ਅੰਮ੍ਰਿਤਸਰ : ਅੱਜ ਗੋਪਾਲ ਮੰਦਰ ਕਸ਼ਮੀਰ ਐਵੀਨਿਊ ਵਿਖੇ ਦਿੱਤਾ ਜਾ ਰਿਹਾ ਸੀ ਧਰਨਾ ਗੋਪਾਲ ਮੰਦਿਰ ਦੇ ਬਾਹਰ ਕੂੜੇ ਦੇ ਢੇਰ ਵਿੱਚ ਪਈਆਂ ਸਨ ਦੇਵੀ ਦੇਵਤਾਵਾਂ ਦੀਆਂ ਤਸਵੀਰਾਂ ਜਿਸ ਨੂੰ ਲੈ ਕੇ ਸੁਧੀਰ ਸੂਰੀ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਗੋਪਾਲ ਮੰਦਿਰ ਦੇ ਪ੍ਰਧਾਨ ਨਾਲ ਬਹਿਸ ਕੀਤੀ ਜਾ ਰਹੀ ਸੀ, ਇੰਨੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਭੀੜ 'ਚੋਂ ਕਿਸੇ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚੋਂ ਦੋ ਗੋਲੀਆਂ ਸੁਧੀਰ ਸੂਰੀ ਨੂੰ ਲੱਗੀਆਂ ਦੱਸੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਕਿ ਇਸ ਹਮਲੇ ਵਿੱਚ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਸਨ ਤੇ ਉਨ੍ਹਾਂ ਦੀ ਮੌਤ ਹੋ ਚੁੱਕੀ ਹੈ। ਇਸ ਹਮਲੇ ਦੀ ਇੱਕ ਵੀਡੀਓ ਵੀ ਸਾਹਮਣੇ ਆ ਚੁੱਕੀ ਹੈ। ਵੀਡੀਓ ਵਿੱਚ ਵੇਖਿਆ ਜਾ ਸਕਦਾ ਵੀ ਗੋਲੀ ਸੂਰੀ ਦੇ ਸੱਜੀ ਬਾਂਹ 'ਚ ਵੱਜੀ, ਜਿਸ ਤੋਂ ਬਾਅਦ ਸੂਰੀ ਜ਼ਮੀਨ 'ਤੇ ਡਿੱਗ ਗਏ। ਦੱਸਿਆ ਜਾ ਰਿਹਾ ਕਿ ਸੂਰੀ ਨੂੰ ਤੁਰੰਤ ਅਸਕੋਰਟ ਹਸਪਤਾਲ ਵਿਖੇ ਇਲਾਜ ਲਈ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਸੂਰੀ ਨੂੰ ਮ੍ਰਿਤਕ ਐਲਾਨ ਦਿੱਤਾ ਹੈ। ਸ਼ਿਵ ਸੈਨਾ ਵਰਕਰਾਂ ਦਾ ਕਹਿਣਾ ਕਿ ਪ੍ਰਧਾਨ ਸੁਧੀਰ ਸੂਰੀ ਨੂੰ ਪਿਛਲੇ ਲੰਬੇ ਸਮੇਂ ਤੋਂ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ ਜਿਸਦੀ ਸਾਰੀ ਜਾਣਕਾਰੀ ਪੰਜਾਬ ਸਰਕਾਰ, ਡੀਜੀਪੀ ਪੰਜਾਬ ਨੂੰ ਲਗਾਤਾਰ ਦਿੱਤੀ ਗਈ ਸੀ। ਫਾਇਰਿੰਗ ਦੀ ਘਟਨਾ ਤੋਂ ਬਾਅਦ ਇਲਾਕੇ 'ਚ ਤੁਰੰਤ ਹਫੜਾ-ਦਫੜੀ ਮੱਚ ਗਈ।