ਜਿਲ੍ਹੇ ਵਿੱਚ ਬਣੇ ਪ੍ਰੀਖਿਆ ਕੇਂਦਰਾਂ  ਦੇ ਆਲੇ ਦੁਆਲੇ ਧਾਰਾ 163 ਲਾਗੂ : ਜ਼ਿਲ੍ਹਾ ਮੈਜਿਸਟਰੇਟ

ਅੰਮ੍ਰਿਤਸਰ, 21 ਫਰਵਰੀ 2025 : ਚੇਅਰਪਰਸਨ ਕੇਂਦਰੀ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਨਵੀਂ ਦਿੱਲੀ ਵਲੋਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਦਸਵੀਂ ਅਤੇ ਬਾਰਵੀਂ ਸ਼੍ਰੇਣੀ ਸੀ.ਬੀ.ਐਸ.ਸੀ. ਮਾਨਤਾ ਪ੍ਰਾਪਤ ਸਕੂਲਾਂ ਵਿੱਚ ਮਿਤੀ 15 ਫਰਵਰੀ ਤੋਂ 4 ਅਪ੍ਰੈਲ 2025 ਤੱਕ ਸਵੇਰੇ 10:00 ਤੋਂ ਦੁਪਹਿਰ 01:30 ਵਜੇ ਤੱਕ ਹੋਣ ਵਾਲੀਆਂ ਸਲਾਨਾ ਪ੍ਰੀਖਿਆਵਾਂ ਦੇ ਸੰਚਾਲਨ ਨੂੰ ਸੁਚਾਰੂ ਢੰਗ ਨਾਲ ਨੇਪੜੇ ਚਾੜ੍ਹਨ ਲਈ ਜਿਲ੍ਹੇ ਵਿੱਚ ਬਣਾਏ ਗਏ 22 ਸੈਂਟਰਾਂ ਦੇ ਆਲ੍ਹੇ ਦੁਆਲੇ ਧਾਰਾ 144 ਦੇ ਨਾਲ-ਨਾਲ ਪੁਲਿਸ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਨੂੰ ਮੱਦੇ ਨਜ਼ਰ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਦਸਵੀਂ ਅਤੇ ਬਾਰਵੀਂ ਸ਼੍ਰੇਣੀ ਮਿਤੀ 15 ਫਰਵਰੀ ਤੋਂ 4 ਅਪ੍ਰੈਲ 2025 ਤੱਕ ਸਵੇਰੇ 10:00 ਤੋਂ ਦੁਪਹਿਰ 01:30 ਵਜੇ ਤੱਕ ਹੋਣ ਵਾਲੀਆਂ ਸਲਾਨਾ ਪ੍ਰੀਖਿਆਵਾਂ ਨੂੰ ਸੁਚਾਰੂੰ ਢੰਗ ਨਾਲ ਨੇਪਰੇ ਚਾੜਨ ਲਈ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਆਲੇ ਦੁਆਲੇ ਧਾਰਾ 163 ਬੀ.ਐਨ.ਐਸ.ਐਸ. ਲਾਗੂ ਕਰਦੀ ਹਾਂ ਬਣਾਏ ਗਏ 22 ਪ੍ਰੀਖਿਆ ਕੇਂਦਰਾਂ ਦੇ ਆਲ੍ਹੇ ਦੁਆਲੇ ਇਹ ਧਾਰਾ ਲਾਗੂ ਰਹੇਗੀ।
ਇਹ ਹੁਕਮ  4 ਅਪ੍ਰੈਲ 2025 ਤੱਕ ਪ੍ਰੀਖਿਆ ਮੁਕੰਮਲ ਹੋਣ ਤੱਕ ਲਾਗੂ ਰਹਿਣਗੇ।