ਸ਼੍ਰੋਮਣੀ ਕਮੇਟੀ ਨੇ ਭਗਵੰਤ ਮਾਨ ਤੇ ਪ੍ਰਿੰਸੀਪਲ ਬੁੱਧਰਾਮ ਦੀਆਂ ਟਿੱਪਣੀਆਂ ਬਾਰੇ ਸਪੀਕਰ ਨੂੰ ਲਿਖੀ ਚਿੱਠੀ 

ਅੰਮ੍ਰਿਤਸਰ, 25 ਜੂਨ : ਪੰਜਾਬ ਵਿਧਾਨ ਸਭਾ ਦੇ 20 ਜੂਨ ਨੂੰ ਹੋਏ ਸਪੈਸ਼ਲ ਸੈਸ਼ਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਤੇ ਬੁੱਢਲਾਢਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਵੱਲੋਂ ਵਰਤੀ ਮੰਦੀ ਸ਼ਬਦਾਵਲੀ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਚਿੱਠੀ ਲਿਖ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਾੜ੍ਹੀ ਅਤੇ ਕੀਰਤਨੀ ਸਿੰਘਾਂ ਤੇ ਪ੍ਰਿੰਸੀਪਲ ਬੁੱਧਰਾਮ ਵੱਲੋਂ ਭਗਤਾਂ ਨੂੰ ਲੈ ਕੇ ਕੀਤੀਆਂ ਮੰਦਭਾਗੀਆਂ ਟਿੱਪਣੀਆਂ ਨੂੰ ਵਿਧਾਨ ਸਭਾ ਦੇ ਰਿਕਾਰਡ ਦਾ ਹਿੱਸਾ ਨਾ ਬਣਾਉਣ ਦੀ ਅਪੀਲ ਕੀਤੀ ਹੈ।

photo