ਤਰਨ ਤਾਰਨ, 11 ਸਤੰਬਰ : ਡਿਪਟੀ ਕਮਿਸ਼ਨਰ ਤਰਨਤਾਰਨ ਸ਼ੀ੍ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲਾ ਪ੍ਬੰਧਕੀ ਕੰਪਲੈਕਸ ਤਰਨ ਕਾਰਨ ਵਿਖੇ ਸਬ ਡਵੀਜ਼ਨ ਖਡੂਰ ਸਾਹਿਬ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਲਗਾਏ ਗਏ ਕਲੱਸਟਰ ਅਤੇ ਨੋਡਲ ਅਫਸਰਾਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸੀ੍ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਪੱਟੀ ਸੀ੍ ਰਾਜੇਸ਼ ਸ਼ਰਮਾ, ਐੱਸ. ਡੀ. ਐੱਮ. ਖਡੂਰ ਸਾਹਿਬ ਸੀ੍ ਦੀਪਕ ਭਾਟੀਆ ਅਤੇ ਮੁੱਖ ਖੇਤੀਬਾੜੀ ਅਫ਼ਸਰ ਸੀ੍ ਹਰਪਾਲ ਸਿੰਘ ਪੰਨੂ ਤੋਂ ਇਲਾਵਾ ਸਬੰਧਿਤ ਅਧਿਕਾਰੀ ਵੀ ਹਾਜ਼ਰ ਸਨ|ਮੀਟਿੰਗ ਦੌਰਾਨ ਉਨ੍ਹਾਂ ਸਮੂਹ ਨੋਡਲ ਅਤੇ ਕਲੱਸਟਰ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਤਰਨਤਾਰਨ ਦੇ ਖਡੂਰ ਸਾਹਿਬ ਤੋਂ ਪਰਾਲੀ ਸਾੜਨ ਦੀ ਸ਼ੁਰੂਆਤ ਕੀਤੀ ਜਾਂਦੀ ਹੈ। ਇਸ ਲਈ ਸਾਰੇ ਨੋਡਲ ਅਤੇ ਕਲੱਸਟਰ ਅਫਸਰਾਂ ਕੋਲ ਹਾਟ ਸਪਾਟ ਪਿੰਡਾਂ ਦੀ ਸੂਚੀ, ਇੰਨਸੀਟੂ ਅਤੇ ਐਕਸਸੀਟੂ ਮਸ਼ੀਨਾਂ ਦੀ ਸੂਚੀ ਅਤੇ ਪਿਛਲੇ ਸਾਲ ਪਰਾਲੀ ਸਾੜਨ ਵਾਲੇ ਕਿਸਾਨਾਂ ਦੀ ਸੂਚੀ ਹੋਣੀ ਚਾਹੀਦੀ ਹੈ। ਉਨ੍ਹਾਂ ਹਦਾਇਤ ਕੀਤੀ ਕਿ ਬੱਚਿਆਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸਕੂਲੀ ਮੁਕਾਬਲੇ ਤੁਰੰਤ ਸ਼ੁਰੂ ਕੀਤੇ ਜਾਣ। ਝੋਨੇ ਦੀ ਪਰਾਲੀ ਨੂੰ ਸਾੜਨ ਵਾਲੇ ਹੌਟ ਸਪਾਟ ਪਿੰਡਾਂ ਵਿੱਚ ਕਲੱਸਟਰ ਅਤੇ ਨੋਡਲ ਅਫਸਰ ਇੰਨਸੀਟੂ ਅਤੇ ਐਕਸਸੀਟੂ ਮਸ਼ੀਨਰੀ ਮੁਹੱਈਆ ਕਰਵਾਉਣਾ ਯਕੀਨੀ ਬਣਾਉਣਗੇ । ਸਾਰੇ ਕਲੱਸਟਰ ਅਫਸਰ ਐਸ. ਡੀ. ਐਮਜ਼ ਅਤੇ ਉਨ੍ਹਾਂ ਦੇ ਨੋਡਲ ਅਫਸਰਾਂ ਨਾਲ ਸੰਪਰਕ ਰਹਿਣਗੇ । ਕੋਈ ਵੀ ਅਧਿਕਾਰੀ/ ਕਰਮਚਾਰੀ ਆਪਣੀ ਡਿਊਟੀ ਕੁਤਾਹੀ ਨਹੀ ਵਰਤੇਗਾ ਅਤੇ ਕੋਈ ਗੈਰ ਹਾਜ਼ਰ ਨਹੀ ਰਹੇਗਾ।