
ਤਰਨ ਤਾਰਨ, 09 ਦਸੰਬਰ 2024 : ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲੇ ਦੇ ਕਾਰਜਕਾਰੀ ਸਿਵਲ ਸਰਜਨ ਕਮ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਵੱਲੋਂ ਸੋਮਵਾਰ ਨੂੰ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਦੌਰਾਨ ਵੱਖ ਵੱਖ ਬਲਾਕਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਉਹਨਾਂ ਦੱਸਿਆ ਕਿ ਹੁਣ ਤੱਕ ਪਲਸ ਪੋਲੀਓ ਮੁਹਿੰਮ ਦੌਰਾਨ ਸਿਹਤ ਕਰਮੀਆਂ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੇ ਵਿੱਚ 0 ਤੋਂ 5 ਸਾਲਾਂ ਦੇ 125391 ਬੱਚਿਆਂ ਨੂੰ ਪੋਲੀਓ ਰੋਕੂ ਹੁੰਦਾ ਪਿਲਾਈਆਂ ਗਈਆਂ। ਜਿਲਾ ਟੀਕਾਕਰਨ ਡਾਕਟਰ ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਉਹਨਾਂ ਵੱਲੋਂ ਬਲਾਕ ਝਬਾਲ ਅਤੇ ਤਰਨ ਤਰਨ ਸ਼ਹਿਰੀ ਖੇਤਰ ਦੇ ਵਿੱਚ ਚੱਲ ਰਹੀ ਮੁਹਿੰਮ ਦਾ ਨਿਰੀਖਣ ਕੀਤਾ ਗਿਆ। ਉਹਨਾਂ ਦੱਸਿਆ ਕਿ ਮੁਹਿੰਮ ਦੇ ਦੂਜੇ ਦਿਨ ਸਿਹਤ ਕਰਮੀਆਂ ਵੱਲੋਂ ਘਰ ਘਰ ਜਾ ਕੇ 0 ਤੋਂ 5 ਸਾਲਾਂ ਦੇ ਬੱਚਿਆਂ ਨੂੰ ਪੋਲੀਓ ਰਕੂ ਬੂੰਦਾਂ ਪਿਲਾਈਆਂ ਗਈਆਂ। ਉਹਨਾਂ ਕਿਹਾ ਕਿ ਘਰ ਘਰ ਬੂੰਦਾਂ ਪਿਲਾਉਣ ਦੇ ਨਾਲ ਨਾਲ ਸਿਹਤ ਕਰਮੀਆਂ ਵੱਲੋਂ ਹਾਈ ਰਿਸਕ ਆਬਾਦੀ ਵਾਲੇ ਖੇਤਰਾਂ ਜਿਵੇਂ ਇੱਟਾਂ ਦੇ ਭੱਠਿਆਂ, ਝੁਗੀਆਂ, ਗੁਜਰਾਂ ਦੇ ਡੇਰਿਆਂ ਤੇ ਜਾ ਕੇ ਇਹ ਬੂੰਦਾਂ ਪਿਲਾਈਆਂ ਗਈਆਂ। ਉਹਨਾਂ ਦੱਸਿਆ ਸਿਹਤ ਕਰਮੀਆਂ ਵੱਲੋਂ ਘਰ ਘਰ ਜਾ ਕੇ ਬੱਚਿਆਂ ਨੂੰ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ ਸਿਹਤ ਕਰਮੀਆਂ ਵੱਲੋਂ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਵੀ ਬੱਚਾ ਉਹਦਾ ਪੀਣ ਤੋਂ ਵਾਂਝਾ ਨਾ ਰਹੇ। ਡਾਕਟਰ ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਦਫਤਰ ਸਿਵਲ ਸਰਜਨ ਵੱਲੋਂ ਪ੍ਰੋਗਰਾਮ ਅਫਸਰਾਂ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ ਜਿਨਾਂ ਵੱਲੋਂ ਵੱਖ-ਵੱਖ ਬਲਾਕਾਂ ਦਾ ਦੌਰਾ ਕਰਕੇ ਮੁਹਿੰਮ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਉਹਨਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਯੋਗ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਜਰੂਰ ਫੈਲਾਉਣ।