"ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ 2019 'ਚ ਹੋਈਆਂ ਪ੍ਰਬੰਧਕੀ ਬੇਨਿਯਮੀਆਂ ਦਾ ਸੱਚ ਸੰਗਤ ਸਾਹਮਣੇ ਪਾਰਦਰਸ਼ਤਾ ਨਾਲ ਰੱਖਿਆ ਜਾਵੇਗਾ : ਪ੍ਰਧਾਨ  ਧਾਮੀ

ਅੰਮ੍ਰਿਤਸਰ, 1 ਜੁਲਾਈ : ਕੁਝ ਦਿਨ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਪ੍ਰੈਲ 2019 ਤੋਂ ਦਸੰਬਰ 2022 ਤੱਕ ਸੁੱਕੀਆਂ ਰੋਟੀਆਂ ਦੀ ਖਰੀਦ, ਠੇਕੇ ਅਤੇ ਭੇਟਾ-ਚੌਲ ਆਦਿ ਦਾ ਇਹ ਘਪਲਾ ਸਾਹਮਣੇ ਆਇਆ ਸੀ। ਜਦੋਂ ਜਾਂਚ ਸ਼ੁਰੂ ਹੋਈ ਤਾਂ ਇਹ ਘਪਲਾ 25 ਲੱਖ ਅਤੇ ਫਿਰ 62 ਲੱਖ ਤੱਕ ਪਹੁੰਚ ਗਿਆ। ਹੁਣ ਤਾਜ਼ਾ ਰਿਪੋਰਟਾਂ ਮੁਤਾਬਕ ਇਹ ਘਪਲਾ 1 ਕਰੋੜ ਤੱਕ ਪਹੁੰਚ ਗਿਆ ਹੈ। ਜਿਸ ਦੇ ਬਾਰੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਟਵੀਟ ਕਰਦਿਆਂ ਕਿਹਾ ਕਿ, "ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ 2019 'ਚ ਹੋਈਆਂ ਪ੍ਰਬੰਧਕੀ ਬੇਨਿਯਮੀਆਂ ਦਾ ਸੱਚ ਸੰਗਤ ਸਾਹਮਣੇ ਪਾਰਦਰਸ਼ਤਾ ਨਾਲ ਰੱਖਿਆ ਜਾਵੇਗਾ। ਇਸ ਦੀ ਜਾਂਚ ਜਾਰੀ ਹੈ। ਜੋ ਵੀ ਬੇਨਿਯਮੀਆਂ ਦਾ ਦੋਸ਼ੀ ਪਾਇਆ ਗਿਆ, ਉਸ ਉੱਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਕਿਸੇ ਤਰ੍ਹਾਂ ਦੀ ਅਣਗਿਹਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।,,,,,,,,ਲੰਗਰ 'ਚ ਇਹ ਹੋਈਆਂ ਪ੍ਰਬੰਧਕੀ ਬੇਨਿਯਮੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੀ ਫਲਾਇੰਗ ਵਿਭਾਗ ਦੀ ਟੀਮ ਨੇ ਲੱਭੀਆਂ ਹਨ, ਜਿਸ ਦੀ ਮੁਕੰਮਲ ਜਾਂਚ ਜਾਰੀ ਹੈ।"


ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟਵੀਟ ਕਰਦਿਆਂ ਸ਼੍ਰੋਮਣੀ ਕਮੇਟੀ 'ਤੇ ਕੀਤਾ ਵਿਅੰਗ 
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟਵੀਟ ਕਰਦਿਆਂ ਸ਼੍ਰੋਮਣੀ ਕਮੇਟੀ 'ਤੇ ਵਿਅੰਗ ਕੀਤਾ ਹੈ, ਮਾਨ ਨੇ ਟਵੀਟ ਕਰਦਿਆਂ ਕਿਹਾ ਕਿ, "ਅਗਰ ਮੈਂ ਬੋਲੂੰਗਾਂ ਤੋ ਬੋਲੋਗੇ ਕੇ ਬੋਲਤਾ ਹੈ,,,,,,,,ਕੀ ਬੋਲੀਏ ਆਪਣਾ ਝੁੱਗਾ ਚੱਕੇ ਤੋਂ ਆਪਣਾ ਹੀ ਢਿੱਡ ਨੰਗਾ ਹੁੰਦੈ..ਬਾਕੀ ਪ੍ਰਧਾਨ ਜੀ ਦੱਸਣਗੇ ..ਸੱਚੇ ਦਰਬਾਰ ਦੀ ਜੂਠ ਦਾ ਘਪਲਾ.??" ਫਲਾਇੰਗ ਟੀਮ ਵੱਲੋਂ ਕੀਤੀ ਗਈ ਜਾਂਚ ਵਿੱਚ ਇਸ ਨੁਕਸਾਨ ਲਈ 18 ਦੇ ਕਰੀਬ ਮੈਨੇਜਰ, ਸਟੋਰ ਕੀਪਰ, ਸੁਪਰਵਾਈਜ਼ਰ, ਇੰਸਪੈਕਟਰ ਆਦਿ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਫਲਾਇੰਗ ਵਿਭਾਗ ਨੇ ਦੋ ਸਟੋਰ ਕੀਪਰਾਂ ਤੋਂ ਲੱਖਾਂ ਰੁਪਏ ਦੀ ਵਸੂਲੀ ਕਰਨ ਦੇ ਹੁਕਮ ਦਿੱਤੇ ਹਨ। ਜੇਕਰ ਦੋਵੇਂ ਸਟੋਰਕੀਪਰ ਪੈਸੇ ਜਮ੍ਹਾ ਨਹੀਂ ਕਰਵਾਉਂਦੇ ਤਾਂ ਜਿਨ੍ਹਾਂ ਪ੍ਰਬੰਧਕਾਂ ਦੇ ਦਸਤਖਤ ਪੱਕੇ ਵਾਊਚਰ 'ਤੇ ਹਨ, ਉਨ੍ਹਾਂ ਨੂੰ ਪੈਸੇ ਜਮ੍ਹਾ ਕਰਵਾਉਣੇ ਪੈਣਗੇ। ਇਸ ਘਪਲੇ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਪ੍ਰਬੰਧਕ ਸਮੇਤ 3 ਸੇਵਾਮੁਕਤ ਮੈਨੇਜਰਾਂ ਦੇ ਨਾਂ ਵੀ ਸਾਹਮਣੇ ਆਏ ਹਨ ਪਰ ਉਨ੍ਹਾਂ ਨੇ ਆਪਣੇ ਆਪ ਨੂੰ ਬੇਕਸੂਰ ਦੱਸਦਿਆਂ ਪੈਸੇ ਜਮ੍ਹਾਂ ਕਰਵਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਜਿਸ ਦੇ ਕਹਿਣ ’ਤੇ ਇਹ ਧਾਂਦਲੀ ਹੋਈ ਹੈ, ਉਹ ਹੀ ਇਸ ਨੂੰ ਭਰਨਗੇ।

01