- ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਮਸਾਣੀਆਂ ਵਿਖੇ ਸਲਾਨਾ ਕਲੱਡੀ ਕੱਪ ਵਿੱਚ ਖਿਡਾਰੀਆਂ ਨੂੰ ਇਨਾਮ ਵੰਡੇ
ਬਟਾਲਾ, 1 ਸਤੰਬਰ : ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ ਯਤਨ ਕੀਤੇ ਗਏ ਹਨ ਅਤੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸ. ਅਮਨਸ਼ੇਰ ਸਿੰਘ ਕਲਸੀ , ਹਲਕਾ ਵਿਧਾਇਕ ਬਟਾਲਾ ਨੇ ਪਿੰਡ ਮਸਾਣੀਆਂ ਵਿਖੇ ਅਮਰ ਸ਼ਹੀਦ ਗੁਰਬਾਜ ਸਿੰਘ ਯੂਥ ਕਲੱਬ ਵੱਲੋਂ ਸਲਾਨਾ ਕਲੱਡੀ ਕੱਪ ਵਿੱਚ ਸ਼ਿਰਕਤ ਕਰਕੇ ਜੇਤੂ ਖਿਡਾਰੀਆਂ ਦੀ ਹੋਸਲਾ ਅਫ਼ਜਾਈ ਦੌਰਾਨ ਕੀਤਾ। ਇਸ ਮੌਕੇ ਖਿਡਾਰੀਆਂ ਵਲੋਂ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਵਿਸ਼ੇਸ ਉਪਰਾਲੇ ਕੀਤਾ ਜਾ ਰਹੇ ਹਨ ਅਤੇ ਖੇਡਾਂ ਨੂੰ ਪ੍ਰਫੁੱਲਤ ਕਰਨ ਦੇ ਮੰਤਵ ਨਾਲ ਹੀ ‘ ਖੇਡਾਂ ਵਤਨ ਪੰਜਾਬ ਦੀਆਂ’ -ਸ਼ੀਜਨ 2 ਕਰਵਾਈਆਂ ਜਾ ਰਹੀਆਂ ਹਨ, ਜਿਸ ਵਿੱਚ ਖਿਡਾਰੀ ਪੂਰੇ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੋਜਵਾਨਾਂ ਨੂੰ ਖੇਡਾਂ ਦਾ ਮਾਹੋਲ ਪ੍ਰਦਾਨ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਹ ਸਮਾਜਿਕ ਬੁਰਾਈਆਂ ਵੱਲ ਨਾ ਜਾਣ। ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੀ ਗੱਲ ਕਰਦਿਆਂ ਵਿਧਾਇਕ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖੇਡ ਨੀਤੀ ਲਾਗੂ ਕੀਤੀ ਗਈ ਹੈ ਅਤੇ ਬਲਬੀਰ ਸਿੰਘ ਸੀਨੀਅਰ ਵਜ਼ੀਫਾ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਕੌਮੀ ਪੱਧਰ ਉਤੇ ਪੁਜੀਸ਼ਨਾਂ ਹਾਸਲ ਕਰਨ ਵਾਲਿਆਂ ਨੂੰ 08 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣੇ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਅਜਿਹੇ ਯਤਨਾ ਨਾਲ ਪੰਜਾਬ ਖੇਡਾਂ ਦੇ ਖੇਤਰ ਵਿੱਚ ਇੱਕ ਵਾਰ ਫਿਰ ਮੋਹਰੀ ਬਣੇਗਾ। ਉਨ੍ਹਾਂ ਦੱਸਿਆ ਹਲਕੇ ਅੰਦਰ ਖੇਡਾਂ ਨੂੰ ਪਰਫੁੱਲਤ ਕਰਨ ਲਈ 10 ਖੇਡ ਸਟੇਡੀਅਮ ਉਸਾਰੇ ਜਾਣਗੇ ਤਾਂ ਜੋ ਨੋਜਵਾਨ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ। ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ, ਚੇਅਰਮੈਨ ਗੁਰਮੀਤ ਸਿੰਘ, ਹਰਬੀਰ ਸਿੰਘ ਆਮ ਆਦਮੀ ਪਾਰਟੀ ਆਗੂ, ਹਰਸਿਮਰਨ ਪਟਵਾਰੀ, ਸਰਬਜੀਤ ਸਿੰਘ (ਟਾਹਣੀ), ਡਾਕਟਰ ਅਮਿਤ ਵਰਮਾ, ਸਰਪੰਚ ਗੁਰਵਿੰਦਰ ਸਿੰਘ ਦਵਿੰਦਰ ਸਿੰਘ, ਅਮਰਬੀਰ ਸਿੰਘ ਕਾਹਲੌ, ਲੱਡੂ ਕਾਹਲੌ, ਪਰਮਜੀਤ ਸਿੰਘ ਬਾਜਵਾ, ਸੰਨੀ ਮਸਾਣੀਆਂ, ਹੋਬੀ ਨਾਗਰਾ, ਮੰਨੂ ਬਾਜਵਾ, ਬਾਬਾ ਜੁਨਾ ਮਸੀਹ,ਪਾਸਟਰ ਬਬ੍ਰੇਜ, ਗਗਨ ਬਟਾਲਾ, ਮਲਕੀਤ ਸਿੰਘ, ਮਾਣਿਕ ਮਹਿਤਾ, ਨਿੱਕੂ ਹੰਸਪਾਲ ਮੋਜੂਦ ਸਨ।