ਅਨਾਜ ਮੰਡੀ ਬਟਾਲਾ ਵਿਖੇ ਕਣਕ ਦੀ ਖਰੀਦ, ਚੁਕਾਈ ਤੇ ਅਦਾਇਗੀ ਨਿਰਵਿਘਨ ਜਾਰੀ-ਚੇਅਰਮੈਨ ਮਾਨਿਕ ਮਹਿਤਾ

ਬਟਾਲਾ, 23 ਅਪ੍ਰੈਲ 2025 : ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਦੀ ਅਗਵਾਈ ਵਿੱਚ ਬਟਾਲਾ ਮਾਰਕੀਟ ਕਮੇਟੀ ਦੇ ਚੇਅਰਮੈਨ ਮਾਨਿਕ ਮਹਿਤਾ ਵਲੋਂ ਕਮੇਟੀ ਦਫਤਰ ਵਿੱਚ ਕਣਕ ਦੀ ਆਮਦ ਤੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ ਅਤੇ ਸੁਚਾਰੂ ਢੰਗ ਨਾਲ ਖਰੀਦ ਪ੍ਰਬੰਧ ਮੁਕੰਮਲ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਪ੍ਰਧਾਨ ਮਨਬੀਰ ਸਿੰਘ ਰੰਧਾਵਾ ਸਮੇਤ ਵੱਖ-ਵੱਖ ਆੜ੍ਹਤੀ ਮੋਜੂਦ ਸਨ। ਚੇਅਰਮੈਨ ਮਾਨਿਕ ਮਹਿਚਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਅਨਾਜ ਮੰਡੀ ਬਟਾਲਾ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ। ਉਨਾ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾ ਹੀ ਕਿਸਾਨਾਂ ਦੇ ਹਿੱਤਾਂ ਵਿੱਚ ਫੈਸਲੇ ਲਏ ਹਨ ਅਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਉਨਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਪੀਣ ਵਾਲੇ ਪਾਣੀ, ਲਾਈਟਾਂ ਅਤੇ ਬੈਠਣ ਲਈ ਜਗ੍ਹਾ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਮੰਡੀ ਵਿੱਚ ਫਸਲ ਵੇਚਣ ਆਏ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਦੱਸਿਆ ਕਿ ਮੰਡੀ ਵਿੱਚ ਕਣਕ ਦੀ ਖਰੀਦ, ਚੁਕਾਈ ਤੇ ਅਦਾਇਗੀ ਪ੍ਰਕਿਰਿਆ ਨਿਰਵਿਘਨ ਜਾਰੀ ਰਹੀ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕਾਂ ਦੀ ਕਟਾਈ ਕੰਬਾਇਨਾਂ ਰਾਹੀਂ ਨਿਰਧਾਰਿਤ ਸਮੇਂ ਅੰਦਰ ਹੀ ਕਰਵਾਈ ਜਾਵੇ ਅਤੇ ਰਾਤ ਸਮੇਂ ਕਣਕ ਦੀ ਕਟਵਾਈ ਬਿਲਕੁਲ ਨਾ ਕੀਤੀ ਜਾਵੇ, ਕਿਉਂਕਿ ਇਸ ਨਾਲ ਫਸਲ ਵਿੱਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ ਤੇ ਨਮੀ ਤੋਂ ਵੱਧ ਵਾਲੀ ਫਸਲ ਖਰੀਦਣ ਵਿੱਚ ਖਰੀਦ ਏਜੰਸੀਆਂ ਨੂੰ ਮੁਸ਼ਕਿਲ ਪੇਸ਼ ਹੁੰਦੀ ਹੈ।