜਨ-2 ਅਧੀਨ ਬਲਾਕ ਪੱਧਰੀ ਖੇਡਾਂ 1 ਸਤੰਬਰ ਤੋਂ ਸੁਰੂ ਕੀਤੀਆਂ ਜਾ ਰਹੀਆਂ ਹਨ ਅਤੇ 01 ਸਤੰਬਰ ਤੋ 10 ਸਤੰਬਰ ਤੱਕ ਬਲਾਕ ਪੱਧਰੀ ਖੇਡਾਂ ਦਾ ਆਯੋਜਨ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਸੀਜ਼ਨ-2 ਅਧੀਨ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਮੋਕੇ ਤੇ ਉਨ੍ਹਾਂ ਵੱਲੋਂ ਵੱਖ ਵੱਖ ਬਲਾਕ ਵਿਕਾਸ ਅਧਿਕਾਰੀਆਂ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀਆਂ ਖੇਡਾਂ ਕਰਵਾਉਂਣ ਅਤੇ ਅਗੇਤੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਡਿਊਟੀਆਂ ਲਗਾਈਆਂ। ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹੇ ਦੇ ਚਾਹਵਾਨ ਨੌਜਵਾਨਾਂ ਨੂੰ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਲਈ www.khedanwatanpunjabdia.com ਪੋਰਟਲ ’ਤੇ ਆਪਣੇ ਆਪ ਨੂੰ ਰਜਿਸਟਰ ਕਰਨ ਦੀ ਅਪੀਲ ਵੀ ਕੀਤੀ।