ਐਸ.ਡੀ.ਐਮ ਬਟਾਲਾ ਡਾ .ਸ਼ਾਇਰੀ ਭੰਡਾਰੀ ਵੱਲੋਂ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਦੀ ਸਾਂਭ ਸੰਭਾਲ ਲਈ ਕਲੱਸਟਰਾਂ/ਨੋਡਲ ਅਫਸਰਾਂ ਨਾਲ ਮੀਟਿੰਗ

  • ਕਿਸਾਨਾਂ ਨੂੰ ਅਪੀਲ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਪ੍ਰਸ਼ਾਸਨ ਦਾ ਸਾਥ ਦੇਣ

ਬਟਾਲਾ, 23 ਸਤੰਬਰ 2024 : ਡਾ. ਸ਼ਾਇਰੀ ਭੰਡਾਰੀ ਐੱਸ.ਡੀ.ਐੱਮ. ਕਮ- ਕਮਿਸ਼ਨਰ ਨਗਰ ਨਿਗਮ ਬਟਾਲਾ ਵਲੋਂ  ਸ਼ਿਵ ਕੁਮਾਰ ਬਟਾਲਵੀ ਐਡੀਟੋਰੀਅਮ ਵਿਖੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ, ਕਲੱਸਟਰ/ਨੋਡਲ ਅਫਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਨਾਈਬ ਤਹਿਸੀਲ ਮਨਜੋਤ ਸਿੰਘ, ਐੱਸ.ਡੀ.ਓ. ਪ੍ਰਦੂਸ਼ਣ ਕੰਟਰੋਲ ਬੋਰਡ ਸੁਖਮਨੀ ਸਿੰਘ. ਜੋਬਨਜੀਤ ਸਿੰਘ ਏ.ਡੀ.ਓ. ਕਾਦੀਆਂ, ਬਲਾਕ ਅਫਸਰ ਡਾ. ਪਰਮਬੀਰ ਸਿੰਘ ਕਾਹਲੋਂ ਅਤੇ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਇਸ ਮੌਕੇ ਡਾ. ਸ਼ਾਇਰੀ ਭੰਡਾਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰ, ਸ੍ਰੀ ਉਮਾ ਸੰਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹੇ ਅੰਦਰ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਦੀ ਸਾਂਭ ਸੰਭਾਲ ਲਈ ਲੋੜੀਦੀ ਮਸ਼ੀਨਰੀ ਉਪਲੱਬਧ ਕਰਵਾਉਣ ਹਿੱਤ ਜਿਲ੍ਹੇ ਭਰ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।  ਉਨ੍ਹਾਂ ਅੱਗੇ ਕਿਹਾ ਕਿ ਕਲੱਸਟਰ ਅਤੇ ਨੌਡਲ ਅਫਸਰਾਂ ਨੂੰ ਪਿੰਡਾਂ ਵਿੱਚ ਜਾ ਕੇ ਗਰਾਉਂਡ ਲੈਵਲ ਤੇ ਕਿਸਾਨਾ ਨੂੰ ਪਰਾਲੀ ਦੀ ਸਾਂਭ-ਸੰਭਾਲ ਅਤੇ ਖੇਤੀ ਮਸ਼ੀਨਰੀ  ਉਪਲੱਬਧ ਕਰਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ।  ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਾੜ ਨੂੰ ਅੱਗ ਲਗਾਉਣ ਦੇ ਨੁਕਸਾਨਾਂ ਅਤੇ ਅੱਗ ਲਗਾਏ ਬਗੈਰ ਫਸਲ ਬੀਜਣ ਦੇ ਲਾਭਾਂ ਬਾਰੇ ਜਾਗਰੂਕ ਕੀਤਾ ਜਾਵੇ। ਇਸ ਤੋ ਬਆਦ ਨਾਇਬ ਤਹਿਸੀਲ ਬਟਾਲਾ ਮਨਜੋਤ ਸਿੰਘ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਪਿੰਡ ਪੱਧਰ ਤੱਕ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸਦੇ ਚੱਲਦਿਆਂ ਬਲਾਕ ਖੇਤੀਬਾੜੀ ਅਫ਼ਸਰਾਂ ਵਲੋਂ ਪਿੰਡਾਂ ਵਿੱਚ ਜਾ ਕੇ ਸੀ. ਆਰ.ਐਮ ਆਈਈਸੀ ਸਕੀਮ ਅਧੀਨ ਝੋਨੇ ਦੀ ਪਰਾਲੀ ਦੀ ਰਹਿੰਦ ਖੂੰਹਦ ਨੂੰ ਬਿਨਾਂ ਅੱਗ ਲੱਗਾਏ ਖੇਤ ਵਿਚ ਵਾਹੁਣ ਅਤੇ ਈਕੀਵਾਈਸੀ ਸਬੰਧੀ ਜਾਗਰੂਤਾ ਕੈਂਪ ਲਗਾਉਣ। ਉਨ੍ਹਾਂ ਕਿਹਾ ਕਿ ਕਿਸਾਨਾ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਤੋ ਜਾਣੂ ਕਰਵਾਇਆ ਜਾਵੇ ਅਤੇ ਅਪੀਲ ਕੀਤੀ ਜਾਵੇ ਕਿ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਕਿਸਾਨ ਵੀਰ ਸਹਿਯੋਗ ਕਰਨ।