- ਕਿਸਾਨਾਂ ਨੇ ਪੰਜਾਬ ਦੇ ਗਾਇਕਾਂ, ਰਾਗੀ ਜਥਿਆਂ, ਦੁਕਾਨਦਾਰਾਂ ਅਤੇ ਟਰਾਂਸਪੋਰਟਰਾਂ ਨੂੰ ਸਾਥ ਦੇਣ ਦੀ ਕੀਤੀ ਅਪੀਲ
ਅੰਮ੍ਰਿਤਸਰ,17 ਦਸੰਬਰ 2024 : ਅੱਜ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਵੱਲੋਂ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ ਅਤੇ ਇਸ ਦੌਰਾਨ ਉਹਨਾਂ ਨੇ ਕਿਹਾ ਕਿ ਅਸੀਂ ਪਿਛਲੇ 309 ਦਿਨਾਂ ਤੋਂ ਸੰਘਰਸ਼ ਲੜ ਰਹੇ ਹਾਂ ਅਤੇ ਜਗਜੀਤ ਸਿੰਘ ਡਲੇਵਾਲ ਵੀ ਮਰਨ ਵਰਤ ਤੇ ਬੈਠੇ ਹੋਏ ਹਨ। ਸੱਤਾਧਾਰੀ ਅਤੇ ਵਿਰੋਧੀ ਧਿਰ ਪਾਰਟੀਆਂ ਵੀ ਇਸ ਦਾ ਮੁੱਦਾ ਨਹੀਂ ਚੁੱਕ ਰਹੀਆਂ ਤੇ ਜਗਜੀਤ ਸਿੰਘ ਡੱਲੇਵਾਲ ਦੀ ਚਿੰਤਾ ਕਿਸੇ ਨੂੰ ਨਹੀਂ ਹੈ ਅਸੀਂ ਪੰਜਾਬ ਦੇ ਗਾਇਕਾਂ ਨੂੰ ਸਿੱਖ ਧਰਮ ਦੇ ਰਾਗੀ ਢਾਡੀ ਕਮਿਸ਼ਨਰ ਨੂੰ ਅਪੀਲ ਕਰਦੇ ਹਾਂ ਕਿ ਸਭ ਇੱਕ ਪਲੇਟਫਾਰਮ ਤੇ ਆ ਕੇ ਕਿਸਾਨੀ ਅੰਦੋਲਨ ਮਦਦ ਕਰਨ ਉਹਨਾਂ ਕਿਹਾ ਕਿ 18 ਦਸੰਬਰ ਨੂੰ ਅੰਮ੍ਰਿਤਸਰ 'ਚ 9 ਥਾਵਾਂ ਤੇ ਅਤੇ ਪੂਰੇ ਪੰਜਾਬ ਚ ਵੱਖ ਵੱਖ ਥਾਵਾਂ ਤੇ ਕਿਸਾਨ ਜਥੇਬੰਦੀਆਂ ਵੱਲੋਂ ਰੇਲਾਂ ਰੋਕ ਕੇ ਤਿੰਨ ਘੰਟੇ ਤੱਕ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਕਿਹਾ ਕਿ ਅੰਮ੍ਰਿਤਸਰ ਦੇ ਦੇਵੀਦਾਸਪੁਰਾ, ਬਿਆਸ, ਜੰਮੂ ਰੇਲਵੇ ਲਾਈਨ, ਡੇਰਾ ਬਾਬਾ ਨਾਨਕ ਰੇਲਵੇ ਲਾਈਨ, ਸਭ ਥਾਂ ਤੇ ਰੇਲਾਂ ਰੋਕ ਕੇ ਪ੍ਰਦਰਸ਼ਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਵਕੀਲਾਂ ਦੁਕਾਨਦਾਰਾਂ ਟਰਾਂਸਪੋਰਟਾਂ ਨੂੰ ਵੀ ਅਸੀਂ ਅਪੀਲ ਕਰਦੇ ਹਾਂ ਕਿ ਉਹ ਸਾਡੇ ਨਾਲ ਰੇਲਵੇ ਟਰੈਕਟਰਾਂ ਤੇ ਆ ਕੇ ਬੈਠਣ ਅਤੇ ਇਸ ਸੰਘਰਸ਼ ਦਾ ਸਾਥ ਦੇਣ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਜੋ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਕਿਸਾਨਾਂ ਨੂੰ ਕਿਸੇ ਟਾਈਮ ਤਾਲੀਬਾਨ ਕਹਿੰਦਾ ਸੀ ਅਤੇ ਹੁਣ ਖੁਦ ਕਿਸਾਨਾਂ ਦੀ ਮਦਦ ਕਰਨ ਲਈ ਕਹਿ ਰਿਹਾ ਉਹਨਾਂ ਕਿਹਾ ਕਿ ਰਵਨੀਤ ਬਿੱਟੂ ਖੁਦ ਆਪਣੀ ਗੱਲ ਤੇ ਕਾਇਮ ਨਹੀਂ ਰਹਿੰਦੇ ਕਿਹਾ ਕਿ ਪੰਜਾਬੀ ਗਾਇਕਾਂ ਨੇ ਸਾਡੇ ਨਾਲ ਨਰਾਜ਼ਗੀ ਜ਼ਹਿਰ ਕੀਤੀ ਸੀ ਕਿ ਜਦੋਂ ਈਡੀ ਤੇ ਐਨਆਈਏ ਦੀਆਂ ਰੇਡਾਂ ਗਾਇਕਾਂ ਦੇ ਉੱਪਰ ਪਈਆਂ ਤੇ ਉਦੋਂ ਕਿਸਾਨਾਂ ਨੇ ਉਹਨਾਂ ਦਾ ਸਾਥ ਨਹੀਂ ਦਿੱਤਾ ਉਹਨਾਂ ਕਿਹਾ ਕਿ ਅਸੀਂ ਪੰਜਾਬ ਦੇ ਕਲਾਕਾਰਾਂ ਨੂੰ ਜਾਨੇ ਹਾਂ ਕਿ ਕਿਸਾਨ ਹਰ ਵੇਲੇ ਤੁਹਾਡੇ ਨਾਲ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਅਗਰ ਕਿਸਾਨਾ ਦੀ ਜਰੂਰਤ ਪੈਂਦੀ ਹੈ ਤਾਂ ਕਿਸਾਨ ਵੀ ਉਹਨਾਂ ਦੇ ਨਾਲ ਖੜੇ ਹਨ ਉਹਨਾਂ ਕਿਹਾ ਕਿ ਅਸੀਂ ਪੰਜਾਬ ਦੇ ਹਰ ਬਸਿੰਦੇ ਨੂੰ ਅਪੀਲ ਕਰਦੇ ਹਾਂ ਕਿ ਕੱਲ ਦਾ ਤਿੰਨ ਘੰਟੇ ਦਾ ਪ੍ਰਦਰਸ਼ਨ ਕਾਮਯਾਬ ਕਰੋ ਤਾਂ ਜੋ ਕਿ ਕੇਂਦਰ ਸਰਕਾਰ ਤੱਕ ਆਵਾਜ਼ ਪਹੁੰਚਾਈ ਜਾ ਸਕੇ ਅਤੇ ਰੇਲਵੇ ਸਟੇਸ਼ਨਾਂ ਤੇ ਜੋ ਯਾਤਰੀਆਂ ਨੂੰ ਪਰੇਸ਼ਾਨੀ ਆਵੇਗੀ ਉਹਨਾਂ ਦੇ ਲਈ ਖਾਣ ਪੀਣ ਦਾ ਇੰਤਜ਼ਾਮ ਕਿਸਾਨਾਂ ਵੱਲੋਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜੋ ਤੇ ਕਿਸਾਨ ਮੋਰਚਾ ਵੱਲੋਂ ਐਮਰਜੰਸੀ ਮੀਟਿੰਗ ਸੱਦੀ ਗਈ ਹੈ ਉਸ ਦਾ ਅਸੀਂ ਸਵਾਗਤ ਕਰਦੇ ਹਾਂ।