ਡੇਰਾ ਬਾਬਾ ਨਾਨਕ, 11 ਅਕਤੂਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤਹਿਤ ਜਿਲ੍ਹੇ ਭਰ ਵਿੱਚ ਪਰਾਲੀ ਪ੍ਰਬੰਧਨ ਤੇ ਪਰਾਲੀ ਨਾ ਸਾੜਨ ਦੀ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ, ਜਿਸ ਦੇ ਚੱਲਦਿਆਂ ਬਹਿਲੋਲਪੁਰ, ਚਾਂਕਾਵਾਲੀ, ਖੁਸ਼ਹਾਲਪੁਰ, ਰਾਮਪੁਰ ਅਤੇ ਘੁਮਾਣ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਮਹੁੱਈਆ ਕਰਵਾਉਣ ਤੇ ਪਰਾਲੀ ਨਾ ਸਾੜਨ ਬਾਰੇ ਮੀਟਿੰਗ ਕੀਤੀ ਗਈ। ਸ੍ਰੀ ਰਾਜਪਾਲ ਸਿੰਘ ਸੇਖੋਂ, ਐਸ.ਡੀ.ਐਮ. ਡੇਰਾ ਬਾਬਾ ਨਾਨਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਲੋਂੜੀਦੀ ਮਸ਼ੀਨਰੀ ਉਪਲੱਬਧ ਕਰਵਾਈ ਗਈ ਹੈ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੇ ਪਿੰਡਾਂ ਵਿੱਚ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਨੋਡਲ ਅਫਸਰ ਤਾਇਨਾਤ ਕੀਤੇ ਗਏ ਹਨ, ਉਨ੍ਹਾਂ ਨਾਲ ਤਾਲਮੇਲ ਕਰਕੇ ਖੇਤੀ ਮਸ਼ੀਨਰੀ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਦੀ ਸਾਂਭ- ਸੰਭਾਲ ਲਈ ਲੋੜੀਂਦੀ ਖੇਤੀ ਮਸ਼ੀਨਰੀ ਉਪਲਬਧ ਹੈ। ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ, ਐੱਸ.ਡੀ.ਐੱਮ. ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ ਜਾਂ ਹੈਲਪ ਲਾਈਨ ਨੰ 1800-180-1852 ਤੇ ਸੰਪਰਕ ਕਰਨ। ਇਸ ਮੌਕੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਅਤੇ ਪਰਾਲੀ ਨਾ ਸਾੜਨ ਦੇ ਫਾਇਦਿਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਉਹ ਰਾਲੀ ਨਹੀਂ ਸਾੜਨਗੇ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਨਗੇ।