ਗੁਰਦਾਸਪੁਰ, 13 ਮਾਰਚ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਦੱਸਿਆ ਹੈ ਕਿ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਪ੍ਰਾਪਤ ਹੋਏ ਮੀਮੋ ਨੰਬਰ 6/08/2014 ਡੀ1/4816-37 ਮਿਤੀ 1-3-2018 ਅਨੁਸਾਰ ਪੰਜਾਬ ਰਾਜ ਵਿਚ ਵੱਖ-ਵੱਖ ਥਾਵਾਂ ’ਤੇ ਨਕਲੀ ਅਤੇ ਅਨ-ਅਧਿਕਾਰਤ ਸਮੀਨ ਵਿਕਣ ਦੀਆ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਪ੍ਰਕਾਰ ਅਨ-ਅਧਿਕਾਰਤ ਤੋਰ ’ਤੇ ਵੇਚੇ ਜਾਂ ਖ਼ਰੀਦੇ ਜਾ ਰਹੇ ਸਮੀਨ ਦੀ ਵਰਤੋਂ ਕਰਨ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉਚਿੱਤ ਨਹੀਂ ਹੈ, ਕਿਉਂਕਿ ਅਜਿਹਾ ਕਰਨ ਨਾਲ ਰਾਜ ਦੇ ਪਸ਼ੂ ਧੰਨ ਦੀ ਨਸਲ ਖ਼ਰਾਬ ਹੋਣ ਦਾ ਖ਼ਦਸ਼ਾ ਹੈ। ਇਸ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਸੀ.ਆਰ.ਸੀ.ਪੀ. 1973 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿਖੇ ਸੀਮਨ ਦਾ ਅਨ-ਅਧਿਕਾਰਤ ਤੌਰ ’ਤੇ ਭੰਡਾਰ ਕਰਨ, ਟਰਾਂਸਪੋਰਟ ਕਰਨ, ਵਰਤਣ ਜਾਂ ਵੇਚਣ ’ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਪਸ਼ੂ ਪਾਲਣ ਵਿਭਾਗ ਪੰਜਾਬ ਦੀਆਂ ਵੈਟਰਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲਾਂ, ਡਿਸਪੈਂਸਰੀਆਂ ਅਤੇ ਪੋਲੀ ਕਲੀਨਿਕਾਂ, ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈੱਡ ਅਤੇ ਕਾਲਜ ਆਫ਼ ਵੈਟਰਨਰੀ ਸਾਇੰਸ ਵੱਲੋਂ ਚਲਾਏ ਜਾ ਰਹੇ ਆਰਟੀਫਿਸ਼ਲ ਸੈਂਟਰ, ਕੋਈ ਹੋਰ ਆਰਟੀਫਿਸ਼ਲ ਸੈਂਟਰ ਜੋ ਪਸ਼ੂ ਪਾਲਣ ਵਿਭਾਗ ਵੱਲੋਂ ਪ੍ਰੋਸੈੱਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹੋਣ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ ਪੰਜਾਬ ਦੇ ਮੈਂਬਰ ਜਿਨ੍ਹਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ’ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 1 ਮਾਰਚ 2024 ਤੋਂ 29 ਅਪ੍ਰੈਲ 2024 ਤੱਕ ਲਾਗੂ ਰਹਿਣਗੇ।