ਅੰਮ੍ਰਿਤਸਰ, 30 ਜਨਵਰੀ : ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਸਾਬਕਾ ਉਪ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਓ ਪੀ ਸੋਨੀ ਦੇ ਘਰ ਅੱਜ ਵਿਜੀਲੈਂਸ ਵੱਲੋਂ ਛਾਪਾ ਮਾਰਿਆ ਗਿਆ। ਅੱਜ ਚੰਡੀਗੜ੍ਹ ਤੋਂ ਗਈ ਵਿਜੀਲੈਂਸ ਦੀ ਟੀਮ ਅੰਮ੍ਰਿਤਸਰ ਵਿਖੇ ਓਪੀ ਸੋਨੀ ਦੇ ਘਰ ਪਹੁੰਚੀ। ਵਿਜੀਲੈਂਸ ਦੀ ਟੀਮ ਵੱਲੋਂ ਸਾਬਕਾ ਮੰਤਰੀ ਸੋਨੀ ਦੇ ਜਾਇਦਾਦ ਦੇ ਕਾਗਜ਼ਾਂ ਦੀ ਜਾਂਚ ਕੀਤੀ, ਉਥੇ ਜਾਇਦਾਦ ਅਸੇਸਮੈਂਟ ਵੀ ਕੀਤੀ ਗਈ। ਵਿਜੀਲੈ਼ਸ ਦੀ ਟੀਮ ਚੰਡੀਗੜ੍ਹ ਤੋਂ ਸਿੱਧੀ ਸੋਨੀ ਦੇ ਹੋਟਲ ਅਤੇ ਫਾਰਮ ਹਾਊਸ ਪਹੁੰਚੀ। ਵਿਜੀਲੈਂਸ ਅਧਿਕਾਰੀਆਂ ਨੇ ਕਿਹਾ ਕਿ ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਜੋ ਜਾਂਚ ਚਲ ਰਹੀ ਹੈ, ਉਸ ਮਾਮਲੇ ਵਿੱਚ ਹੀ ਅੱਜ ਉਨ੍ਹਾਂ ਦੇ ਟਿਕਾਣਿਆਂ ਉਤੇ ਪਹੁੰਚੀ ਹੈ। ਜੋ ਜਾਇਦਾਦਾਂ ਸਾਹਮਣੇ ਆਈਆਂ ਹਨ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।