ਪਠਾਨਕੋਟ 19 ਜੂਨ 2024 : ਉਰਦੂ ਭਾਸ਼ਾ ਨੂੰ ਸਿੱਖਣ ਦੇ ਚਾਹਵਾਨ ਵਿਦਿਆਰਥੀਆਂ, ਸਰਕਾਰੀ ਕਰਮਚਾਰੀਆਂ ਅਤੇ ਆਮ ਲੋਕਾਂ ਲਈ ਛੇ ਮਹੀਨੇ ਦੇ ਵਿਭਾਗ, ਪੰਜਾਬ ਵੱਲੋਂ ਚਲਾਏ ਜਾ ਰਹੇ ਉਰਦੂ ਆਮੋਜ਼ ਲਈ ਦਾਖਲਾ ਸ਼ੁਰੂ ਕੀਤਾ ਜਾ ਰਿਹਾ। ਇਸ ਸੰਬੰਧੀ ਦਾਖਲਾ ਫਾਰਮ ਜ਼ਿਲ੍ਹਾ ਭਾਸ਼ਾ ਦਫ਼ਤਰ, ਪਠਾਨਕੋਟ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਭਾਸ਼ਾ ਅਫ਼ਸਰ, ਡਾ. ਸੁਰੇਸ਼ ਮਹਿਤਾ ਨੇ ਦੱਸਿਆ ਕਿ ਇਹ ਕੋਰਸ ਛੇ ਮਹੀਨੇ ਦਾ ਹੋਵੇਗਾ ਜੋ ਕਿ ਪਹਿਲੀ ਜੁਲਾਈ ਨੂੰ ਸ਼ੁਰੂ ਹੋਵੇਗਾ। ਇਸ ਕੋਰਸ ਵਿੱਚ ਦਾਖਲਾ ਲੈਣ ਦੇ ਚਾਹਵਾਨ ਲੋਕ 30 ਜੂਨ ਤੱਕ ਆਪਣੇ ਫਾਰਮ ਜ਼ਿਲ੍ਹਾ ਭਾਸ਼ਾ ਦਫ਼ਤਰ, ਪਠਾਨਕੋਟ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਸਾਰੇ ਕੋਰਸ ਦੀ (ਫੀਸ ਸਮੇਤ ਪ੍ਰੀਖਿਆ ਫੀਸ) 500 ਰੁਪਏ ਹੈ ਜੋ ਸਿੱਖਿਆਰਥੀ ਵੱਲੋਂ ਦਾਖਲਾ ਲੈਣ ਸਮੇਂ ਅਦਾ ਕਰਨੀ ਪਵੇਗੀ। ਇਸ ਕੋਰਸ ਨੂੰ ਕੋਈ ਵੀ ਵਿਅਕਤੀ ਕਰ ਸਕਦਾ ਹੈ ਤੇ ਇਸ ਦੀ ਜਮਾਤ ਰੋਜ਼ਾਨਾ 5 ਵਜੇ ਸ਼ਾਮ ਤੋਂ 6 ਵਜੇ ਤੱਕ ਲੱਗਿਆ ਕਰੇਗੀ। ਇਸ ਕੋਰਸ ਨੂੰ ਪਾਸ ਕਰਨ ਵਾਲੇ ਸਿੱਖਿਆਰਥੀਆਂ ਨੂੰ ਭਾਸ਼ਾ ਵਿਭਾਗ, ਪੰਜਾਬ ਵੱਲੋਂ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਡਾ. ਮਹਿਤਾ ਨੇ ਕਿਹਾ ਕਿ ਜੇਕਰ ਕਿਸੇ ਹੋਰ ਜਾਣਕਾਰੀ ਦੀ ਲੋੜ ਹੋਵੇ ਤਾਂ ਜ਼ਿਲ੍ਹਾ ਪੱਬੰਧਕੀ ਕੰਪਲੈਕਸ ਦੇ ਕਮਰਾ ਨੰਬਰ 306-ਏ ਤੋਂ ਕਿਸੇ ਵੀ ਕੰਮ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ।