ਅੰਮ੍ਰਿਤਸਰ 6 ਸਤੰਬਰ 2024 : 2007 ਤੋਂ 2017 ਤੱਕ ਦੀ ਪੰਜਾਬ ਦੀ ਸਰਕਾਰ ਦੇ ਤਤਕਾਲੀ ਮੰਤਰੀਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰ ਤੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਤਲਬ ਕੀਤਾ ਗਿਆ ਸੀ ਜਿਸ ਦੇ ਚਲਦੇ ਹੁਣ ਸਾਰੇ ਤਤਕਾਲੀ ਮੰਤਰੀ ਆਪੋ ਆਪਣਾ ਸਪਸ਼ਟੀਕਰਨ ਰੱਖ ਰਹੇ ਹਨ ਜਿਸ ਦੇ ਚਲਦੇ ਅੱਜ ਸਾਬਕਾ ਕੈਬਨਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਸਾਬਕਾ ਕੈਬਨਟ ਮੰਤਰੀ ਸੁੱਚਾ ਸਿੰਘ ਲੰਗਾਹ ਸ੍ਰੀ ਅਕਾਲ ਤਖਤ ਸਾਹਿਬ ਤੇ ਪਹੁੰਚੇ ਅਤੇ ਉਹਨਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਆਪਣਾ ਸਪਸ਼ਟੀਕਰਨ ਰੱਖਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦਾ ਫੈਸਲਾ ਸਾਨੂੰ ਸਭ ਨੂੰ ਸਿਰ ਮੱਥੇ ਹੈ ਅਤੇ ਅਸੀਂ ਆਪਣਾ ਸਪਸ਼ਟੀਕਰਨ ਦੇਣ ਇਥੇ ਪਹੁੰਚੇ ਹਾਂ । ਰਾਮ ਰਹੀਮ ਦੇ ਮੁੱਦੇ ਦੇ ਉੱਤੇ ਬੋਲਦੇ ਹੋਏ ਕਿਹਾ ਕਿ ਉਹ ਖੁਦ ਗੁਰਦਾਸਪੁਰ ਤੋਂ ਬਿਲੋਂਗ ਕਰਦੇ ਹਨ ਤੇ ਜਿਲ੍ਹਾ ਗੁਰਦਾਸਪੁਰ ਦੇ ਵਿੱਚ ਕੋਈ ਰਾਮ ਰਹੀਮ ਦਾ ਡੇਰਾ ਮੌਜੂਦ ਨਹੀਂ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜੋ ਵੀ ਵਿਅਕਤੀ ਗੁਰੂ ਘਰ ਨਾਲ ਟੱਕਰ ਲਵੇਗਾ ਉਹ ਵਿਅਕਤੀ ਸਾਡਾ ਸਭ ਤੋਂ ਵੱਡਾ ਦੁਸ਼ਮਣ ਹੋਵੇਗਾ ।