
- ਪੰਜ ਮਾਰੂ ਬਿਮਾਰੀਆਂ ਤੋਂ ਬਚਾਉਦਾ ਹੈ ਪੈਂਟਾਵੈਲੇੰਟ ਟੀਕਾ: ਜ਼ਿਲਾ ਟੀਕਾਕਰਨ ਅਫ਼ਸਰ ਡਾ.ਵਰਿੰਦਰ ਪਾਲ ਕੌਰ
ਤਰਨ ਤਾਰਨ, 23 ਦਸੰਬਰ 2024 : ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੇ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੇ ਪਾਲਣਾ ਕਰਦਿਆਂ ਜ਼ਿਲਾ ਟੀਕਾਕਰਨ ਡਾਕਟਰ ਵਰਿੰਦਰ ਪਾਲ ਕੌਰ ਦੀ ਅਗਵਾਈ ਹੇਠ ਜਿਲ੍ਹੇ ਦੇ ਵਿੱਚ ਪੈਂਟਾਵਲੈਂਟ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਵਿਸ਼ੇਸ਼ ਪੈਂਟਾਵੈਲਟ ਟੀਕਾਕਰਨ ਸੈਸ਼ਨ ਲਗਾ ਕੇ ਕੀਤੀ। ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪੈਂਟਾਵੈਲੇੰਟ ਟੀਕਾਕਰਨ ਸਬੰਧੀ ਇਹ ਵਿਸ਼ੇਸ਼ ਮੁਹਿੰਮ 23 ਦਸੰਬਰ ਤੋਂ 31 ਦਸੰਬਰ 2024 ਤੱਕ ਚਲਾਈ ਜਾਵੇਗੀ। ਉਹਨਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਵੱਖ ਵੱਖ ਬਲਾਕਾਂ ਚ ਤਾਇਨਾਤ ਮਲਟੀਪਰਪਜ ਹੈਲਥ ਵਰਕਰ (ਫੀਮੇਲ) ਵੱਲੋਂ ਆਪਣੇ ਆਪਣੇ ਸਬ ਸੈਂਟਰਾਂ ਅਧੀਨ ਆਉਂਦੇ ਪਿੰਡਾਂ ਦੇ ਵਿੱਚ ਵਿਸ਼ੇਸ਼ ਟੀਕਾ ਕਰਨਾ ਸੈਸ਼ਨ ਲਗਾ ਕੇ ਯੋਗ ਬੱਚਿਆਂ ਨੂੰ ਪੈਂਟਾਵਲੈਂਟ ਟੀਕਾ ਲਗਾਇਆ ਜਾਵੇਗਾ, ਉਹਨਾਂ ਮਾਸ ਮੀਡੀਆ ਵਿੰਗ ਨੂੰ ਹਦਾਇਤ ਜਾਰੀ ਕਰਦਿਆਂ ਇਸ ਵਿਸ਼ੇਸ਼ ਟੀਕਾਕਰਨ ਮੁਹਿੰਮ ਬਾਰੇ ਵੱਧ ਤੋਂ ਵੱਧ ਪ੍ਰਚਾਰ ਪ੍ਰਸਾਰ ਕਰਨ ਲਈ ਕਿਹਾ ਤਾਂ ਜੋ ਇਸ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਇਆ ਜਾ ਸਕੇ। ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਵਿਸ਼ੇਸ਼ ਪੈਂਟਾਵੈਲੈਂਟ ਟੀਕਾਕਰਨ ਮੁਹਿੰਮ ਚਲਾਉਣ ਦਾ ਮੁੱਖ ਮੰਤਵ ਉਹਨਾਂ ਸਾਰੇ ਬੱਚਿਆਂ ਨੂੰ ਪੈਂਟਾ ਵਲੈਂਟ ਟੀਕਾ ਲਗਵਾਉਣਾ ਹੈ ਜੋ ਇਸ ਟੀਕੇ ਤੋਂ ਫਿਲਹਾਲ ਵਾਂਝੇ ਹਨ। ਉਹਨਾਂ ਕਿਹਾ ਕਿ ਸੰਬੰਧਤ ਸਿਹਤ ਕਰਮੀਆਂ ਵੱਲੋਂ ਆਪਣੇ ਆਪਣੇ ਪਿੰਡਾਂ ਦੇ ਵਿੱਚ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਬੱਚਾ ਪੈਂਟਾਵਲੈਂਟ ਟੀਕੇ ਤੋਂ ਵਾਂਝਾ ਨਾ ਰਹੇ।ਉਨਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਹਾਈ ਰਿਸਕ ਅਬਾਦੀ ਵਾਲੇ ਖੇਤਰਾਂ ਜਿਵੇਂ ਇੱਟਾਂ ਦੇ ਭੱਠਿਆਂ ਝੁੱਗੀਆਂ ਗੁੱਜਰਾਂ ਦੇ ਡੇਰਿਆਂ ਉੱਤੇ ਜਾ ਕੇ ਵੀ ਸਿਹਤ ਕਰਮੀ ਇਸ ਮੁਹਿੰਮ ਤਹਿਤ ਲਾਭਪਾਤਰੀ ਬੱਚਿਆਂ ਨੋ ਪੈਂਟਾਵਲੈਂਟ ਟੀਕੇ ਲਗਾਉਣ। ਡਾਕਟਰ ਵਰਿੰਦਰ ਪਾਲ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਹਫਤੇ ਦੇ ਹਰ ਬੁੱਧਵਾਰ ਅਤੇ ਸ਼ਨੀਵਾਰ ਨੂੰ ਲਾਭਪਾਤਰੀ ਬੱਚਿਆਂ ਤੇ ਗਰਭਵਤੀ ਮਹਿਲਾਵਾਂ ਦਾ ਟੀਕਾਕਰਨ ਵਿਭਾਗ ਵੱਲੋਂ ਕੀਤਾ ਜਾਂਦਾ ਹੈ ਤਾਂ ਜੋ ਲਾਭਪਾਤਰੀਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਇਸ ਮੌਕੇ ਕਾਰਜਕਾਰੀ ਜ਼ਿਲਾ ਪਰਿਵਾਰ ਭਲਾਈ ਅਫ਼ਸਰ ਡਾ. ਜਤਿੰਦਰ ਸਿੰਘ ਗਿੱਲ, ਸਹਾਇਕ ਸਿਵਲ ਸਰਜਨ ਡਾ. ਮੀਨਾਕਸ਼ੀ, ਜ਼ਿਲਾ ਸਿਹਤ ਅਫਸਰ ਡਾ. ਸੁਖਬੀਰ ਕੌਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਸਰਬਜੀਤ ਸਿੰਘ, ਜ਼ਿਲਾ ਮਾਸ ਮੀਡਿਆ ਅਫ਼ਸਰ ਸ਼੍ਰੀ ਸੁਖਵੰਤ ਸਿੰਘ ਸਿੱਧੂ, ਬਲਾਕ ਐਜੂਕੇਟਰ ਨਵੀਨ ਕਾਲੀਆ, ਐਲ ਐਚ ਵੀ ਜਸਬੀਰ ਕੌਰ, ਰੁਪਿੰਦਰ ਕੌਰ ਏ ਐਨ ਐਮ ਪਰਦੀਪ ਕੌਰ ਆਦਿ ਮੌਜੂਦ ਰਹੇ।