ਭਾਈ ਗੁਰਦੀਪ ਸਿੰਘ ਖੇੜਾ ਨਾਲ ਐਸਜੀਪੀਸੀ ਐਡਵੋਕੇਟ ਧਾਮੀ ਨੇ ਕੀਤੀ ਮੁਲਾਕਾਤ

ਅੰਮ੍ਰਿਤਸਰ ਸਾਹਿਬ, 14 ਫਰਵਰੀ : ਦੋ ਮਹੀਨਿਆਂ ਦੀ ਪੈਰੋਲ ‘ਤੇ ਆਏ ਭਾਈ ਗੁਰਦੀਪ ਸਿੰਘ ਖੇੜਾ ਨਾਲ ਮੁਲਾਕਾਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੁੱਜੇ ਅਤੇ ਉਨ੍ਹਾਂ ਦਾ ਹਾਲ ਚਾਲ ਜਾਣਿਆਂ।ਇਸ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਐਸਜੀਪੀਸੀ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਐਸਜੀਪੀਸੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸਕੱਤਰ ਪ੍ਰਤਾਪ ਸਿੰਘ ਹਾਜ਼ਰ ਸਨ।ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਭਾਈ ਗੁਰਦੀਪ ਸਿੰਘ ਖੇੜਾ ਦਾ ਸਿਰੋਪਾਓ ਨਾਲ ਸਨਮਾਨ ਵੀ ਕੀਤਾ ਗਿਆ। ਜ਼ਿਕਰਯੋਗ ਹੈ ਕਿ ਗੁਰਦੀਪ ਸਿੰਘ ਖੇੜਾ ਨੂੰ 1996 ਵਿਚ ਨਵੀਂ ਦਿੱਲੀ ਅਤੇ ਕਰਨਾਟਕ ਦੇ ਬਿਦਰ ਵਿਚ ਅੱਤਵਾਦੀ ਅਤੇ ਵਿਘਨਕਾਰੀ ਗਤੀਵਿਧੀਆਂ (ਰੋਕਥਾਮ) ਐਕਟ ਤਹਿਤ ਕੇਸ ਦਰਜ ਕੀਤੇ ਜਾਣ ਤੋਂ ਬਾਅਦ ਦੋ ਵੱਖ-ਵੱਖ ਮਾਮਲਿਆਂ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਗੁਰਦੀਪ ਸਿੰਘ ਖੇੜਾ 32 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ। ਗੁਰਦੀਪ ਸਿੰਘ ਨੂੰ 6 ਫਰਵਰੀ ਨੂੰ ਦੋ ਮਹੀਨਿਆਂ ਦੀ ਪੈਰੋਲ ਮਿਲੀ ਸੀ।