ਅੰਮ੍ਰਿਤਸਰ, 1 ਜੁਲਾਈ : ਅੱਜ ਪੰਜਾਬ ਦੇ ਨਵੇਂ ਬਣੇ ਮੁੱਖ ਸਕੱਤਰ ਅਨੁਰਾਗ ਵਰਮਾ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਸ਼੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਤੋਂ ਬਾਅਦ ਉਹਨਾਂ ਨੇ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਣ ਕੀਤਾ। ਜਿਸ ਤੋਂ ਬਾਅਦ ਇਨਫ਼ਰਮੇਸ਼ਨ ਦਫ਼ਤਰ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਐਸ ਜੀ ਪੀ ਸੀ ਦੇ ਅਧਿਕਾਰੀਆਂ ਵੱਲੋਂ ਨਵੇਂ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਸਨਮਾਨਤ ਵੀ ਕੀਤਾ ਗਿਆ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਲਈ ਨਵੇ ਸਕੱਤਰ ਦੀ ਜ਼ਿੰਮੇਵਾਰੀ ਮਿਲਣ ਤੇ ਉਹ ਆਪਣੇ ਪਰਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਹਾਂ ਓਹਨਾ ਕਿਹਾ ਕਿ ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੈਨੂੰ ਆਪਣੇ ਰਾਜ ਦੇ ਲੋਕਾਂ ਦੀ ਸੇਵਾ ਕਰਨ ਦੇ ਕਾਬਲ ਸਮਝਿਆ ਹੈ। ਓਹਨਾ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਬਿਲਕੁਲ ਸਪਸ਼ਟ ਹੈ ਹਰ ਇੱਕ ਧਰਮ ਦੇ ਵਿਅਕਤੀ ਨੂੰ ਤੇ ਹਰ ਇਕ ਵਿਅਕਤੀ ਨੂੰ ਨਾਂ ਨਜ਼ਰ ਨਾਲ ਦੇਖਦੇ ਹਨ ਤੇ ਦਿਨ ਰਾਤ ਉਹਨਾਂ ਦੇ ਲਈ ਕੰਮ ਕਰਦੇ ਹਨ ਤੇ ਮੇਰੀ ਕੋਸ਼ਿਸ਼ ਰਹੇਗੀ ਕਿ ਮੈਂ ਤੇ ਮੇਰੇ ਅਫ਼ਸਰਾਂ ਦੀ ਟੀਮ ਦਿਨ ਰਾਤ ਆਪਣੇ ਰਾਜ ਦੇ ਲੋਕਾਂ ਦੀ ਸੇਵਾ ਕਰੀਏ ਅਤੇ ਪੰਜਾਬ ਸਰਕਾਰ ਤੋਂ ਉਮੀਦਾਂ ਹਨ ਉਨ੍ਹਾਂ ਨੂੰ ਯਕੀਨੀ ਬਣਾਇਆ ਜਾ ਸਕੇ।