- ਗੀਤਾ ਭਵਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਲੱਗਾ ਜਾਗਰੂਕਤਾ ਕੈਂਪ
ਗੁਰਦਾਸਪੁਰ, 8 ਅਕਤੂਬਰ 2024 : ਅੱਜ ਟੈਫ੍ਰਿਕ ਪੁਲਿਸ ਐਜੂਕੇਸ਼ਨ ਸੈਲ ਵੱਲੋਂ ਟਰੈਫਿਕ ਜਾਗਰੂਕਤਾ ਸੈਮੀਨਾਰ ਗੀਤਾ ਭਵਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਗਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਤੇ ਸਟਾਫ ਨੂੰ ਸ਼ਾਮਲ ਕਰਕੇ ਟੈਫ੍ਰਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ। ਇੰਚਾਰਜ ਟੈ੍ਫਿਕ ਐਜੂਕੇਸ਼ਨ ਸੈਲ ਏ.ਐਸ.ਆਈ. ਜਸਵਿੰਦਰ ਸਿੰਘ ਏ.ਐਸ.ਆਈ. ਸੰਜੀਵ ਕੁਮਾਰ ਨੇ ਟੈ੍ਫਿਕ ਚਲਾਨਾ ਤੇ ਜੁਰਮਾਨਾ ਬਾਰੇ ਦੱਸਿਆ। ਡਰਾਈਵਿੰਗ ਲਾਇਸੈਂਸ ਦੀ ਅਹਿਮੀਅਤ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ। 16 ਤੋਂ 18ਸਾਲ ਤੱਕ ਬੱਚਿਆਂ ਦੇ ਬਣਨ ਵਾਲੇ ਡਰਾਈਵਿੰਗ ਲਾਇਸੰਸ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਐਕਸੀਡੈਂਟਾ ਤੋਂ ਬਚਣ ਲਈ ਹਮੇਸ਼ਾ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਆਵਾਜ਼ ਪਰਦੂਸ਼ਣ ਬਾਰੇ ਜਾਗਰੂਕ ਕੀਤਾ ਗਿਆ ਤੇ ਐਕਸੀਡੈਂਟ ਪੀੜਤ ਦੀ ਮਦਦ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਹੈਲਪ ਲਾਈਨ ਨੰਬਰ 112,1033,1930 ਬਾਰੇ ਜਾਗਰੂਕ ਕੀਤਾ ਗਿਆ। ਸੈਮੀਨਾਰ ਵਿੱਚ ਪ੍ਰਿੰਸੀਪਲ ਸੀਮਾ ਵਾਸੂਦੇਵ ਤੇ ਸਮੂਹ ਸਟਾਫ ਨੇ ਹਿੱਸਾ ਲਿਆ।