
- ਆਂਗਣਵਾੜੀ ਸੈਂਟਰਾਂ ਨੂੰ ਲਰਨਿੰਗ ਸੈਂਟਰਾਂ ਵਜੋਂ ਵਿਕਸਤ ਕੀਤਾ ਜਾਵੇਗਾ- ਰਸ਼ਪਾਲ ਕੌਰ ਸੀਡੀ.ਪੀ.ਓ
ਫ਼ਤਿਹਗੜ੍ਹ ਚੂੜੀਆਂ, 28 ਮਾਰਚ 2025 : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜਸਮੀਤ ਕੌਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰਸ਼ਪਾਲ ਕੌਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਫ਼ਤਿਹਗੜ੍ਹ ਚੂੜੀਆਂ ਦੀ ਦੇਖ-ਰੇਖ ਹੇਠ ਸਰਕਲ ਅਲੀਵਾਲ ਦੇ ਕੰਮਿਊਨਟੀ ਹਾਲ ਵਿਖੇ ‘ਪੋਸ਼ਣ ਵੀ ਪੜ੍ਹਾਈ ਵੀ’ ਸਕੀਮ ਤਹਿਤ ਬਲਾਕ ਫ਼ਤਿਹਗੜ੍ਹ ਚੂੜੀਆਂ ਦੀਆਂ ਆਂਗਣਵਾੜੀ ਵਰਕਰਾਂ ਲਈ ਤਿੰਨ ਰੋਜ਼ਾ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ, ਜਿਸ ਸਬੰਧੀ ਰਸ਼ਪਾਲ ਕੌਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਰਾਸ਼ਟਰੀ ਸਿੱਖਿਆ ਨੀਤੀ 2020 ਤਹਿਤ ਇਹ ਟੀਚਾ ਨਿਸ਼ਚਿਤ ਕੀਤਾ ਗਿਆ ਹੈ ਕਿ ਸਾਲ 2030 ਤੱਕ 0 ਤੋਂ 6 ਸਾਲ ਦੇ ਬੱਚਿਆ ਨੂੰ ਗੁਣਵੱਤਾ ਭਰਪੂਰ ਅਰਲੀ ਚਾਇਲਡਹੁੱਡ ਐਂਡ ਐਜੂਕੇਸ਼ਨ ਪ੍ਰਦਾਨ ਕਰਵਾਈ ਜਾਵੇਗੀ ਅਤੇ ਇਸ ਲਈ ਆਂਗਣਵਾੜੀ ਸੈਂਟਰਾਂ ਨੂੰ ਲਰਨਿੰਗ ਸੈਂਟਰਾਂ ਵਜੋਂ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਨੂੰ ਮੁੱਖ ਰੱਖਦੇ ਹੋਏ ਸਕਸ਼ਮ ਆਂਗਣਵਾੜੀ ਸੈਂਟਰ ਅਤੇ ਪੋਸ਼ਣ 2.0 ਸਕੀਮ ਤਹਿਤ ਆਂਗਣਵਾੜੀ ਵਰਕਰਾਂ ਦੇ ਹੁਨਰ ਨਿਖਾਰ ਜਿਵੇਂ ਕਿ ਬੱਚਿਆਂ ਦੀ ਚੰਗੀ ਸਿਹਤ, ਚੰਗਾ ਪੋਸ਼ਣ, ਬੱਚਿਆਂ ਦੀ ਸੁਰੱਖਿਆ, ਗੁਣਵੱਤਾ ਭਰਪੂਰ ਅਰਲੀ ਚਾਇਲਡਹੁੱਡ ਅਤੇ ਐਜੂਕੇਸ਼ਨ, ਸਰਵਪੱਖੀ ਵਿਕਾਸ ਅਤੇ ਦਿਵਿਆਂਗ ਬੱਚਿਆਂ ਦੇ ਵਿਕਾਸ ਤੇ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਸਬੰਧੀ ਟ੍ਰੇਨਿੰਗ ਦਿੱਤੀ ਗਈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪ੍ਰੋਗਰਾਮ 2 ਬੈਚ ਵਿੱਚ ਕੀਤਾ ਗਿਆ, ਜਿਸ ਵਿੱਚ ਕੁੱਲ 199 ਆਂਗਣਵਾੜੀ ਵਰਕਰਾਂ ਨੂੰ ਟ੍ਰੇਨਿੰਗ ਪ੍ਰਦਾਨ ਕੀਤੀ ਗਈ। ਟ੍ਰੇਨਿੰਗ ਦੌਰਾਨ ਮੈਡੀਕਲ ਟੀਮ ਦੇ ਮੈਂਬਰ ਡਾ ਰਵਿੰਦਰ ਸਿੰਘ ਨੇ ਵੀ ਆਂਗਣਵਾੜੀ ਵਰਕਰਾਂ ਨੂੰ ਕੁਪੋਸ਼ਿਤ ਬੱਚਿਆਂ ਅਤੇ ਅਨੀਮੀਆ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਨ੍ਹਾਂ ਵੱਲੋਂ ਆਪਣੇ 0 ਤੋਂ 6 ਸਾਲ ਦੇ ਬੱਚਿਆਂ ਨੂੰ ਆਂਗਨਵਾੜੀ ਸੈਂਟਰ ਵਿੱਚ ਦਾਖ਼ਲ ਕਰਵਾ ਕੇ ਸਕਸ਼ਮ ਆਂਗਣਵਾੜੀ ਸੈਂਟਰ ਅਤੇ ਪੋਸ਼ਣ 2.0 ਸਕੀਮ ਦਾ ਵੱਧ ਤੋ ਵੱਧ ਲਾਭ ਉਠਾਉਣਾ ਚਾਹੀਦਾ ਹੈ। ਇਸ ਟ੍ਰੇਨਿੰਗ ਵਿੱਚ ਰਜਿੰਦਰ ਸਿੰਘ ਬਲਾਕ ਕੋਆਰਡੀਨੇਟਰ, ਡਾ. ਰਵਿੰਦਰ ਸਿੰਘ ਸੀ.ਐਚ.ਸੀ ਅਲੀਵਾਲ, ਗਗਨਦੀਪ ਕੌਰ ਸੁਪਰਵਾਈਜ਼ਰ, ਕੁਲਜੀਤ ਕੌਰ, ਸੁਪਰਵਾਈਜ਼ਰ, ਮਨਪ੍ਰੀਤ ਕੌਰ ਸੁਪਰਵਾਈਜ਼ਰ ਨੇ ਭਾਗ ਲਿਆ ।