ਗੁਰਦਾਸਪੁਰ, 14 ਅਕਤੂਬਰ 2024 : ਐਸ.ਐਸ.ਪੀ ਗੁਰਦਾਸਪੁਰ ਦੇ ਦਿਸ਼ਾ- ਨਿਰਦੇਸ਼ਾ ਹੇਠ ਟੈਫ੍ਰਿਕ ਪੁਲਿਸ ਐਜੂਕੇਸ਼ਨ ਸੈਲ ਵੱਲੋਂ ਹਰਦੋਛੰਨੀਆ ਬਾਈਪਾਸ ਚੌਂਕ ਵਿਖੇ ਸੈਮੀਨਾਰ ਲਗਾਇਆ ਗਿਆ। ਜਿਸ ਵਿੱਚ ਟੂ-ਵੀਲਰ ਚਾਲਕਾਂ ਤੇ ਆਮ ਪਬਲਿਕ ਨੂੰ ਸ਼ਾਮਲ ਕਰਕੇ ਟੈਫ੍ਰਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵੱਲੋਂ ਲੋਕਾਂ ਨੂੰ ਹੈਲਮਟ ਤੇ ਸੀਟ ਬੈਲਟ ਦੀ ਅਹਿਮੀਅਤ ਬਾਰੇ ਜਾਗਰੂਕ ਕੀਤਾ ਅਤੇ ਡਰਾਈਵਿੰਗ ਲਾਇਸੈਂਸ ਦੀ ਅਹਿਮੀਅਤ ਬਾਰੇ ਦੱਸਿਆ ਗਿਆ। ਇਸ ਮੌਕੇ ਟ੍ਰੈਫਿਕ ਇੰਚਾਰਜ ਏ.ਐੱਸ.ਆਈ. ਜਸਵਿੰਦਰ ਸਿੰਘ ਨੇ ਅਣਪਛਾਤੇ ਵਹੀਕਲਜ਼ ਦੁਆਰਾ ਐਕਸੀਡੈਂਟ ਹੋਣ ਤੇ ਐਕਸੀਡੈਂਟ ਪੀੜਤ ਨੂੰ ਮਿਲਣ ਵਾਲੇ ਮੁਆਵਜ਼ਾ ਬਾਰੇ ਜਾਗਰੂਕ ਕੀਤਾ ਅਤੇ ਵਾਤਾਵਰਨ ਦੀ ਸੰਭਾਲ ਬਾਰੇ ਦੱਸਿਆ ਗਿਆ। ਐਕਸੀਡੈਂਟ ਪੀੜਤ ਦੀ ਮਦਦ ਕਰਨ ਤੇ ਫ਼ਰਿਸ਼ਤੇ ਸਕੀਮ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ । ਟੈਫ੍ਰਿਕ ਚਲਾਨ ਤੇ ਜੁਰਮਾਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ‘ਤੇ ਕਿਹਾ ਕਿ ਜੇਕਰ ਅਸੀਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਦੇ ਹਾਂ ਤਾਂ ਐਕਸੀਡੈਂਟਾ ਤੋਂ ਬਚਿਆ ਜਾ ਸਕਦਾ ਹੈ। ਇਸ ਮੌਕੇ ਏ.ਐਸ.ਆਈ ਅਮਨਦੀਪ ਸਿੰਘ,ਅਸ਼ਵਨੀ ਕੁਮਾਰ, ਰਾਜ ਕੁਮਾਰ, ਵਿਸ਼ਵਾ ਨਾਥ, ਗੁਰਪ੍ਰੀਤ ਸਿੰਘ, ਆਦਿ ਨੇ ਹਿੱਸਾ ਲਿਆ।