ਗੁਰਦਾਸਪੁਰ, 19 ਮਾਰਚ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣਾਂ ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਜਾਂ ਸ਼ਿਕਾਇਤ ਦਰਜ਼ ਕਰਵਾਉਣ ਲਈ ਜ਼ਿਲ੍ਹਾ ਹੈੱਡ-ਕੁਆਰਟਰ ਅਤੇ ਏ.ਆਰ.ਓ. ਹੈੱਡ-ਕੁਆਰਟਰ 'ਤੇ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ, ਜੋ 24 ਘੰਟੇ (24x7) ਖੁੱਲ੍ਹੇ ਰਹਿਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਸਥਾਪਤ ਕੀਤੇ ਗਏ ਕੰਟਰੋਲ ਰੂਮ ਦਾ ਨੋਡਲ ਅਫ਼ਸਰ ਸ. ਜਸਕਰਨਜੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਗੁਰਦਾਸਪੁਰ ਨੂੰ ਲਗਾਇਆ ਗਿਆ ਹੈ ਜੋ ਵੋਟਰ ਹੈਲਪ ਲਾਈਨ ਨੰਬਰ 1950 ਉੱਪਰ ਆਈਆਂ ਸ਼ਿਕਾਇਤਾਂ ਉੱਪਰ ਕਾਰਵਾਈ ਕਰਨਗੇ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪ ਲਾਈਨ ਨੰਬਰ 1800-180-1852 ਉੱਪਰ ਵੀ ਸੰਪਰਕ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹੇ ਤੋਂ ਇਲਾਵਾ ਏ.ਆਰ.ਓ. ਹੈੱਡ-ਕੁਆਰਟਰ ਉੱਪਰ ਵੀ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਐੱਸ.ਡੀ.ਐੱਮ. ਗੁਰਦਾਸਪੁਰ (ਏ.ਆਰ.ਓ. 4-ਗੁਰਦਾਸਪੁਰ) ਦੇ ਕੰਟਰੋਲ ਰੂਮ ਦਾ ਨੰਬਰ 01874-245175 ਹੈ। ਐੱਸ.ਡੀ.ਐਮ. ਦੀਨਾਨਗਰ (ਏ.ਆਰ.ਓ. 5-ਦੀਨਾਨਗਰ (ਅ.ਜ਼) ਦੇ ਕੰਟਰੋਲ ਰੂਮ ਦਾ ਨੰਬਰ 01875-222303, ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ (ਏ.ਆਰ.ਓ. 6-ਕਾਦੀਆਂ) ਦੇ ਕੰਟਰੋਲ ਰੂਮ ਦਾ ਨੰਬਰ 01874-247978, ਐੱਸ.ਡੀ.ਐੱਮ. ਬਟਾਲਾ (ਏ.ਆਰ.ਓ. 7-ਬਟਾਲਾ) ਦੇ ਕੰਟਰੋਲ ਰੂਮ ਦਾ ਨੰਬਰ 01874-240036, ਐੱਸ.ਡੀ.ਐਮ. ਕਲਾਨੌਰ (ਏ.ਆਰ.ਓ. 8-ਸ੍ਰੀ ਹਰਗੋਬਿੰਦਪੁਰ (ਅ.ਜ਼.)- 01874-297450, ਐੱਸ.ਡੀ.ਐੱਮ. ਫ਼ਤਿਹਗੜ੍ਹ ਚੂੜੀਆਂ (ਏ.ਆਰ.ਓ. 9-ਫ਼ਤਿਹਗੜ੍ਹ ਚੂੜੀਆਂ) ਦਾ ਨੰਬਰ 01871-298220 ਅਤੇ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ (ਏ.ਆਰ.ਓ. 10-ਡੇਰਾ ਬਾਬਾ ਨਾਨਕ) ਦੇ ਕੰਟਰੋਲ ਰੂਮ ਦਾ ਨੰਬਰ 01871-247420 ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਪੱਧਰ ਦੇ ਇਹ ਕੰਟਰੂਮ ਵੀ 24 ਘੰਟੇ (24x7) ਖੁੱਲ੍ਹੇ ਰਹਿਣਗੇ ਅਤੇ ਚੋਣ ਜ਼ਾਬਤੇ ਦੀ ਉਲੰਘਣਾਂ ਜਾਂ ਚੋਣਾਂ ਸਬੰਧੀ ਕਿਸੇ ਜਾਣਕਾਰੀ ਲਈ ਇਨ੍ਹਾਂ ਨੰਬਰਾਂ ਉੱਪਰ ਸੰਪਰਕ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਚੋਣ ਜ਼ਾਬਤੇ ਨਾਲ ਸਬੰਧਤ ਕੋਈ ਵੀ ਸ਼ਿਕਾਇਤ ਸੀ-ਵਿਜਲ ਐਪ ਉੱਪਰ ਵੀ ਕੀਤੀ ਜਾ ਸਕਦੀ ਹੈ।